ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ ਕਰਨ ਦੇ ਆਦੀ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Spread the love

ਕੀਰਤਪੁਰ ਸਾਹਿਬ 12 ਜੁਲਾਈ(ਮਨਦੀਪ) ਜ਼ਿਲ੍ਹਾ ਪੁਲਿਸ ਮੁਖੀ ਰੂਪਨਗਰ ਡਾ. ਮਨਿੰਦਰ ਸਿੰਘ ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਨੀਵਾਰ ਨੂੰ ਕੀਰਤਪੁਰ ਸਾਹਿਬ ਪੁਲਿਸ ਵੱਲੋਂ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਨਸ਼ਾ ਕਰਨ ਦੇ ਆਦੀ ਇੱਕ ਨੌਜਵਾਨ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਕੀਰਤਪੁਰ ਸਾਹਿਬ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਸੇਫ ਪੰਜਾਬ ਆਨਲਾਈਨ ਪੋਰਟਲ ‘ਤੇ ਅਨਾਜ ਮੰਡੀ ਕੀਰਤਪੁਰ ਸਾਹਿਬ ਦੇ ਰਹਿਣ ਵਾਲੇ ਸੂਰਜ ਖ਼ਿਲਾਫ਼ ਨਸ਼ਾ ਕਰਨ ਅਤੇ ਵੇਚਣ ਸਬੰਧੀ ਇੱਕ ਸ਼ਿਕਾਇਤ ਪ੍ਰਾਪਤ ਹੋਈ ਸੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਪਾਰਟੀ, ਜਿਸ ਵਿੱਚ ਐਚ.ਸੀ. ਕੁਲਬੀਰ ਸਿੰਘ, ਹਵਲਦਾਰ ਗੁਰਪ੍ਰੀਤ ਸਿੰਘ ਸਮੇਤ ਹੋਰ ਪੁਲਿਸ ਮੁਲਾਜ਼ਮ ਸ਼ਾਮਲ ਸਨ, ਸੂਰਜ ਦੀ ਭਾਲ ਲਈ ਉਸ ਦੇ ਘਰ ਅਨਾਜ ਮੰਡੀ ਕੀਰਤਪੁਰ ਸਾਹਿਬ ਪੁੱਜੀ। ਉਨ੍ਹਾਂ ਦੱਸਿਆ ਕਿ ਸੂਰਜ ਆਪਣੇ ਘਰ ਮੌਜੂਦ ਮਿਲਿਆ, ਜਿਸ ਤੋਂ ਬਾਅਦ ਪੁਲਿਸ ਪਾਰਟੀ ਉਸ ਨੂੰ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਲੈ ਗਈ, ਜਿੱਥੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ। ਡੋਪ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਉਣ ‘ਤੇ ਪੁਲਿਸ ਨੇ ਕਾਰਵਾਈ ਕਰਦਿਆਂ ਸੂਰਜ ਖ਼ਿਲਾਫ਼ ਥਾਣਾ ਕੀਰਤਪੁਰ ਸਾਹਿਬ ਵਿਖੇ ਐਨਡੀਪੀਐਸ ਐਕਟ 27-61-85 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *