ਕਸ਼ਮੀਰ ਸਿੰਘ ਖਲਵਾੜਾ ਦੀ ਅਗਵਾਈ ਹੇਠ ਪੰਚਾਇਤਾਂ ਨੇ ਡਾ. ਰਾਜਕੁਮਾਰ ਚੱਬੇਵਾਲ ਨੂੰ ਕੀਤਾ ਸਨਮਾਨਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਸ਼ਾਨਦਾਰ ਡਰੋਨ ਸ਼ੋਅ ਦੀ ਕੀਤੀ ਭਰਪੂਰ ਸ਼ਲਾਘਾ

Spread the love
ਫਗਵਾੜਾ 4 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਡਰੋਨ ਸ਼ੋਅਜ਼ ਦੀ ਲੜੀ ਤਹਿਤ ਮੈਂਬਰ ਲੋਕ ਸਭਾ ਡਾ. ਰਾਜਕੁਮਾਰ ਚੱਬੇਵਾਲ ਹਲਕਾ ਫਗਵਾੜਾ ਇੰਚਾਰਜ ‘ਆਪ’ ਫਗਵਾੜਾ ਦੇ ਉਪਰਾਲੇ ਸਦਕਾ ਬਾਬਾ ਗਧੀਆ ਸਟੇਡੀਅਮ ਵਿਖੇ ਕਰਵਾਏ ਗਏ ਸ਼ਾਨਦਾਰ ਡਰੋਨ ਸ਼ੋਅ ਲਈ ਕਸ਼ਮੀਰ ਸਿੰਘ ਖਲਵਾੜਾ ਸੀਨੀਅਰ ਆਪ ਆਗੂ ਅਤੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਡਾ. ਰਾਜਕੁਮਾਰ ਚੱਬੇਵਾਲ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਗੱਲਬਾਤ ਕਰਦਿਆਂ ਕਸ਼ਮੀਰ ਸਿੰਘ ਖਲਵਾੜਾ ਤੋਂ ਇਲਾਵਾ ਸਰਪੰਚ ਸੁਰਿੰਦਰ ਸਿੰਘ ਖਲਵਾੜਾ ਕਲੋਨੀ ਅਤੇ ਮਨਜੀਤ ਸਿੰਘ ਸਰਪੰਚ ਵਾਹਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅਜਿਹੇ ਪ੍ਰੋਗਰਾਮ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਅਜਿਹੇ ਆਧੁਨਿਕ ਤਰੀਕੇ ਨਾਲ ਕਰਵਾਏ ਜਾ ਰਹੇ ਡਰੋਨ ਸ਼ੋਅ ਨਵੀਂ ਪੀੜ੍ਹੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਚਾਰਧਾਰਾ ਅਤੇ ਸਮਾਜ ਨੂੰ ਦਿੱਤੇ ਸੰਦੇਸ਼ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਖਾਸ ਤੌਰ ’ਤੇ ਡਾ. ਰਾਜਕੁਮਾਰ ਚੱਬੇਵਾਲ ਵੱਲੋਂ ਫਗਵਾੜਾ ਵਿਖੇ ਕਰਵਾਏ ਗਏ ਸ਼ਾਨਦਾਰ ਡਰੋਨ ਸ਼ੋਅ ਦਾ ਜ਼ਿਕਰ ਕਰਦਿਆਂ ਕਿਹਾ ਕਿ ਡਰੋਨ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਨੂੰ ਦਿੱਤੇ ਬਰਾਬਰੀ, ਭਾਈਚਾਰੇ ਤੇ ਸਾਂਝੀਵਾਲਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਨੂੰ ਸਮੂਹ ਰਵਿਦਾਸੀਆ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਸਰਪੰਚਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਅਤੇ ਇਤਿਹਾਸਕ ਦਿਹਾੜਿਆਂ ਨੂੰ ਵੱਡੇ ਪੱਧਰ ’ਤੇ ਮਨਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਅਤੇ ਸੰਤਾਂ ਦੀ ਵਿਚਾਰਧਾਰਾ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਡਾ. ਰਾਜਕੁਮਾਰ ਚੱਬੇਵਾਲ ਦਾ ਵੀ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਉਪਰਾਲੇ ਸਦਕਾ ਫਗਵਾੜਾ ਵਿੱਚ ਇੱਕ ਵਿਲੱਖਣ ਅਤੇ ਯਾਦਗਾਰ ਡਰੋਨ ਸ਼ੋਅ ਕਰਵਾਇਆ ਗਿਆ ਜਿਸ ਨੂੰ ਲੰਬੇ ਸਮੇਂ ਤੱਕ ਯਾਦ ਕੀਤਾ ਜਾਵੇਗਾ। ਡਾ. ਚੱਬੇਵਾਲ ਨੇ ਸਨਮਾਨ ਲਈ ਸਰਪੰਚਾਂ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਦੇ ਹੋਏ ਜਿੱਥੇ ਅਜਿਹੇ ਧਾਰਮਿਕ ਰੰਗ ਵਿੱਚ ਰੰਗੇ ਸਮਾਗਮ ਕਰਵਾ ਰਹੀ ਹੈ, ਉੱਥੇ ਹੀ ਸੰਗਤ ਨੂੰ ਧਾਰਮਿਕ ਅਸਥਾਨਾ ਦੀ ਯਾਤਰਾ ਕਰਵਾਉਣ ਦਾ ਸ਼ਲਾਘਾਯੋਗ ਉਪਰਾਲਾ ਵੀ ਵੱਡੀ ਪੱਧਰ ਤੇ ਕੀਤਾ ਜਾ ਰਿਹਾ ਹੈ। ਇਸ ਮੌਕੇ ਸ਼ੇਰਵੀਰ ਸਿੰਘ ਮਲਕਪੁਰ, ਰੇਸ਼ਮ ਲਾਲ, ਅਮਨਦੀਪ ਢੰਡਾ, ਗੁਰਮੁਖ ਸਿੰਘ ਫੌਜੀ, ਸੁਖਵਿੰਦਰ ਸਿੰਘ ਪੰਚ, ਹਰਦੀਪ ਸਿੰਘ ਘੁੰਮਣ, ਹਰਪ੍ਰੀਤ ਸਿੰਘ ਮਾਣਕ, ਜਸਵੀਰ ਸਿੰਘ ਘੁੰਮਣ ਅਤੇ ਰਣਦੀਪ ਸਿੰਘ ਘੁੰਮਣ ਆਦਿ ਹਾਜਰ ਸਨ।
ਤਸਵੀਰ 003, ਕੈਪਸ਼ਨ- ਡਾ. ਰਾਜਕੁਮਾਰ ਚੱਬੇਵਾਲ ਨੂੰ ਸਮਾਨਤ ਕਰਦੇ ਹੋਏ ਕਸ਼ਮੀਰ ਸਿੰਘ ਖਲਵਾੜਾ ਅਤੇ ਵੱਖ-ਵੱਖ ਪਿੰਡਾਂ ਦੇ ਸਰਪੰਚ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *