ਆਪ ਸਰਕਾਰ ਦਾ ਧੱਕਾ ਬਰਦਾਸ਼ਤ ਨਹੀਂ ਕਰਾਂਗੇ, ਗਰੀਬਾਂ ਤੇ ਮਜ਼ਦੂਰਾਂ ਨਾਲ ਕਾਂਗਰਸ ਪਾਰਟੀ ਚੱਟਾਨ ਵਾਂਗ ਖੜ੍ਹੀ ਹੈ : ਧਰਮਪਾਲ ਭਰਥਲਾ 

Spread the love
ਬਲਾਚੌਰ 23 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ ) ਬਰਨਾਲਾ ਵਿੱਚ ਬੀਤੇ ਕੱਲ੍ਹ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਗਰੀਬਾਂ, ਮਜ਼ਦੂਰਾਂ ਅਤੇ ਬਜ਼ੁਰਗ ਬੀਬੀਆਂ ‘ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਕਾਂਗਰਸ ਪਾਰਟੀ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ।ਇਸ ਸਰਕਾਰ ਦੀ ਘਿਨਾਉਣੀ ਕੀਤੀ ਗਈ ਕਾਰਵਾਈ ਦੀ ਘੋਰ ਨਿੰਦਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਬਲਾਕ ਸੰਮਤੀ ਚੇਅਰਮੈਨ ਧਰਮਪਾਲ ਭਰਥਲਾ ਕਿਹਾ ਕਿ ਗਰੀਬ ਅਤੇ ਮਜ਼ਦੂਰ ਵਰਗ ਨਾਲ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਗਰੀਬਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਇਨ੍ਹਾਂ ਲੋਕਾਂ ਦੇ ਨਾਲ ਚੱਟਾਨ ਵਾਂਗ ਖੜ੍ਹੀ ਹੈ। ਧਰਮਪਾਲ ਭਰਥਲਾ ਨੇ ਕਿਹਾ ਕਿ ਬਰਨਾਲਾ ਵਿੱਚ ਬੀਤੇ ਕੱਲ੍ਹ ਜਿਸ ਤਰੀਕੇ ਨਾਲ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰ ਰਹੇ ਲੋਕਾਂ ’ਤੇ ਡੰਡੇ ਵਰ੍ਹਾਏ ਗਏ, ਉਹ ਬੇਹੱਦ ਨਿੰਦਣਯੋਗ ਹੈ। ਖ਼ਾਸ ਕਰਕੇ ਬਜ਼ੁਰਗ ਬੀਬੀਆਂ ਨਾਲ ਕੀਤੀ ਗਈ ਕਥਿਤ ਧੱਕੇਸ਼ਾਹੀ ਅਤੇ ਕੁੱਟਮਾਰ ਦੀਆਂ ਤਸਵੀਰਾਂ ਦੇਖ ਕੇ ਹਰ ਇਨਸਾਨ ਦਾ ਦਿਲ ਦੁਖੀ ਹੈ।ਧਰਮਪਾਲ ਭਰਥਲਾ ਨੇ ਕਿਹਾ ਕਿ ਜਿਹੜੀ ਸਰਕਾਰ ਲੋਕਾਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਨਿਭਾਉਣ ਦੀ ਬਜਾਏ ਉਨ੍ਹਾਂ ‘ਤੇ ਡੰਡੇ ਵਰ੍ਹਾਉਂਦੀ ਹੈ, ਉਸ ਨੂੰ ਲੋਕ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੀ ਹੈ ਅਤੇ ਪੀੜਤ ਗਰੀਬਾਂ ਤੇ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ ‘ਤੇ ਉਨ੍ਹਾਂ ਦੀ ਆਵਾਜ਼ ਬੁਲੰਦ ਕਰੇਗੀ। ਧਰਮਪਾਲ ਭਰਥਲਾ ਨੇ ਕਿਹਾ ਕਿ ਸਾਡੀ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਪ੍ਰਧਾਨ ਅਜੇ ਮੰਗੂਪੁਰ ਜੋ ਵੀ ਹੁਕਮ ਕਰਨਗੇ  ਉਨ੍ਹਾਂ ਮੁਤਾਬਿਕ ਚਲਿਆ ਜਾਵੇਗਾ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਣਨੀਆਂ ਚਾਹੀਦੀਆਂ ਹਨ। ਜੇਕਰ ਸਰਕਾਰ ਨੇ ਗਰੀਬਾਂ ਅਤੇ ਮਜ਼ਦੂਰਾਂ ਨਾਲ ਧੱਕੇਸ਼ਾਹੀ ਬੰਦ ਨਾ ਕੀਤੀ ਤਾਂ ਕਾਂਗਰਸ ਪਾਰਟੀ ਲੋਕਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ। ਹੱਕਾਂ ਲਈ ਲੜਦੀ ਆਈ ਹੈ ਹੁਣ ਵੀ ਅੱਗੇ ਹੋ ਕੇ ਇਹ ਲੜਾਈ ਲੜ ਕੇ ਇਹਨਾਂ ਦੇ ਹੱਕ ਦਿਵਾਉਣ ਲਈ 24 ਘੰਟੇ ਇਹਨਾਂ ਦੇ ਨਾਲ ਖੜੇ ਹਨ।ਇਸ ਮੌਕੇ ਲਾਲ ਬਹਾਦਰ ਗਾਂਧੀ ਬਲਾਚੌਰ ਸਾਬਕਾ ਐਮ ਸੀ , ਹਰਮੇਸ਼ ਚੰਦਰ ਸਾਬਕਾ ਸਰਪੰਚ ਕਿਸ਼ਨਪੁਰ, ਜਿੰਦਰ ਧੋਲ ਚੇਅਰਮੈਨ ਐਸੀ ਸੈਂਲ, ਕਾਂਗਰਸੀ ਸੀਨੀਅਰ ਆਗੂ ਕੁਲਵਿੰਦਰ ਮੰਡ ਆਦਿ ਹਾਜ਼ਰ ਸਨ।
  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *