ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’, ਧਾਰਮਿਕ ਸਮਾਗਮ ਸਬੰਧੀ ਲੋਕਾਂ ਚ ਭਾਰੀ ਉਤਸ਼ਾਹ: ਆਪ ਆਗੂ  ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਨੇ ਵੱਖ-ਵੱਖ ਪ੍ਰਕਾਰ ਦੇ ਪ੍ਰਬੰਧ ਮੁਕੰਮਲ 

Spread the love
ਨੂਰਪੁਰਬੇਦੀ , 27 ਜੁਲਾਈ: ਦਲਜੀਤ ਚਨੋਲੀ   ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹਲਕਾ ਵਿਧਾਇਕ ਦਿਨੇਸ਼ ਚੱਢਾ ਦੀ ਅਗਵਾਈ ਹੇਠ 29 ਜੁਲਾਈ ਨੂੰ ਸ਼ਾਮ 6:30 ਵਜੇ ਸਰਕਾਰੀ ਕਾਲਜ ਗਰਾਊਂਡ, ਰੂਪਨਗਰ ਵਿਖੇ ਵਿਸ਼ਾਲ ਧਾਰਮਿਕ ਸਮਾਗਮ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਵਿੱਚ ਪ੍ਰਸਿੱਧ ਟੀਵੀ ਕਲਾਕਾਰ ਅਤੇ ਸ਼ਿਵ ਭਗਤੀ ਗਾਇਕ ਹੰਸਰਾਜ ਰਘੁਵੰਸ਼ੀ ਆਪਣੀ ਸੁਰੀਲੀ ਆਵਾਜ਼ ਰਾਹੀਂ ਸ਼ਿਵ ਭਗਤੀ ਦਾ ਰੰਗ ਬਿਖੇਰਨਗੇ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਸਮੁੱਚੇ ਹਲਕੇ ਅਤੇ ਆਸ-ਪਾਸ ਦੇ ਖੇਤਰਾਂ ਦੇ ਪਿੰਡਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੱਖ-ਵੱਖ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀਆਂ ਤਿਆਰੀਆਂ ਕਰ ਰਹੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਮਤੀ ਮੈਂਬਰ ਤਿਲਕ ਰਾਜ ਪੰਮਾ, ਬਲਾਕ ਕੋਆਰਡੀਨੇਟਰ ਰਵਿੰਦਰ ਸਿੰਘ ਸਿੰਘਪੁਰ, ਸੀਨੀਅਰ ਆਪ ਆਗੂ ਦੀਪਕ ਪੁਰੀ ਅਤੇ ਅਮਨ ਸੈਣੀ ਨੇ ਦੱਸਿਆ ਕਿ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਜੰਗੀ ਪੱਧਰ ‘ਤੇ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸੰਗਤਾਂ ਲਈ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਹਜ਼ਾਰਾਂ ਸ਼ਰਧਾਲੂਆਂ ਦੇ ਬੈਠਣ ਲਈ ਵਿਸ਼ਾਲ ਪ੍ਰਬੰਧ ਕੀਤੇ ਜਾ ਰਹੇ ਹਨ। ਬਰਸਾਤ ਦੇ ਮੌਸਮ ਨੂੰ ਦੇਖਦਿਆਂ ਪੂਰੇ ਪੰਡਾਲ ਨੂੰ ਵਾਟਰ-ਪ੍ਰੂਫ ਟੈਂਟ ਨਾਲ ਢੱਕਿਆ ਜਾਵੇਗਾ ਤਾਂ ਜੋ ਮੌਸਮ ਦੀ ਖਰਾਬੀ ਦੇ ਬਾਵਜੂਦ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪੀਣ ਵਾਲੇ ਪਾਣੀ, ਪਾਰਕਿੰਗ, ਸੁਰੱਖਿਆ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਆਗੂਆਂ ਨੇ ਦੱਸਿਆ ਕਿ ਸਮਾਗਮ ਵਿੱਚ ਖੇਤਰ ਦੀਆਂ ਵੱਖ-ਵੱਖ ਧਾਰਮਿਕ ਸ਼ਖਸੀਅਤਾਂ ਨੂੰ ਵੀ ਵਿਸ਼ੇਸ਼ ਤੌਰ ‘ਤੇ ਸੱਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰਾਂ ਸਮੇਤ ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਕੇ ਭਗਵਾਨ ਸ਼ਿਵ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਸਮਾਗਮ ਨੂੰ ਸਫਲ ਬਣਾਉਣ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *