ਏਆਈਜੀ ਤੇ ਕੌਮਾਂਤਰੀ ਬਾਸਕਿਟਬਾਲ ਖਿਡਾਰੀ ਭੰਡਾਲ ਨੂੰ ਸਦਮਾ ਪਿਤਾ ਦਾ ਦੇਹਾਂਤ 

Spread the love
 ਅੰਮ੍ਰਿਤਸਰ 30 ਮਾਰਚ (ਮਨਜੀਤ ਸਿੰਘ ਸ਼ੇਰਗਿੱਲ )  ਗੁਰੂ ਨਗਰੀ ਵਿਖੇ ਬਤੌਰ ਏਆਈਜੀ ਇੰਟੈਲੀਜੈਂਸ ਤੈਨਾਤ ਤੇ ਕੌਮਾਂਤਰੀ ਬਾਸਕਿਟਬਾਲ ਖਿਡਾਰੀ ਅਤੇ ਅਰਜੁਨ ਐਵਾਰਡੀ ਪਰਮਿੰਦਰ ਸਿੰਘ ਭੰਡਾਲ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਪਿਤਾ ਗੁਰਮੀਤ ਸਿੰਘ ਭੰਡਾਲ (ਸੂਬੇਦਾਰ) ਇਸ ਫਾਨੀ ਸੰਸਾਰ ਤੋਂ ਕੂਚ ਕਰ ਗਏ। ਜਿਸ ਨਾਲ ਪਰਿਵਾਰ ਅਤੇ ਪੁਲਿਸ ਵਿਭਾਗ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਏਆਈਜੀ ਪਰਮਿੰਦਰ ਸਿੰਘ ਭੰਡਾਲ ਦੇ ਪੀੜਤ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਪੰਜਾਬ ਦੀ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮ੍ਰਿਤਸਰ ਦੇ ਮੁੱਖ ਸਰਪ੍ਰਸਤ ਸ਼੍ਰੀ ਰਾਜੇਸ਼ ਸ਼ਰਮਾ (ਪੀਸੀਐਸ), ਚੇਅਰਮੈਨ ਹਰਦੇਸ਼ ਸ਼ਰਮਾ, ਵਾਇਸ ਚੇਅਰਮੈਨ ਮੱਖਤੂਲ ਸਿੰਘ ਔਲਖ,ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਪ੍ਰਸਿੱਧ ਖੇਡ ਪ੍ਰੋਮੋਟਰ ਅਤੇ ਸਮਾਜ ਸੇਵਕ), ਮੈਂਬਰ ਮਨਪ੍ਰੀਤ ਕੌਰ, ਪ੍ਰਿੰਸੀਪਲ ਰਾਜੇਸ਼ ਪ੍ਰਭਾਕਰ,ਪੰਜਾਬ ਸਟੇਟ ਮਾਸਟਰਜ਼ ਵੈਟਰਨਜ਼ ਪਲੇਅਰਜ਼ ਟੀਮ ਦੇ ਸੰਸਥਾਪਕ ਤੇ ਆਰਗੇਨਾਈਜਿੰਗ ਸੈਕਟਰੀ ਜੀਐਸ ਸੰਧੂ, ਚੀਫ ਪੈਟਰਨ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਵਿਭਾਗ ਦੇ ਸਾਬਕਾ ਮੁੱਖੀ, ਸੀਨੀਅਰ ਪ੍ਰੋਫੈਸਰ ਡਾਇਰੈਕਟਰ ਪ੍ਰੀਤ ਮਹਿੰਦਰ ਸਿੰਘ ਬੇਦੀ, ਪੈਟਰਨ ਤੇ ਐਸਜੀਆਰਡੀ ਇੰਸਟੀਚਿਊਟਸ ਪੰਧੇਰ ਦੇ ਐਮਡੀ ਕਮ ਪ੍ਰਿੰਸੀਪਲ ਹਰਜਿੰਦਰਪਾਲ ਕੌਰ ਕੰਗ, ਪ੍ਰਚਾਰ ਸਕੱਤਰ ਅਵਤਾਰ ਸਿੰਘ, ਹੌਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ, ਨਿਊ ਜੈਨਰੇਸ਼ਨ ਕਲੱਬ ਦੇ ਸਰਕਦਾ ਅਹੁੱਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਮਹਿਕਮਾ ਪੰਜਾਬ ਪੁਲਿਸ, ਸਮਾਜ ਸੇਵੀ, ਖੇਡ ਸ਼ਖਸ਼ੀਅਤਾਂ ਤੇ ਧਾਰਮਿਕ ਸੰਗਠਨਾ ਦੇ ਸਰਕਦਾ ਅਹੁੱਦੇਦਾਰਾਂ ਤੇ ਮੈਂਬਰਾਂ ਦੇ ਨਾਮ ਸ਼ਾਮਲ ਹਨ। ਸਵH  ਗੁਰਮੀਤ ਸਿੰਘ ਭੰਡਾਲ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੱਡਾ ਬੇਟ ਕਪੂਰਥਲਾ ਵਿਖੇ ਸ਼ਮਸ਼ਾਨ ਘਾਟ ਵਿਖੇ ਪੂਰੀਆਂ ਸਿੱਖ ਧਾਰਮਿਕ ਰਸਮਾ^ਰਿਵਾਜਾਂ ਮੁਤਾਬਿਕ ਕੀਤਾ ਗਿਆ। ਉਨ੍ਹਾਂ ਦੇ ਮ੍ਰਿਤਕ ਸ਼ਰੀਰ ਨੂੰ ਮੁੱਖ ਅਗਨੀ ਵੱਡੇ ਬੇਟੇ ਵੱਲੋਂ ਦਿੱਤੀ ਗਈ। ਪਰਿਵਾਰਿਕ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਵ ਗੁਰਮੀਤ ਸਿੰਘ ਭੰਡਾਲ ਦੀ ਆਤਮਿਕ ਸ਼ਾਂਤੀ ਨਮਿਤ ਸ਼ਬਦ ਗੁਰੂ ਸ੍ਰੀ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਦੇ ਭੋਗ 4 ਅਪ੍ਰੈਲ ਦਿਨ ਸ਼ਨੀਵਾਰ ਨੂੰ ਉਨ੍ਹਾਂ ਦੇ ਜੱਦੀ ਗ੍ਰਹਿ ਵਿਖੇ  ਪਾਉਣ ਉਪਰੰਤ ਅੰਤਿਮ ਅਰਦਾਸ ਤੇ ਕੀਰਤਨ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਧੰਨ ਧੰਨ ਬਾਬਾ ਸਾਹਿਬ ਦੱਤਾ ਜੀ ਵਿਖੇ ਹੋਵੇਗਾ। ਉਪਰੰਤ ਸ਼ਰਧਾਂਜਲੀ ਸਮਾਗਮ ਦੇ ਦੌਰਾਨ ਸਵH ਗੁਰਮੀਤ ਸਿੰਘ ਭੰਡਾਲ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *