ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰ ਤੇ ਪਿੰਡਾਂ ਦਾ ਆਧੁਨਿਕ ਵਿਕਾਸ ਲਈ ਪੂਰੀ ਤਰ੍ਹਾਂ ਬਚਨਬੱਧ ਹੈ: ਬਹਾਦਰ ਸਿੰਘ ਓਕੇ  ਮਾਸੂਮ ਸਕੂਲੀ ਵਿਦਿਆਰਥਣਾ ਨੇ ਕੌਂਸਲਰ ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਤੇ ਕੌਂਸਲਰ ਪ੍ਰਦੀਪ ਰੂੜਾ ਤੇ ਕਾਰਜ਼ ਸਾਧਕ ਅਫਸਰ ਰਜਨੀਸ਼ ਸੂਦ ਦੀ ਦੇਖਰੇਖ ਹੇਠ ਸੜਕ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ  ਵਾਰਡ 8 ‘ਚ ਕਰੀਬ 18 ਲੱਖ ਰੁਪਏ ਦੀ ਲਾਗਤ ਨਾਲ ਪੇਵਰ ਬਲਾਕ ਲਗਾਉਣ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ 

Spread the love
ਕੁਰਾਲੀ 22 ਜੁਲਾਈ  (ਜਗਦੇਵ ਸਿੰਘ ):=ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜੀ ਤਹਿਤ ਵਾਰਡ ਨੰਬਰ 8 ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਹ ਸਮਾਗਮ ਵਾਰਡ ਨੰਬਰ 8 ਦੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਅਤੇ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ  ਰਜਨੀਸ਼ ਸੂਦ ਦੀ ਦੇਖਰੇਖ ਹੇਠ ਸੰਪੰਨ ਹੋਇਆ।ਇਸ ਪ੍ਰੋਗਰਾਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵੱਲੋਂ ਵਾਰਡ ਵਿੱਚ ਕਰੀਬ 18 ਲੱਖ ਰੁਪਏ ਦੀ ਲਾਗਤ ਨਾਲ ਸੜਕ ‘ਤੇ ਸੀਮਿੰਟਡ ਪੇਵਰ ਬਲਾਕ ਲਗਾਉਣ ਦੇ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ ਗਿਆ। ਖਾਸ ਗੱਲ ਇਹ ਰਹੀ ਕਿ ਇਸ ਕੰਮ ਦੀ ਸ਼ੁਰੂਆਤ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦੀਆਂ ਦੋ ਛੋਟੀਆਂ ਬੱਚੀਆਂ ਪਾਸੋਂ ਕਰਵਾਈ ਗਈ।ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹਿਰਾਂ ਦੇ ਆਧੁਨਿਕ ਵਿਕਾਸ ਲਈ ਪੂਰੀ ਤਰ੍ਹਾਂ ਬਚਨਬੱਧ ਹੈ। ਸ਼ਹਿਰ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।ਵਾਰਡ ਦੇ ਕੌਂਸਲਰ ਪ੍ਰਦੀਪ ਕੁਮਾਰ ਰੂੜਾ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤੋਂ ਲੈ ਕੇ ਚਨਾਲੋਂ ਦੇ ਸ਼ਮਸ਼ਾਨ ਘਾਟ ਤੱਕ ਦੀ ਸੜਕ ਦੀ ਹਾਲਤ ਕਾਫ਼ੀ ਖ਼ਸਤਾ ਬਣੀ ਹੋਈ ਸੀ। ਇਸ ਕਾਰਨ ਰਾਹਗੀਰਾਂ ਅਤੇ ਸਕੂਲੀ ਬੱਚਿਆਂ ਨੂੰ ਆਉਣ-ਜਾਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਵਾਰਡ ਵਾਸੀਆਂ ਵੱਲੋਂ ਇਹ ਮਸਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਕੌਂਸਲ ਪ੍ਰਧਾਨ ਦੇ ਸਹਿਯੋਗ ਨਾਲ ਇਸ ਸੜਕ ਦੇ ਨਵੀਨੀਕਰਨ ਲਈ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਕੌਂਸਲਰ ਡਾਕਟਰ ਨੀਤੀ ਕਾਲੀਆ ਦੇ ਪਤੀ ਸਾਬਕਾ ਕੌਂਸਲਰ ਰਮਾਂਕਾਂਤ ਕਾਲੀਆ, ਕੌਂਸਲਰ ਡਾਕਟਰ ਅਸ਼ਵਨੀ ਸ਼ਰਮਾ, ਕੌਂਸਲਰ ਜੀਤਾ, ਕੌਂਸਲਰ ਸ਼ਾਲੂ ਧੀਮਾਨ ਦੇ ਪਤੀ ਹੈਪੀ ਧੀਮਾਨ, ਸਾਬਕਾ ਕੌਂਸਲਰ ਵਿਨੀਤ ਕਾਲੀਆ , ਕੌਂਸਲਰ ਨੰਦੀਪਾਲ ਬਾਂਸਲ ਸਮੇਤ ਭਾਰੀ ਗਿਣਤੀ ਵਿੱਚ ਸਥਾਨਕ ਪਤਵੰਤੇ ਸੱਜਣ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *