ਐੱਮ.ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਦੇ ਹੋਣਹਾਰ ਵਿਦਿਆਰਥੀਆਂ ਦਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਸ਼ਾਨਦਾਰ ਸਨਮਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਵਿਦਿਆਰਥੀਆਂ ਨੂੰ ਵੰਡੇ ਗਏ ਸਨਮਾਨ ਚਿੰਨ੍ਹ

Spread the love
ਨਵਾਂਸ਼ਹਿਰ /ਬਲਾਚੌਰ, 17 ਅਗਸਤ (ਜਤਿੰਦਰਪਾਲ ਸਿੰਘ ਕਲੇਰ) :15 ਅਗਸਤ ਨੂੰ ਆਜ਼ਾਦੀ ਦਿਵਸ ਦੇ ਸ਼ੁਭ ਮੌਕੇ ’ਤੇ ਐੱਮ.ਆਰ. ਸਿਟੀ ਪਬਲਿਕ ਸਕੂਲ, ਭੱਦੀ ਰੋਡ, ਬਲਾਚੌਰ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦਾ ਪਲ ਰਿਹਾ, ਜਦੋਂ ਸਾਲ 2025–26 ਦੌਰਾਨ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਕਰਨ ਵਾਲੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਨਵਾਂਸ਼ਹਿਰ ਵਿਖੇ ਆਯੋਜਿਤ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਹਲਕਾ ਬਲਾਚੌਰ ਦੀ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ।ਇਸ ਪ੍ਰਾਪਤੀ ਦੌਰਾਨ ਕਲਾਸ ਬਾਰ੍ਹਵੀਂ ਦੇ ਹੋਣਹਾਰ ਵਿਦਿਆਰਥੀਆਂ ਵਿੱਚੋਂ ਅਰਪਨ ਅਤੇ ਸਿਮਰਨਪ੍ਰੀਤ ਕੌਰ ਨੇ ਹਿਊਮੈਨਿਟੀਜ਼ ਸਟ੍ਰੀਮ ਵਿੱਚ 98.2% ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਅਤੇ ਜ਼ਿਲ੍ਹਾ ਟੌਪਰ ਹੋਣ ਦਾ ਮਾਣ ਹਾਸਲ ਕੀਤਾ। ਇਸੇ ਤਰ੍ਹਾਂ ਜਿਨਲ ਸ਼ਰਮਾ ਨੇ ਕਾਮਰਸ ਸਟ੍ਰੀਮ ਵਿੱਚ 96.4% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਜਦਕਿ ਪਰਮਿੰਦਰ ਕੌਰ ਨੇ ਸਾਇੰਸ ਸਟ੍ਰੀਮ ਵਿੱਚ 92.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਕਲਾਸ ਦਸਵੀਂ ਦੇ ਹੋਣਹਾਰ ਵਿਦਿਆਰਥੀ ਅਭੈ ਬਭੌਰੀਆ ਨੇ ਸ਼ਾਨਦਾਰ 99% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਰਵਨੀਤ ਕੌਰ ਨੇ 97.6% ਅੰਕਾਂ ਨਾਲ ਦੂਜਾ ਸਥਾਨ ਅਤੇ ਕਰਨਵੀਰ ਸਿੰਘ ਨੇ 97.4% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਪ੍ਰਿੰਸੀਪਲ ਰਿੱਤੂ ਬਤਰਾ ਵੱਲੋਂ ਸਾਰੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਹਾਰਦਿਕ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਦ੍ਰਿੜ੍ਹ ਇਰਾਦੇ ਦੇ ਨਾਲ-ਨਾਲ ਸਕੂਲ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਉੱਤਮ ਯਤਨਾਂ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਹੋਣਹਾਰ ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਮਾਣ ਮਹਿਸੂਸ ਕਰਦੇ ਹਨ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਪ੍ਰਗਟ ਕਰਦੇ ਹਨ। ਇਸ ਸਮਾਰੋਹ ਦੌਰਾਨ ਕੋਆਰਡੀਨੇਟਰ ਪੂਨਮ, ਸਰਬਜੀਤ ਹਕਲਾ, ਮੀਨਾ ਕੁਮਾਰੀ ਅਤੇ ਸੁਰੇਸ਼ ਕੁਮਾਰ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *