ਐਕਸੀਡੈਂਟ ਦੌਰਾਨ ਨਕਾਰਾ ਹੋਏ ਵਿਅਕਤੀ ਦੇ ਪਰਿਵਾਰ ਦੀ ਡਾ ਓਬਰਾਏ ਨੇ ਫ਼ੜੀ ਬਾਂਹ 

Spread the love
ਸ਼੍ਰੀ ਮੁਕਤਸਰ ਸਾਹਿਬ 10 ਅਗਸਤ () ਡਾਕਟਰ ਐਸ ਪੀ ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਦੇ ਇੱਕ ਪਰਿਵਾਰ ਨੂੰ ਲੰਮੇ ਸਮੇਂ ਲਈ ਸਹਾਇਤਾ ਦੇ ਕੇ ਪਰਿਵਾਰ ਦੀ ਬਾਂਹ ਫੜੀ ਗਈ ਹੈ। ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਪਿੰਡ ਦੇ ਗ਼ਰੀਬ ਪਰਿਵਾਰ ਦੇ ਇਕਲੌਤੇ ਪੁੱਤਰ ਦੀ ਐਕਸੀਡੈਂਟ ਦੌਰਾਨ ਲੱਤ ਕੱਟੀ ਗਈ ਅਤੇ ਸਰੀਰ ਤੇ ਹੋਰ ਵੀ ਕਈ ਸੱਟਾਂ ਲੱਗੀਆਂ ਅਤੇ ਇਹ ਵਿਅਕਤੀ ਕੰਮ ਕਰਨ ਤੋਂ ਅਸਮਰਥ ਹੋ ਗਿਆ ਤੇ ਨਾਲ ਹੀ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਕਿਉਂਕਿ ਘਰ ਵਿੱਚ ਹੋਰ ਕੋਈ ਵੀ ਕਮਾਉਣ ਯੋਗ ਨਹੀਂ ਹੈ, ਪਿੰਡ ਦੇ ਪਤਵੰਤੇ ਸੱਜਣਾਂ ਅਤੇ ਰੁਪਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ ਵੱਲੋਂ ਇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ਼੍ਰੀ ਮੁਕਤਸਰ ਸਾਹਿਬ ਟੀਮ ਦੇ ਧਿਆਨ ਵਿੱਚ ਲਿਆਂਦਾ ਤਾਂ ਟੀਮ ਵੱਲੋਂ ਮੁੱਢਲੀ ਵੈਰੀਫਿਕੇਸ਼ਨ ਕਰਨ ਤੋਂ ਬਾਅਦ ਡਾਕਟਰ ਐਸ ਪੀ ਸਿੰਘ ਓਬਰਾਏ ਨੂੰ ਇਸ ਕੇਸ ਬਾਰੇ ਜਾਣਕਾਰੀ ਦਿੱਤੀ ਤਾਂ ਡਾਕਟਰ ਓਬਰਾਏ ਨੇ ਤੁਰੰਤ ਹੀ ਲੰਮੇ ਸਮੇਂ ਲਈ ਪਰਿਵਾਰ ਨੂੰ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਹਰ ਸੰਭਵ ਮੱਦਦ ਲਈ ਭਰੋਸਾ ਦਿਤਾ। ਸਹਾਇਤਾ ਰਾਸ਼ੀ ਲੈਣ ਉਪਰੰਤ ਲੋੜਵੰਦ ਵੱਲੋਂ ਡਾ ਓਬਰਾਏ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਜਸਪਾਲ ਸਿੰਘ ਰਿਟਾ ਲੈਕਚਰਾਰ ਮੀਤ ਪ੍ਰਧਾਨ, ਬਲਵਿੰਦਰ ਸਿੰਘ ਬਰਾੜ ਰਿਟਾ ਪ੍ਰਿੰਸੀਪਲ, ਗੁਰਪਾਲ ਸਿੰਘ ਪਾਲੀ, ਮਲਕੀਤ ਸਿੰਘ ਰਿਟਾ ਬੈਕ ਮੈਨੇਜਰ ਮੀਤ ਪ੍ਰਧਾਨ, ਬਲਜੀਤ ਸਿੰਘ ਮਾਨ ਰਿਟਾ ਪ੍ਰਿੰਸੀਪਲ, ਬਰਨੇਕ ਸਿੰਘ ਰਿਟਾ ਲੈਕਚਰਾਰ, ਸੋਮ ਨਾਥ, ਮਾਸਟਰ ਰਾਜਿੰਦਰ ਸਿੰਘ, ਅਸ਼ੋਕ ਕੁਮਾਰ, ਚਰਨਜੀਤ ਸਿੰਘ ਮੈਂਬਰ ਬਲਾਕ ਸੰਮਤੀ, ਰੁਪਿੰਦਰ ਸਿੰਘ ਡੋਹਕ ਜ਼ਿਲ੍ਹਾ ਪ੍ਰਧਾਨ ਕਿਸਾਨ ਯੂਨੀਅਨ, ਜਸਕਰਨ ਸਿੰਘ ਸਰਾਂ ਮੀਤ ਪ੍ਰਧਾਨ ਕਿਸਾਨ ਯੂਨੀਅਨ, ਹੈਪੀ ਬਰਾੜ ਕਿਸਾਨ ਯੂਨੀਅਨ, ਸੁਖਦਰਸ਼ਨ ਸਿੰਘ ਬੇਦੀ ਰਿਟਾ ਜ਼ਿਲ੍ਹਾ ਉੱਪ ਸਿੱਖਿਆ ਅਫ਼ਸਰ, ਬਲਦੇਵ ਸਿੰਘ ਮਾਂਗਟ ਕੇਰ ਆਦਿ ਹਾਜ਼ਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *