ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਗੁੱਡ ਟੱਚ ਅਤੇ ਬੈਡ ਟਚ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ

Spread the love

 ਪੱਟੀ ਸਦੀਕ, 27 ਨਵੰਬਰ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫਾਰ ਐਕਸੀਲੈਂਸ, ਖੂਈਆਂ ਸਰਵਰ ਵਿਖੇ ਬੱਚਿਆਂ ਲਈ ਗੁੱਡ ਟੱਚ ਅਤੇ ਬੈਡ ਟੱਚ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿੱਚ ਥਾਣਾ ਖੂਈਆਂ ਸਰਵਰ ਦੇ ਕਾਂਸਟੇਬਲ ਮਨਪ੍ਰੀਤ ਕੌਰ, ਸੰਜੂ ਰਾਣੀ ਅਤੇ ਸੀਨੀਅਰ ਕਾਂਸਟੇਬਲ ਮਿਸਟਰ ਡੈਨੀਅਲ ਨੇ ਬੱਚਿਆਂ ਨੂੰ ਚੰਗੇ ਅਤੇ ਮਾੜੇ ਛੋਹ ਦਾ ਫਰਕ ਸਮਝਾਇਆ। ਵਰਕਸ਼ਾਪ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸਿਰਫ਼ ਲੜਕੀਆਂ ਹੀ ਨਹੀਂ ਸਗੋਂ ਲੜਕਿਆਂ ਨੂੰ ਵੀ ਅਜਿਹੇ ਖ਼ਤਰਿਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬੱਚਿਆਂ ਨੂੰ ਅਜਨਬੀਆਂ ਤੋਂ ਸਾਵਧਾਨ ਰਹਿਣ ਅਤੇ ਕਿਸੇ ਵੀ ਦੁਰਵਿਵਹਾਰ ਦੀ ਸੂਚਨਾ ਤੁਰੰਤ ਆਪਣੇ ਮਾਪਿਆਂ ਅਤੇ ਸਕੂਲ ਪ੍ਰਸ਼ਾਸਨ ਨੂੰ ਦੇਣ ਦੀ ਸਲਾਹ ਦਿੱਤੀ ਗਈ। ਅਧਿਕਾਰੀਆਂ ਨੇ ਬੱਚਿਆਂ ਲਈ ਚਾਈਲਡ ਹੈਲਪਲਾਈਨ ਨੰਬਰ 1098 ਅਤੇ ਪੁਲਿਸ ਹੈਲਪਲਾਈਨ ਨੰਬਰ 112 ਵਰਗੇ ਮਹੱਤਵਪੂਰਨ ਨੰਬਰ ਵੀ ਸਾਂਝੇ ਕੀਤੇ।

ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨਵਨੀਤ ਦੇਵਗਨ ਨੇ ਕਿਹਾ ਕਿ ਬੱਚਿਆਂ ਨੂੰ ਚੰਗੇ ਮਾੜੇ ਬਾਰੇ ਜਾਗਰੂਕ ਕਰਨਾ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਸਕੂਲ ਦੇ ਡਾਇਰੈਕਟਰ ਸੁਖਵਿੰਦਰ ਪਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਬੱਚਿਆਂ ਨੂੰ ਜਾਗਰੂਕ ਅਤੇ ਸੁਰੱਖਿਅਤ ਬਣਾਉਣਾ ਹੈ, ਕਿਉਂਕਿ ਅੱਜ ਦੇ ਸਮਾਜ ਵਿੱਚ ਬੱਚਿਆਂ ਨਾਲ ਬਦਸਲੂਕੀ ਅਤੇ ਛੇੜਛਾੜ ਵਰਗੀਆਂ ਸਮੱਸਿਆਵਾਂ ਨੂੰ ਰੋਕਣ ਲਈ ਸੁਚੇਤ ਹੋਣਾ ਬਹੁਤ ਜ਼ਰੂਰੀ

More News

Youtube

Facebook

Whatsapp

Home

 

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *