ਐਸ ਆਈ ਆਰ ਐਨਿਊਮਰੇਸ਼ਨ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਮੁਕੰਮਲ ਕਰਨ ਨੂੰ ਵਾਲੇ ਬੀਐੱਲਓਜ਼ ਨੂੰ ਕੀਤਾ ਗਿਆ ਸਨਮਾਨਿਤ

Spread the love
ਸ਼੍ਰੀ ਮੁਕਤਸਰ ਸਾਹਿਬ, 21 ਜੁਲਾਈ ( ਮਨਪ੍ਰੀਤ ਮੋਨੂੰ ) ਐਸ ਆਈ ਆਰ ਦੇ ਮੱਦੇਨਜ਼ਰ ਜਿਨ੍ਹਾਂ ਬੀਐੱਲਓ ਵੱਲੋਂ ਐਨਿਊਮਰੇਸ਼ਨ ਫਾਰਮਾਂ ਦੀ ਡਿਜੀਟਾਈਜੇਸ਼ਨ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਓਹਨਾ ਬੀਐੱਲਓ ਨੂੰ ਸ੍ਰੀ ਗੁਰਕਿਰਨ ਦੀਪ ਸਿੰਘ, ਪੀਸੀਐੱਸ, ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਓਹਨਾ ਬੀਐੱਲਓ ਨੂੰ ਵਧਾਈ ਦਿੰਦੇ ਹੋਏ, ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋ ਇਲਾਵਾ ਉਪ ਮੰਡਲ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਵੋਟਰਾਂ ਨੂੰ ਇਹ ਅਪੀਲ ਕੀਤੀ ਗਈ ਕਿ ਜਿਨ੍ਹਾਂ ਵੋਟਰਾਂ ਦੇ ਐਨਿਊਮਰੇਸ਼ਨ ਫਾਰਮਾਂ ਦੀ ਡਿਜੀਟਾਈਜ਼ੇਸ਼ਨ ਪੈਂਡਿੰਗ ਹੈ, ਉਹ ਵੋਟਰ ਆਪਣੇ ਸਬੰਧਤ ਬੀਐੱਲਓ ਨਾਲ ਤਾਲਮੇਲ ਕਰਕੇ ਆਪਣੇ ਫਾਰਮਾ ਨੂੰ ਡਿਜੀਟਾਈਜ਼ ਕਰਵਾ ਲੈਣ ਅਤੇ ਬੀਐੱਲਓ ਦਾ ਪੂਰਨ ਸਹਿਯੋਗ ਕੀਤਾ ਜਾਵੇ, ਤਾ ਜੋ ਇਸ ਐਸ ਆਈ ਆਰ ਦੇ ਕੰਮ ਨੂੰ ਸਮੇ ਸਿਰ ਮੁਕੰਮਲ ਕੀਤਾ ਜਾ ਸਕੇ। ਇਸ ਮੌਕੇ ਤੇ ਚੋਣ ਬ੍ਰਾਂਚ ਦੇ ਕਰਮਚਾਰੀ ਸ੍ਰੀ ਗੁਰਪ੍ਰੀਤ ਸਿੰਘ, ਸਟੈਨੋ ਅਤੇ ਟਵਿੰਕਲ ਕੰਬੋਜ, ਚੋਣ ਕਲਰਕ, ਮਨੋਜ ਕੁਮਾਰ ਆਦਿ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *