ਕਪੂਰਥਲਾ , 3 ਸਤੰਬਰ ( ਕੌੜਾ )- “ਆਪਣੀ ਆਵਾਜ਼” ਮਾਸਿਕ ਪੰਜਾਬੀ ਮੈਗਜੀਨ ਵੱਲੋਂ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਦੀ ਜਾਣੀ ਪਛਾਣੀ ਹਸਤੀ ਡਾ. ਬਲਜੀਤ ਕੌਰ ਡੀਨ ਭਾਸ਼ਾਵਾਂ ਅਤੇ ਪ੍ਰੋਫ਼ੈਸਰ (ਸੇਵਾ ਮੁਕਤ) ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਪੰਜਾਬੀ ਭਾਸ਼ਾ, ਸਾਹਿਤ ਤੇ ਸਿੱਖਿਆ ਦੇ ਖੇਤਰ ਵਿੱਚ ਵਿਲੱਖਣ ਯੋਗਦਾਨ ਲਈ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਪੁਰਸਕਾਰ ਸਮਾਗਮ 5 ਸਤੰਬਰ 2026 ਦਿਨ ਸ਼ਨੀਵਾਰ ਨੂੰ ਸਵੇਰੇ 10.00 ਵਜੇ ਸੰਤ ਹੀਰਾ ਦਾਸ ਕੰਨਿਆਂ ਮਹਾਂ ਵਿਦਆਲਿਆ, ਕਾਲਾ ਸੰਘਿਆਂ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰ ਸਿੰਘ ਸੁੰਨੜ (ਮੁੱਖ ਸੰਪਾਦਕ ਆਪਣੀ ਆਵਾਜ਼), ਡਾ. ਰਾਮ ਮੂਰਤੀ (ਸੰਪਾਦਕ) ਨੇ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਇੰਜ. ਸੀਤਲ ਸਿੰਘ ਸੰਘਾ ਪ੍ਰਧਾਨ ਸੰਤ ਹੀਰਾ ਦਾਸ ਕੰਨਿਆਂ ਮਹਾਂ ਵਿਦਿਆਲਿਆ, ਡਾ. ਆਸਾ ਸਿੰਘ ਘੁੰਮਣ, ਪ੍ਰੋ. ਕੁਲਵੰਤ ਸਿੰਘ ਔਜਲਾ, ਪ੍ਰਿੰਸੀਪਲ ਕੁਲਵਿੰਦਰ ਸਿੰਘ ਸਰਾਏ ਪੰਜਾਬੀ ਸੱਥ ਵਾਲੇ ਕਰਨਗੇ। ਸਮੂੰਹ ਪ੍ਰਬੰਧਕਾਂ ਵੱਲੋਂ ਸਮੂੰਹ ਪੰਜਾਬ, ਪੰਜਾਬੀ, ਪੰਜਾਬੀਅਤ ਪ੍ਰੇਮੀਆਂ, ਸਾਹਿਤ ਪ੍ਰੇਮੀਆਂ ਲੇਖਕਾਂ, ਪੰਜਾਬੀ ਭਾਸ਼ਾ ਦੇ ਖੋਜਾਰਥੀਆਂ ਤੇ ਅਧਿਆਪਕਾਂ ਨੂੰ ਸ਼ਾਮਿਲ ਹੋਣ ਦਾ ਹਾਰਦਿਕ ਸੱਦਾ ਗਿਆ ਹੈ।






