ਐਡਵੋਕੇਟ ਮਾਨ ਵੱਲੋਂ ਆਪਣੇ ਪੁਰਾਤਨ ਸਕੂਲ ਦੇ ਵਿੱਚ ਤਿੰਨੇ ਏਸੀ ਭੇਂਟ ਕੀਤੇ

Spread the love
ਰਾਕੇਸ਼ ਸ਼ਰਮਾ ਭੁਨਰਹੇੜੀ (21/7/26)=ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਪੜ੍ਹਦੇ ਬੱਚਿਆਂ ਲਈ ਗਰਮੀ ਦੇ ਮੌਸਮ ਵਿੱਚ ਵੱਡੀ ਰਾਹਤ ਦੇਣ ਲਈ ਸਕੂਲ ਦੇ ਪੁਰਾਤਨ ਵਿਦਿਆਰਥੀ ਐਡਵੋਕੇਟ ਇੰਦਰਜੀਤ ਸਿੰਘ ਮਾਨ ਵੱਲੋਂ ਸਕੂਲ ਨੂੰ ਤਿੰਨ ਏਅਰ ਕੰਡੀਸ਼ਨਰ (ਏ.ਸੀ.) ਭੇਟ ਕੀਤੇ ਗਏ ਹਨ।ਇਸ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ  ਅਤੇ ਅਨੁਕੂਲ ਵਾਤਾਵਰਣ ਮਿਲੇਗਾ  ਇਸ ਸੇਵਾ ਮੌਕੇ ਸਰਬਤ ਦੇ ਭਲੇ ਲਈ ਅਰਦਾਸ ਗਿਆਨੀ ਰਣਜੀਤ ਸਿੰਘ ਵੱਲੋਂ ਕੀਤੀ ਗਈ।  ਬਲਾਕ ਪ੍ਰਾਇਮਰੀ ਅਫਸਰ ਬਲਵੀਰ ਕੌਰ ਵੀ ਮੌਜੂਦ ਸੀ,ਇਸ ਮੌਕੇ ਐਡਵੋਕੇਟ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਉਹਨਾਂ ਨੇ ਆਪਣੀ ਮੁੱਢਲੀ ਸਿੱਖਿਆ ਇਸੇ ਸਕੂਲ ਤੋਂ ਪ੍ਰਾਪਤ ਕੀਤੀ ਸੀ।। ਉਹਨਾਂ ਕਿਹਾ ਕਿ ਸਿਰਫ਼ ਸਰਕਾਰਾਂ ਤੋਂ ਉਮੀਦ ਰੱਖਣ ਦੀ ਥਾਂ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਸਮਾਜ ਅਤੇ ਸਿੱਖਿਆ ਖੇਤਰ ਵਿੱਚ ਯੋਗਦਾਨ ਚਾਹੀਦਾ ਹੈ।ਉਨ੍ਹਾਂ ਨੂੰ ਵਧੀਆ ਪੜ੍ਹਾਈ ਦਾ ਮਾਹੌਲ ਮੁਹੱਈਆ ਕਰਵਾਉਣ ਦੀ ਕੋਸਿਸ ਕੀਤੀ ਗਈ ਹੈ,ਉਹਨਾਂ ਇਹ ਵੀ ਕਿਹਾ ਕਿ ਅਨੁਕੂਲ ਵਾਤਾਵਰਣ ਵਿੱਚ ਵਿਦਿਆਰਥੀ ਹੋਰ ਵੀ ਦਿਲਚਸਪੀ  ਨਾਲ ਪੜ੍ਹਾਨਗੇ, ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਇਹ ਕਾਰਜ ਕਰਨ ਦੀ ਦੀ ਜਰਰਤ ਵੀ ਹੈ।ਸਕੂਲ ਦੇ ਅਧਿਆਪਕਾਂ ਨੇ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਉਪਰਾਲੇ ਸਮਾਜ ਵਿੱਚ ਸਿੱਖਿਆ ਪ੍ਰਤੀ ਜਾਗਰੂਕਤਾ ਤੇ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ। ਲੋਕਾਂ ਲਈ ਵੀ ਪ੍ਰੇਰਣਾ ਦਾਇਕ  ਬਣਦੇ ਹਨ। ਉਹਨਾਂ ਆਸ ਰਾਖਦੇ ਹਾਂ,ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਹੋਰ ਵੀ  ਸਹਾਇਤਾ ਮਿਲਦੀ ਰਹੇਗੀ।ਇਸ ਮੌਕੇ ਸਕੂਲ ਸਟਾਫ ਤੋਂ ਇਲਾਵਾ ਪਿੰਡ ਦੇ ਗੁਰਜੀਤ ਸਿੰਘ ਉਪਲੀ, ਗੁਲਜਾਰ ਸਿੰਘ ਭੁੱਨਰਹੇੜੀ, ਜੋਗਾ ਸਿੰਘ ਮੱਲੀ, ਭਗਵਾਨ ਸਿੰਘ, ਸੁਰਜੀਤ ਇਸ ਮਾਨ, ਕੈ ਬੰਤ ਸਿੰਘ ਕਰਿਸ਼ਨ ਕੌਰ ਹੈਡ ਸੈਟਰ,ਆਦਿ ਮੌਜੂਦ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *