ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਹੌਲਦਾਰ ਹਰਪ੍ਰੀਤ ਸਿੰਘ ਨੂੰ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਸ਼ਾਨਦਾਰ ਸੇਵਾਵਾਂ, ਇਮਾਨਦਾਰ ਕਾਰਗੁਜ਼ਾਰੀ ਅਤੇ ਸਮਰਪਣ ਲਈ ਮਿਲਿਆ ਮਾਣ • ਐੱਸ.ਐੱਸ.ਪੀ ਨੇ ਕਿਹਾ— ਅਜਿਹੇ ਮੁਲਾਜ਼ਮ ਪੁਲਿਸ ਵਿਭਾਗ ਦੀ ਅਸਲੀ ਤਾਕਤ

Spread the love
ਖੰਨਾ, 1 7 ਜੁਲਾਈ ( ਗੁਰਦੀਪ ਸਿੰਘ ਸ਼ਾਹਪੁਰ):=ਖੰਨਾ ਪੁਲਿਸ ਦੇ ਹੌਲਦਾਰ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ, ਇਮਾਨਦਾਰ ਕਾਰਗੁਜ਼ਾਰੀ ਅਤੇ ਕਰਤੱਵ-ਨਿਸ਼ਠਾ ਲਈ ਪੰਜਾਬ ਪੁਲਿਸ ਦੇ ਸਰਵੋੱਚ ਸਨਮਾਨਾਂ ਵਿੱਚੋਂ ਇੱਕ ਡੀ.ਜੀ.ਪੀ ਕਮੈਂਡੇਸ਼ਨ ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਵੱਲੋਂ ਪ੍ਰਦਾਨ ਕੀਤਾ ਗਿਆ ਇਹ ਸਨਮਾਨ ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਹੌਲਦਾਰ ਹਰਪ੍ਰੀਤ ਸਿੰਘ ਦੀ ਵਰਦੀ ‘ਤੇ ਕਮੈਂਡੇਸ਼ਨ ਡਿਸਕ ਲਗਾ ਕੇ ਰਸਮੀ ਤੌਰ ‘ਤੇ ਭੇਂਟ ਕੀਤਾ। ਇਸ ਮੌਕੇ ਡੀ.ਐੱਸ.ਪੀ. ਖੰਨਾ ਵਿਨੋਦ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਸਨਮਾਨ ਸਮਾਰੋਹ ਦੌਰਾਨ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਕਿਹਾ ਕਿ ਹੌਲਦਾਰ ਹਰਪ੍ਰੀਤ ਸਿੰਘ ਨੇ ਆਪਣੀ ਡਿਊਟੀ ਦੌਰਾਨ ਹਮੇਸ਼ਾ ਇਮਾਨਦਾਰੀ, ਮਿਹਨਤ, ਅਨੁਸ਼ਾਸਨ ਅਤੇ ਪੂਰੇ ਸਮਰਪਣ ਨਾਲ ਸੇਵਾਵਾਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਬਲ ਵਿੱਚ ਅਜਿਹੇ ਜ਼ਿੰਮੇਵਾਰ ਅਤੇ ਕਰਤੱਵ-ਨਿਸ਼ਠ ਮੁਲਾਜ਼ਮ ਹੀ ਵਿਭਾਗ ਦੀ ਅਸਲੀ ਤਾਕਤ ਹੁੰਦੇ ਹਨ, ਜੋ ਹਰ ਹਾਲਾਤ ਵਿੱਚ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਪਹਿਲ ਦਿੰਦੇ ਹਨ। ਉਨ੍ਹਾਂ ਕਿਹਾ ਕਿ ਹੌਲਦਾਰ ਹਰਪ੍ਰੀਤ ਸਿੰਘ ਦੀ ਇਹ ਉਪਲਬਧੀ ਹੋਰ ਪੁਲਿਸ ਕਰਮਚਾਰੀਆਂ ਲਈ ਵੀ ਪ੍ਰੇਰਣਾਦਾਇਕ ਹੈ।ਡੀ.ਐੱਸ.ਪੀ. ਵਿਨੋਦ ਕੁਮਾਰ ਨੇ ਵੀ ਹੌਲਦਾਰ ਹਰਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਸਨਮਾਨ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਉੱਚਾ ਕਰਦੇ ਹਨ ਅਤੇ ਉਨ੍ਹਾਂ ਨੂੰ ਹੋਰ ਵੀ ਵਧੀਆ ਕਾਰਗੁਜ਼ਾਰੀ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਹਮੇਸ਼ਾ ਮਿਹਨਤੀ, ਇਮਾਨਦਾਰ ਅਤੇ ਸਮਰਪਿਤ ਕਰਮਚਾਰੀਆਂ ਦੀ ਕਦਰ ਕਰਦਾ ਹੈ। ਸਨਮਾਨ ਪ੍ਰਾਪਤ ਕਰਨ ਉਪਰੰਤ ਹੌਲਦਾਰ ਹਰਪ੍ਰੀਤ ਸਿੰਘ ਨੇ ਪੰਜਾਬ ਪੁਲਿਸ ਦੇ ਡੀ.ਜੀ.ਪੀ., ਐੱਸ.ਐੱਸ.ਪੀ. ਡਾ. ਦਰਪਣ ਆਹਲੂਵਾਲੀਆ ਅਤੇ ਆਪਣੇ ਸਮੂਹ ਸੀਨੀਅਰ ਅਧਿਕਾਰੀਆਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਹੋਰ ਵੱਧ ਲਗਨ, ਜ਼ਿੰਮੇਵਾਰੀ ਅਤੇ ਨਿਸ਼ਠਾ ਨਾਲ ਡਿਊਟੀ ਨਿਭਾਉਣ ਦੀ ਪ੍ਰੇਰਣਾ ਬਣੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਲੋਕਾਂ ਦੀ ਸੇਵਾ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਪੂਰੀ ਇਮਾਨਦਾਰੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਰਹਿਣਗੇ। ਇਸ ਮੌਕੇ ਖੰਨਾ ਪੁਲਿਸ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਹੌਲਦਾਰ ਹਰਪ੍ਰੀਤ ਸਿੰਘ ਨੂੰ ਇਸ ਵਿਸ਼ੇਸ਼ ਸਨਮਾਨ ਲਈ ਵਧਾਈਆਂ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *