ਪੀੜਤ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਅਤੇ ਕਥਿਤ ਦੋਸ਼ੀਆਂ ਨਾਲ ਪੁਲਿਸ ਦੀ ਮਿਲੀਭੁਗਤ ਕਾਰਨ ਦੋਸ਼ੀ ਵਿਅਕਤੀ ਸ਼ਰੇਆਮ ਸਾਨੂੰ ਧਮਕੀਆਂ ਦੇ ਰਹੇ ਹਨ ਤੇ ਬਾਹਰ ਘੁੰਮ ਰਹੇ ਹਨ, ਉਨ੍ਹਾਂ ਕਿਹਾ ਕਿ ਪੁਲਿਸ ਦੋਸ਼ੀਆਂ ਨਾਲ ਮਿਲੀ ਹੋਈ ਹੈ ਜੋ ਸਾਨੂੰ ਥਾਣਾ ਸਦਰ ਦੇ ਮੁੱਖ ਅਫਸਰ ਅਤੇ ਇਸ ਕੇਸ ਦੇ ਤਫਤੀਸ਼ੀ ਅਫਸਰ ਸੁਖਵਿੰਦਰ ਸਿੰਘ ਵੱਲੋਂ ਕੋਈ ਕਾਰਵਾਈ ਨਾਂ ਕਰਨ ਤੇ ਇਨਸਾਫ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸਦਰ ਥਾਣਾ ਕੋਟਕਪੂਰਾ ਦੇ ਵਾਰ ਵਾਰ ਚੱਕਰ ਲਗਾ ਚੁੱਕੇ ਹਨ ਪੁਲਿਸ ਨੇ ਆਪਣੀ ਜ਼ਿੰਮੇਵਾਰੀ ਨਹੀਂ ਸਮਝੀ। ਪੀੜਤ ਪਰਿਵਾਰ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਾਨੂੰ ਕੁਝ ਦਿਨਾਂ ਵਿਚ ਪੁਲਿਸ ਨੇ ਜਸਵੰਤ ਸਿੰਘ ਅਤੇ ਗੁਰਮੇਲ ਸਿੰਘ ਗਿੱਲ ਦੇ ਖਿਲਾਫ ਕਾਰਵਾਈ ਨਾਂ ਕੀਤੀ ਤਾਂ ਪੁਲਿਸ ਥਾਣਾ ਸਦਰ ਕੋਟਕਪੂਰਾ ਦੇ ਗੇਟ ਅੱਗੇ ਕਿਸਾਨ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਆਗੂਆਂ ਨੂੰ ਨਾਲ ਲੈਕੇ ਧਰਨਾ ਦਿੱਤਾ ਜਾਵੇਗਾ ਤੇ ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ। ਪੀੜਤ ਪਰਿਵਾਰ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਐਸ.ਐਸ.ਪੀ. ਮੈਡਮ ਪ੍ਰਗਿਆ ਜੈਨ ਤੋਂ ਇਨਸਾਫ ਦੀ ਮੰਗ ਕੀਤੀ ਹੈ ਕਿ ਮੇਰੇ ਪਿਤਾ ਨੂੰ ਮਰਨ ਲਈ ਮਜਬੂਰ ਕਰਨ ਵਾਲੇ ਦੋਸ਼ੀ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਕਿਸਾਨ ਆਗੂ ਅਵਤਾਰ ਸਿੰਘ ਨੇ ਕਿਹਾ ਕਿ ਜੇਕਰ ਪੀੜਤ ਪਰਿਵਾਰ ਨੂੰ ਇਨਸਾਫ ਨਾ ਮਿਲਿਆ ਤਾਂ ਮਜਬੂਰਨ ਸੜਕਾਂ ਤੇ ਆਉਣਾ ਪਵੇਗਾ।ਕਿ ਕਹਿਣਾ ਹੈ ਪੁਲਿਸ ਪ੍ਰਸ਼ਾਸਨ ਦਾ,,,ਜਦ ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਦੇ ਤਫਤੀਸ਼ ਅਫਸਰ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੋ ਪੀੜਤ ਪਰਿਵਾਰ ਵੱਲੋਂ ਪੁਲੀਸ ਤੇ ਦੋਸ਼ ਲਗਾਏ ਜਾ ਰਹੇ ਹਨ ਉਹ ਸਿਰਫ ਬੇਬੁਨਿਆਦ ਹਨ, ਉਨ੍ਹਾਂ ਕਿਹਾ ਮ੍ਰਿਤਕ ਰਾਜਿੰਦਰ ਸਿੰਘ ਵਾਸੀ ਢਿੱਲਵਾਂ ਦੀ ਮੌਤ ਹੋਈ ਹੈ ਪਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ, ਜਦੋਂ ਪੋਸਟਮਾਰਟਮ ਦੀ ਰਿਪੋਰਟ ਆਵੇਗੀ ਤਾਂ ਹੀ ਕਿਸੇ ਦੋਸ਼ੀ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਜਾਵੇਗਾ, ਪੁਲਿਸ ਵੱਲੋਂ ਪੀੜਤ ਪਰਿਵਾਰ ਦੇ ਕਹਿਣ ਤੇ 174 ਦੀ ਕਾਰਵਾਈ ਕੀਤੀ ਗਈ ਤੇ ਪੁਲਿਸ ਦੀ ਅਗਲੇਰੀ ਜਾਂਚ ਚਲ ਰਹੀ ਹੈ।Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…
Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…