ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਕੇ ਇਤਿਹਾਸ ਰਚਿਆ: ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਮਾਵਾਂ-ਧੀਆਂ ਸਤਿਕਾਰ ਯੋਜਨਾ ਨਾਲ ਸਰਕਾਰ ਨੇ ਆਪਣੀ ਆਖਰੀ ਗਰੰਟੀ ਵੀ ਕੀਤੀ ਪੂਰੀ 300 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਇਲਾਜ ਅਤੇ ਸਿੱਖਿਆ ਕ੍ਰਾਂਤੀ ਨੇ ਲੋਕਾਂ ਦੀ ਜ਼ਿੰਦਗੀ ਵਿੱਚ ਲਿਆਂਦਾ ਬਦਲਾਅ

Spread the love
ਅੰਮ੍ਰਿਤਸਰ, 15 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ  ) – ਪਨਸਪ ਦੇ ਚੇਅਰਮੈਨ ਸ੍ਰੀ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ “ਮਾਵਾਂ-ਧੀਆਂ ਸਤਿਕਾਰ ਯੋਜਨਾ” ਦੀ ਸ਼ੁਰੂਆਤ ਕਰਕੇ ਆਪਣੀ ਆਖਰੀ ਗਰੰਟੀ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਸ੍ਰੀ ਬਰਾੜ ਨੇ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੀਆਂ ਮਾਵਾਂ ਅਤੇ ਧੀਆਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਨ੍ਹਾਂ ਵਿੱਚ ਖੁਸ਼ੀ ਅਤੇ ਸੰਤੁਸ਼ਟੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖਦਿਆਂ ਕਈ ਇਤਿਹਾਸਕ ਅਤੇ ਦੂਰਅੰਦੇਸ਼ੀ ਫ਼ੈਸਲੇ ਲਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਨਾਲ ਲੱਖਾਂ ਪਰਿਵਾਰਾਂ ਨੂੰ ਸਿੱਧਾ ਲਾਭ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ 90 ਫ਼ੀਸਦੀ ਤੋਂ ਵੱਧ ਪਰਿਵਾਰਾਂ ਨੂੰ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਹੋ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਸ੍ਰੀ ਬਰਾੜ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਸਲਾਨਾ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਦਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਉਪਲਬਧ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਵਿੱਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਅੱਜ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਸਹੂਲਤਾਂ, ਉੱਚ ਪੱਧਰੀ ਸਿੱਖਿਆ ਅਤੇ ਵਿਦਿਆਰਥੀ-ਕੇਂਦਰਿਤ ਪਹਿਲਕਦਮੀਆਂ ਨੇ ਸਿੱਖਿਆ ਦੇ ਮਿਆਰ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਇਆ ਹੈ। ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ ‘ਤੇ ਪੂਰੀ ਤਰ੍ਹਾਂ ਖਰੀ ਉਤਰੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤ ਵਿੱਚ ਅਜਿਹੇ ਫ਼ੈਸਲੇ ਅਤੇ ਯੋਜਨਾਵਾਂ ਲਾਗੂ ਕਰਦੀ ਰਹੇਗੀ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਲੋਕ ਭਲਾਈ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਧੰਨਵਾਦ ਵੀ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *