ਇੰਸਪੈਕਟਰ ਕਮਲ ਤਨੇਜਾ ਨੇ ਕਾਠਗੜ੍ਹ ਥਾਣੇ ਦੇ ਮੁਖੀ ਵਜੋਂ ਸੰਭਾਲਿਆ ਅਹੁਦਾ; ਮਾੜੇ ਅਨਸਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ

Spread the love
ਨਵਾਂਸ਼ਹਿਰ /ਕਾਠਗੜ੍ਹ , 24 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ) ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਇੰਸਪੈਕਟਰ ਕਮਲ ਤਨੇਜਾ ਨੇ ਅੱਜ ਥਾਣਾ ਕਾਠਗੜ੍ਹ  ਵਿਖੇ ਬਤੋਰ ਐਸ.ਐਚ.ਓ. ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਇੰਸਪੈਕਟਰ ਕਮਲ ਤਨੇਜਾ ਇੱਕ ਤਜ਼ਰਬੇਕਾਰ ਅਧਿਕਾਰੀ ਹਨ, ਜੋ ਇਸ ਤੋਂ ਪਹਿਲਾਂ ਵੀਬਹਿਰਾਮ,ਚਮਕੌਰ ਸਾਹਿਬ, ਮੋਹਾਲੀ, ਸਿਟੀ ਥਾਣਾ ਬਲਾਚੌਰ, ਅਤੇ ਥਾਣਾ ਪੋਜੇਵਾਲ ਅਤੇ ਹੋਰ ਅਨੇਕਾਂ ਸਟੇਸ਼ਨਾਂ ਤੇ ਬਤੋਰ ਐਸ. ਐਚ. ਓ  ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਕੇ ਆਪਣੀ ਕਾਰਜਸ਼ੈਲੀ ਦਾ ਲੋਹਾ ਮਨਵਾ ਚੁੱਕੇ ਹਨ ਉਸੇ ਲੜੀ ਤਹਿਤ ਅੱਜ ਇੰਸਪੈਕਟਰ ਕਮਲ ਤਨੇਜਾ ਨੇ ਅੱਜ ਥਾਣਾ ਕਾਠਗੜ੍ਹ ਅਹੁਦਾ ਸੰਭਾਲਿਆ  ਇੰਸਪੈਕਟਰ ਕਮਲ ਤਨੇਜਾ ਨੇ ਨਸ਼ਾ ਤਸਕਰਾਂ ਨੂੰ ਸਖਤ ਲਹਿਜੇ ਵਿੱਚ ਤਾੜਨਾ ਕੀਤੀ। ਉਨ੍ਹਾਂ ਕਿਹਾ, “ਜਿਹੜੇ ਲੋਕ ਨਸ਼ਾ ਵੇਚਦੇ ਹਨ ਜਾਂ ਨਸ਼ੇ ਦੇ ਕਾਰੋਬਾਰ ਵਿੱਚ ਲਿਪਤ ਹਨ, ਉਹ ਜਾਂ ਤਾਂ ਇਹ ਗਲਤ ਕੰਮ ਤੁਰੰਤ ਬੰਦ ਕਰ ਦੇਣ ਜਾਂ ਫਿਰ ਜੇਲ੍ਹ ਦੀਆਂ ਸਲਾਖਾਂ ਪਿੱਛੇ  ਜਾਣ ਲਈ ਤਿਆਰ ਰਹਿਣ।” ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਵਿਰੁੱਧ ਕੋਈ ਵੀ ਲਿਹਾਜ਼ ਨਹੀਂ ਵਰਤਿਆ ਜਾਵੇਗਾ ਅਤੇ ਪੁਲਿਸ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਵੇਂ ਐਸ.ਐਚ.ਓ. ਇੰਸਪੈਕਟਰ ਕਮਲ ਤਨੇਜਾ ਨੇ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਸ਼ਹਿਰ ਵਿੱਚ ਬਜ਼ੁਰਗਾਂ ਅਤੇ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੋ ਵੀ ਸ਼ਰਾਰਤੀ ਅਨਸਰ ਮਹਿਲਾਵਾਂ ਜਾਂ ਬਜ਼ੁਰਗਾਂ ਨਾਲ ਬਦਸਲੂਕੀ ਕਰੇਗਾ, ਉਸ ਉਸ ‘ਤੇ ਤੁਰੰਤ ਸ਼ਿਕਜਾ ਕਸਿਆ ਜਾਵੇਗਾ।ਅਜਿਹੇ ਗਲਤ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ। ਸ਼ਹਿਰ ਦੀ ਅੰਦਰੂਨੀ ਵਿਵਸਥਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤਾਂ ਜੇ ਆਮ ਜਨਤਾ ਨੂੰ ਆਵਾਜਾਈ ਵਿੱਚ ਕੋਈ ਪ੍ਰੇਸ਼ਾਨੀ ਪ੍ਰੇਸ਼ਾਨੀ ਨਾ ਆਵੇ। ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਜਾਵੇਗੀ।ਅੰਤ ਵਿੱਚ, ਇੰਸਪੈਕਟਰ ਕਮਲ  ਤਨੇਜਾ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਜੋ ਕਾਠਗੜ੍ਹ ਦੇ ਪੂਰੇ ਇਲਾਕੇ  ਨੂੰ ਇੱਕ ਸੁਰੱਖਿਅਤ  ਤੇ ਸ਼ਾਂਤਮਈ ਅਤੇ ਨਸ਼ਾ ਮੁਕਤ ਇਲਾਕਾ ਬਣਾਇਆ ਜਾ ਸਕੇ।
  • Related Posts

    ਸਫ਼ਾਈ ਸੇਵਕਾਂ ਨਾਲ ਚੱਲ ਰਿਹਾ ਵਿਵਾਦ ਖ਼ਤਮ, ਡੀਐਸਪੀ ਸਤਵੀਰ ਸਿੰਘ ਬੈਸ਼ ਸਿਸਪੈਂਡ 

    Spread the love

    Spread the loveਬਲਵੰਤ ਸਿੰਘ ਸਿੱਧੂ (ਬਰਨਾਲਾ) 24 ਜੁਲਾਈ 2026 =ਬਰਨਾਲਾ ਵਿੱਚ ਸਫ਼ਾਈ ਸੇਵਕਾਂ ਅਤੇ ਪੁਲਿਸ ਵਿਚਕਾਰ ਪਿਛਲੇ ਦਿਨਾਂ ਤੋਂ ਚੱਲ ਰਿਹਾ ਵਿਵਾਦ ਅੱਜ ਉਸ ਸਮੇਂ ਖ਼ਤਮ ਹੋ ਗਿਆ, ਜਦੋਂ ਸਰਕਾਰ…

    ਪੱਤਰਕਾਰ ਭਾਈਚਾਰੇ ਨਾਲ ਸਿਟੀ ਇੰਚਾਰਜ ਕੁਲਵੰਤ ਸਿੰਘ ਨੇ ਕੀਤੀ ਮੀਟਿੰਗ।

    Spread the love

    Spread the loveਤਪਾ ਮੰਡੀ 24 ਜੁਲਾਈ( ਗੋਲਡੀ ਵਿਆਸ) ਸਥਾਨਕ ਪੁਲਿਸ ਸਿਟੀ ਚੌਂਕੀ ਦੇ ਨਵੇਂ ਇੰਚਾਰਜ ਕੁਲਵੰਤ ਸਿੰਘ ਕੱਟੂ ਨੇ ਪ੍ਰੈਸ ਨਾਲ ਪਲੇਠੀ ਮੀਟਿੰਗ ਕਰਦਿਆਂ ਸਮੂਹ ਪੱਤਰਕਾਰਾਂ ਨਾਲ ਜਾਣ ਪਹਿਚਾਣ ਕਰਦਿਆਂ…

    Leave a Reply

    Your email address will not be published. Required fields are marked *