ਔੜ ਚਰਚ ਗਲੋਬਲ ਐਕਸ਼ਨ ਕਮੇਟੀ ਵੱਲੋਂ ਲੋੜਵੰਦਾਂ ਨੂੰ ਵੰਡਿਆ ਗਿਆ ਮਹੀਨਵਾਰ ਰਾਸ਼ਨ

Spread the love

ਅੰਮ੍ਰਿਤਸਰ, 7 ਅਪ੍ਰੈਲ (ਦਿਨੇਸ਼ ਸੋਨੀ  ) -ਪਿੰਡ ਔੜ ਸਥਿਤ  ‘ਦਾ ਚਰਚ ਆਫ ਸਲਵੇਸ਼ਨ, ਹਿਲਿਗ ਐਂਡ ਪ੍ਰੋਫੈਸੀ’ ਚਰਚ ਅਤੇ ਗਲੋਬਲ ਐਕਸ਼ਨ ਕਮੇਟੀ ਅਨੇਕਾਂ ਸਮਾਜ ਸੇਵੀ ਕੰਮਾਂ ਵਿਚ ਵੱਢਮੁੱਲਾ ਯੋਗਦਾਨ ਪਾ ਰਹੀ ਹੈ। ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਗਲੋਬਲ ਐਕਸ਼ਨ ਕਮੇਟੀ ਦੇ ਪ੍ਰਧਾਨ ਕੁਲਵਿੰਦਰ ਸਿੰਘ ਨੇ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਸਮੱਗਰੀ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਂਝਾ ਕੀਤਾ। ਉਨਾਂ ਕਿਹਾ ਕਿ ਹਰ ਮਹੀਨੇ ‘ਦਾ ਚਰਚ ਆਫ ਸਲਵੇਸ਼ਨ, ਹਿਲਿਗ ਐਂਡ ਪ੍ਰੋਫੈਸੀ’ ਚਰਚ ਦੇ ਮੁੱਖ ਪ੍ਰਚਾਰਕ ਪਾਸਟਰ ਅੰਮ੍ਰਿਤ ਸੰਧੂ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਵੰਡੀ ਜਾਂਦੀ ਹੈ ਅਤੇ ਇਸ ਵਾਰ 60 ਦੇ ਕਰੀਬ ਲੋੜਵੰਦਾਂ ਨੂੰ ਮਹੀਨਾਵਾਰ ਰਾਸ਼ਨ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਅੱਜ ਦੇ ਯੁੱਗ ਵਿਚ ਲੋੜਵੰਦਾਂ ਦੀ ਮੱਦਦ ਕਰਨਾ ਸਭ ਤੋਂ ਵੱਡਾ ਪੁੰਨ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀ ਲੋੜਵੰਦਾਂ ਦੀ ਸਹਾਇਦਾ ਲਈ ਅੱਗੇ ਆਈਏ। ਇਸ ਮੌਕੇ ਦਵਿੰਦਰ ਕੁਮਾਰ, ਵਿਜੇ ਕੁਮਾਰ, ਅਸ਼ਵਨੀ ਕੁਮਾਰ, ਜੋਗਿੰਦਰ ਸਿੰਘ, ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।

  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *