ਏ. ਐੱਸ. ਆਈ ਗੁਰਜੀਤ ਸਿੰਘ ਸਬ-ਇੰਸਪੈਕਟਰ ਵਜੋਂ ਤਰੱਕੀਯਾਬ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਨਵੇਂ ਰੈਂਕ ਦੇ ਸਟਾਰ ਲਗਾ ਕੇ ਦਿੱਤੀ ਵਧਾਈ

Spread the love
ਅੰਮ੍ਰਿਤਸਰ, 31 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ)= ਪੰਜਾਬ ਪੁਲਸ ਵਿੱਚ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਸੇਵਾਵਾਂ ਨਿਭਾਉਣ ਵਾਲੇ ਏਐੱਸਆਈ ਗੁਰਜੀਤ ਸਿੰਘ ਨੂੰ ਤਰੱਕੀ ਦੇ ਕੇ ਸਬ-ਇੰਸਪੈਕਟਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਏਸੀਪੀ ਸੈਂਟਰਲ ਸੁਰਿੰਦਰ ਸਿੰਘ ਨੇ ਗੁਰਜੀਤ ਸਿੰਘ ਨੂੰ ਨਵੇਂ ਰੈਂਕ ਦੇ ਸਟਾਰ ਲਗਾ ਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਰਜੀਤ ਸਿੰਘ ਨੇ ਆਪਣੀ ਨੌਕਰੀ ਦੌਰਾਨ ਹਰ ਜ਼ਿੰਮੇਵਾਰੀ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਪੇਸ਼ੇਵਰਾਨਾ ਢੰਗ ਨਾਲ ਨਿਭਾਇਆ ਹੈ। ਉਨ੍ਹਾਂ ਦੀ ਮਿਹਨਤ, ਲਗਨ ਅਤੇ ਬਿਹਤਰੀਨ ਕਾਰਗੁਜ਼ਾਰੀ ਨੂੰ ਦੇਖਦਿਆਂ ਉਨ੍ਹਾਂ ਨੂੰ ਇਹ ਤਰੱਕੀ ਦਿੱਤੀ ਗਈ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਨਵੇਂ ਅਹੁਦੇ ‘ਤੇ ਵੀ ਇਸੇ ਜਜ਼ਬੇ ਨਾਲ ਲੋਕ ਸੇਵਾ ਕਰਦੇ ਰਹਿਣਗੇ।ਸਬ-ਇੰਸਪੈਕਟਰ ਵਜੋਂ ਤਰੱਕੀ ਮਿਲਣ ਉਪਰੰਤ ਗੁਰਜੀਤ ਸਿੰਘ ਨੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਤਰੱਕੀ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਆਪਣੀਆਂ ਡਿਊਟੀਆਂ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਲਈ ਹਮੇਸ਼ਾ ਵਚਨਬੱਧ ਰਹਿਣਗੇ।ਇਸ ਮੌਕੇ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਗੁਰਜੀਤ ਸਿੰਘ ਨੂੰ ਤਰੱਕੀ ਦੀ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।ਫੋਟੋ ਕੈਪਸ਼ਨ: ਪੰਜਾਬ ਪੁਲਸ ਦੇ ਨਵ-ਨਿਯੁਕਤ ਸਬ-ਇੰਸਪੈਕਟਰ ਗੁਰਜੀਤ ਸਿੰਘ ਨੂੰ ਨਵੇਂ ਰੈਂਕ ਦੇ ਸਟਾਰ ਲਗਾ ਕੇ ਵਧਾਈ ਦਿੰਦੇ ਹੋਏ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਏਸੀਪੀ ਸੈਂਟਰਲ ਸੁਰਿੰਦਰ ਸਿੰਘ।
  • Related Posts

    ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਖਾਟੂ ਸ਼ਿਆਮ ਲਈ ਰਵਾਨਾ

    Spread the love

    Spread the love ਕੁਰਾਲੀ, 27 ਸਤੰਬਰ (ਜਗਦੇਵ ਸਿੰਘ): ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਰਾਲੀ ਤੋਂ ਖਾਟੂ ਸ਼ਿਆਮ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ਗਈ। ਇਸ ਮੌਕੇ…

    *ਭਾਰਤੀ ਯੁਵਾ ਸੰਗਠਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ, ਸਮਾਜ ਸੇਵੀ ਅਰਵਿੰਦ ਪੁਰੀ ਦਾ ਕੀਤਾ ਸਨਮਾਨ*

    Spread the love

    Spread the loveਕੁਰਾਲੀ 27ਸਤੰਬਰ (ਜਗਦੇਵ ਸਿੰਘ )ਭਾਰਤੀ ਯੁਵਾ ਸੰਗਠਨ ਵੱਲੋਂ “ਲੋਕਾਂ ਦੀ ਸੁਣਾਂਗੇ – ਲੋਕਾਂ ਲਈ ਲੜਾਂਗੇ” ਦੇ ਨਾਅਰੇ ਹੇਠ ਇੱਕ ਵਿਸ਼ੇਸ਼ ਜਨ-ਜਾਗਰੂਕਤਾ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ…

    Leave a Reply

    Your email address will not be published. Required fields are marked *