ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਵਧੀਆ ਡਿਊਟੀ ਕਰਨ ਵਾਲੇ ਟਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

Spread the love

ਸ੍ਰੀ ਮੁਕਤਸਰ ਸਾਹਿਬ –(ਮਨਪ੍ਰੀਤ ਮੋਨੂੰ/ਪਰਮਜੀਤ ਬੇਦੀ ) ਡਾ. ਅਖਿਲ ਚੌਧਰੀ, IPS ਅਤੇ ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ,, ਜ਼ਿਲ੍ਹੇ ਦੀਆਂ ਚਾਰ ਸਬ-ਡਿਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ਵਿੱਚ ਟਰੈਫਿਕ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਆਪਣੀ ਡਿਊਟੀ ਨਿਭਾ ਰਹੇ ਟਰੈਫਿਕ ਮੁਲਾਜ਼ਮਾਂ ਦੀ ਉਤਕ੍ਰਿਸ਼ਟ ਕੰਮਯੋਗਤਾ, ਇਮਾਨਦਾਰੀ ਅਤੇ ਪ੍ਰਦਰਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ 06 ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।ਐਸ.ਐਸ.ਪੀ ਵੱਲੋਂ ਸ਼ਲਾਘਾ ਤੇ ਪ੍ਰੇਰਣਾ:ਐਸ.ਐਸ.ਪੀ ਨੇ ਪੁਲਿਸ ਮੁਲਾਜ਼ਮਾਂ ਨੂੰ ਸਰਟੀਫਿਕੇਟ ਦੇ ਕੇ ਉਨ੍ਹਾਂ ਦੀ ਮਿਹਨਤ, ਸਮਰਪਣ ਅਤੇ ਨਿਸ਼ਠਾ ਦੀ ਸਤਿਕਾਰ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਸਿਰਫ ਇੱਕ ਇਨਾਮ ਨਹੀਂ, ਬਲਕਿ ਪੁਲਿਸ ਮੁਲਾਜ਼ਮਾਂ ਦੀ ਨਿਰੰਤਰ ਸੇਵਾ ਅਤੇ ਜ਼ਿੰਮੇਵਾਰੀ ਦੀ ਪ੍ਰਤੀਕ ਹੈ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਭਵਿੱਖ ਵਿੱਚ ਵੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਲੋਕਾਂ ਦੀ ਭਲਾਈ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ ।

ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਵਿਭਾਗ ਵਿੱਚ ਉਤਕ੍ਰਿਸ਼ਟ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਹਮੇਸ਼ਾ ਇਜ਼ਤ ਅਤੇ ਸਨਮਾਨ ਦਿੱਤਾ ਜਾਂਦਾ ਹੈ। ਭਵਿੱਖ ਵਿੱਚ ਜੋ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਵਿਸ਼ੇਸ਼ ਨਿਭਾਉਣਗੇ, ਟਰੈਫਿਕ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣਗੇ ਅਤੇ ਲੋਕਾਂ ਦੀ ਸੇਵਾ ਵਿੱਚ ਅੱਗੇ ਰਹਿਣਗੇ ਉਨ੍ਹਾਂ ਨੂੰ ਵੀ ਇਨ੍ਹਾਂ ਹੀ ਇਨਾਮ ਅਤੇ ਸਨਮਾਨ ਦਿੱਤਾ ਜਾਵੇਗਾ।ਇਸ ਮੌਕੇ ਐਸ.ਐਸ.ਪੀ ਨੇ ਪੁਲਿਸ ਟੀਮ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਇਹ ਵੀ ਕਿਹਾ ਕਿ ਇਹ ਸਨਮਾਨ ਕੇਵਲ ਸ਼ੁਰੂਆਤ ਹੈ, ਜੋ ਪੁਲਿਸ ਕਰਮਚਾਰੀ ਇਮਾਨਦਾਰੀ ਅਤੇ ਲੋਕ ਸੇਵਾ ਨੂੰ ਆਪਣੀ ਪ੍ਰਾਥਮਿਕਤਾ ਬਣਾਉਣਗੇ, ਉਨ੍ਹਾਂ ਨੂੰ ਹਮੇਸ਼ਾ ਪ੍ਰਸ਼ੰਸਾ ਅਤੇ ਸਨਮਾਨ ਮਿਲਦਾ ਰਹੇਗਾ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *