ਕਾਠਗੜ੍ਹ ਦੇ ਪਿੰਡਾਂ ‘ਚ ਵਿਧਾਇਕਾ ਸੰਤੋਸ਼ ਕਟਾਰੀਆ ਦੀ ‘ਲੋਕ ਮਿਲਣੀ’ ਨੂੰ ਭਰਵਾਂ ਹੁੰਗਾਰਾ ਲੋਕਾਂ ਨੇ ਲਗਾਏ ‘ਭਗਵੰਤ ਮਾਨ ਦੁਬਾਰਾ’ ਦੇ ਨਾਅਰੇ; ਪੰਚਾਇਤਾਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਸਨਮਾਨ                                    

Spread the love
ਬਲਾਚੌਰ ,14ਜੁਲਾਈ( ਜਤਿੰਦਰ ਪਾਲ ਸਿੰਘ ਕਲੇਰ )ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਬੇਹਰੜੀ, ਗੋਲੂਮਾਜਰਾ, ਮਾਲੇਵਾਲ ਕੋਹਲੀ, ਨਿੱਘੀ ਅਤੇ ਰੈਲਮਾਜਰਾ ਵਿਖੇ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਪਿੰਡ ਵਾਸੀਆਂ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਖ ਵਿੱਚ “ਪੰਜਾਬ ਦਾ ਇਕੋ ਨਾਅਰਾ, ਭਗਵੰਤ ਮਾਨ ਦੁਬਾਰਾ” ਦੇ ਜੋਸ਼ੀਲੇ ਨਾਅਰੇ ਲਗਾਏ। ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ‘ਤੇ ਹੱਲ ਕਰਨ ਦਾ ਭਰੋਸਾ ਲੋਕ ਮਿਲਣੀ’ ਦੌਰਾਨ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਰਿਕਾਰਡਤੋੜ ਲੋਕ ਭਲਾਈ ਦੇ ਕੰਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ, ਰੋਜ਼ਾਨਾ ਦੀਆਂ ਲੋੜਾਂ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਅਹਿਮ ਸੁਝਾਅ ਪੇਸ਼ ਕੀਤੇ, ਜਿਨ੍ਹਾਂ ਨੂੰ ਹਲਕਾ ਵਿਧਾਇਕਾ ਨੇ ਬਹੁਤ ਧਿਆਨ ਨਾਲ ਸੁਣਿਆ ਅਤੇ ਪਹਿਲ ਦੇ ਅਧਾਰ ‘ਤੇ ਜਲਦੀ ਹੱਲ ਕਰਨ ਦਾ ਪੱਕਾ ਭਰੋਸਾ ਦਿੱਤਾ।ਆਪ’ ਆਗੂ ਅਸ਼ੋਕ ਕਟਾਰੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਨੇ ਕਿਹਾ”ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਹੀ ਸਾਡੀ ਮੁੱਖ ਤਰਜੀਹ ਹੈ।”ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਾਨ ਸਰਕਾਰ ਨੇ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਆਮ ਆਦਮੀ ਕਲੀਨਿਕ, ਸਿੱਖਿਆ ਵਿੱਚ ਕ੍ਰਾਂਤੀਕਾਰੀ ਸੁਧਾਰ ਅਤੇ ਘਰ-ਘਰ ਆਟਾ-ਦਾਲ ਸਕੀਮ ਵਰਗੇ ਸਾਰੇ ਚੋਣ ਵਾਅਦਿਆਂ ਨੂੰ ਹਕੀਕਤ ਵਿੱਚ ਬਦਲ ਕੇ ਦਿਖਾਇਆ ਹੈ, ਜਿਸ ਕਾਰਨ ਅੱਜ ਜਨਤਾ ਵਿੱਚ ਭਾਰੀ ਉਤਸ਼ਾਹ ਹੈ। ਇਸ ਦੌਰਾਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਅਤੇ ਮੋਹਤਬਰਾਂ ਵੱਲੋਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਪਹੁੰਚੇ ਹੋਏ ਪ੍ਰਮੁੱਖ ਆਗੂਆਂ ਦਾ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ,
  • Related Posts

    ਕਾਂਗਰਸ ਨੂੰ ਮਜ਼ਬੂਤ ਕਰਨ ਲਈ ਪੰਜਾਬ ਵਿੱਚ ਚਰਨਜੀਤ ਸਿੰਘ ਚੰਨੀ ਦੇ ਚਿਹਰੇ ਨੂੰ ਮੂਹਰੇ ਲਿਆਉਣਾ ਸਮੇਂ ਦੀ ਮੁੱਖ ਮੰਗ: ਮਦਨ ਮੀਲੂ ਟੌਂਸਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਟੌਂਸਾ ਵਿਖੇ ਕੀਤੀ ਅਹਿਮ ਮੀਟਿੰਗ; ਕਿਹਾ– ਟਿਕਟ ਚਾਹੇ ਕਿਸੇ ਵੀ ਸਥਾਨਕ ਆਗੂ ਨੂੰ ਮਿਲੇ, ਪਰ ਪੰਜਾਬ ਦੀ ਵਾਗਡੋਰ ਸਾਬਕਾ ਮੁੱਖ ਮੰਤਰੀ ਹੱਥ ਸੌਂਪਣੀ ਜ਼ਰੂਰੀ

    Spread the love

    Spread the love ਬਲਾਚੌਰ, 15 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸੀ ਆਗੂ ਮਦਨ ਮੀਲੂ ਟੌਂਸਾ ਵੱਲੋਂ ਪਿੰਡ ਟੌਂਸਾ ਵਿਖੇ ਸਾਥੀਆਂ ਸਮੇਤ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ…

    ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਦੇ ਟ੍ਰਾਂਸਪੋਰਟ ਖੇਤਰ ‘ਚ ਵੱਡੀ ਪੁਲਾਂਘ, 696 ਨਵੀਂਆਂ ਬੱਸਾਂ ਦਾ ਦਿੱਤਾ ਆਰਡਰ: ਚੇਅਰਮੈਨ ਸਤਨਾਮ ਜਲਾਲਪੁਰ

    Spread the love

    Spread the love ਨਵਾਂਸ਼ਹਿਰ, 14 ਜੁਲਾਈ (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ…

    Leave a Reply

    Your email address will not be published. Required fields are marked *