ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਤਾਇਆ ਅਫ਼ਸੋਸ

Spread the love
 ਜੈਤੋ, 25 ਮਾਰਚ (ਮਨਜੀਤ ਸਿੰਘ ਢੱਲਾ)-ਆਮ ਆਦਮੀ ਪਾਰਟੀ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਆਗੂ ਸ੍ਰੀ ਗੁਰਦਰਸ਼ਨ ਸਿੰਘ ਢਿੱਲੋਂ ਦੇ ਗ੍ਰਹਿ ਪਿੰਡ ਚੈਨਾ ਵਿਖੇ ਇੰਜੀ: ਇੰਦਰ ਜੀਤ ਸਿੰਘ ਐਡਵੋਕੇਟ ਨਿਆਮੀਵਾਲਾ, ਮੈਂਬਰ ਵਿੱਦਿਆ ਵਿਕਾਸ ਬੋਰਡ ਪੰਜਾਬ, ਸ੍ਰੀ ਸੱਤਪਾਲ ਡੋਡ ਜੈਤੋ, ਜਸਵੰਤ ਸਿੰਘ ਬਲਾਕ ਪ੍ਰਧਾਨ ਜੈਤੋ, ਬਲਜਿੰਦਰ ਸਿੰਘ, ਬਲਾਕ ਪ੍ਰਧਾਨ ਐਸ ਸੀ ਵਿੰਗ ਜੈਤੋ ਨੇ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਪੁੱਛਿਆ। ਆਮ ਆਦਮੀ ਪਾਰਟੀ ਦੇ ਉਪਰੋਕਤ ਆਗੂਆਂ ਨੇ ਸ੍ਰੀ ਡੋਗਰ ਸਿੰਘ, ਸਾਬਕਾ ਸਰਪੰਚ ਪਿੰਡ ਚੈਨਾ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਪੁੱਤਰ ਦੀ ਮੌਤ ਹੋਣ ਕਾਰਨ ਅਫ਼ਸੋਸ ਪ੍ਰਗਟ ਕੀਤਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਇਹ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ ਅਤੇ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹਨ। ਇਸ ਮੌਕੇ ਸ੍ਰੀ ਗੁਰਦਰਸ਼ਨ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦਾ ਆਉਣਾ ਪਰਿਵਾਰ ਲਈ ਮੰਦਭਾਗੀ ਘਟਨਾ ਵਿੱਚ ਸਹਾਰਾ ਬਣਿਆ ਹੈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *