ਆਜ਼ਾਦੀ ਦਿਵਸ ਮੌਕੇ ਰੂਪਨਗਰ ਜ਼ਿਲ੍ਹੇ ਲਈ ਦੁਖਦਾਈ ਖ਼ਬਰ ਸ੍ਰੀ ਆਨੰਦਪੁਰ ਸਾਹਿਬ ਦੇ ITBP ਡੀਆਈਜੀ ਪਰਮਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ

Spread the love
ਸ੍ਰੀ ਆਨੰਦਪੁਰ ਸਾਹਿਬ/ਨੂਰਪੁਰ ਬੇਦੀ:ਦਲਜੀਤ ਚਨੌਲੀ  ਆਜ਼ਾਦੀ ਦਿਵਸ ਮੌਕੇ ਰੂਪਨਗਰ ਜ਼ਿਲ੍ਹੇ ਲਈ ਇੱਕ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸ੍ਰੀ ਆਨੰਦਪੁਰ ਸਾਹਿਬ ਦੇ ਮੁਹੱਲਾ ਨਵੀਂ ਆਬਾਦੀ ਦੇ ਰਹਿਣ ਵਾਲੇ ਅਤੇ ਬਲਾਕ ਨੂਰਪੁਰ ਬੇਦੀ ਦੇ ਪਿੰਡ ਚਨੌਲੀ ਨਾਲ ਸਬੰਧਿਤ ITBP ਦੇ ਡੀਆਈਜੀ ਪਰਮਿੰਦਰ ਸਿੰਘ (54) ਦੀ ਸਹਾਰਨਪੁਰ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।ਮਿਲੀ ਜਾਣਕਾਰੀ ਮੁਤਾਬਕ ਪਰਮਿੰਦਰ ਸਿੰਘ ਮਸੂਰੀ ਤੋਂ ਸਿਖਲਾਈ ਪ੍ਰਾਪਤ ਕਰਨ ਉਪਰੰਤ ਕਾਰ ਰਾਹੀਂ ਅੰਬਾਲਾ ਵਾਪਸ ਆ ਰਹੇ ਸਨ। ਦੇਹਰਾਦੂਨ–ਪੰਚਕੂਲਾ ਕੌਮੀ ਮਾਰਗ ’ਤੇ ਸਰਸਾਵਾ ਨੇੜੇ ਉਨ੍ਹਾਂ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕਾਰ ਚਲਾ ਰਹੇ ਡਰਾਈਵਰ ਰਵੀ ਸ਼ੰਕਰ ਦੀ ਵੀ ਮੌਕੇ ’ਤੇ ਮੌਤ ਹੋ ਗਈ।ਪਰਮਿੰਦਰ ਸਿੰਘ ਇਸ ਸਮੇਂ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਤਾਇਨਾਤ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਸ੍ਰੀ ਆਨੰਦਪੁਰ ਸਾਹਿਬ ਅਤੇ ਨੂਰਪੁਰ ਬੇਦੀ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।ਪਿੰਡ ਚਨੌਲੀ ਅਤੇ ਇਲਾਕੇ ਦੇ ਲੋਕਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਆਜ਼ਾਦੀ ਦਿਵਸ ਦੇ ਮੌਕੇ ’ਤੇ ਦੇਸ਼ ਦੀ ਸੇਵਾ ਨਾਲ ਜੁੜੇ ਇੱਕ ਉੱਚ ਅਧਿਕਾਰੀ ਦਾ ਇਸ ਤਰ੍ਹਾਂ ਅਚਾਨਕ ਵਿਛੋੜਾ ਇਲਾਕੇ ਲਈ ਬਹੁਤ ਵੱਡਾ ਸਦਮਾ ਹੈ।ਰੋਪੜ ਟੁਡੇ 99 ਵੱਲੋਂ ਪਰਮਿੰਦਰ ਸਿੰਘ ਜੀ ਨੂੰ ਭਾਵਭਿੰਨੀ ਸ਼ਰਧਾਂਜਲੀ ਅਤੇ ਪਰਿਵਾਰ ਨਾਲ ਡੂੰਘੀ ਹਮਦਰਦੀ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਦੇਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *