ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

Spread the love
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ ਸਹਿਯੋਗ ਨਾਲ ਪਿੰਡ ਕਾਨਿਆਂਵਾਲੀ ਦੀ ਪੰਚਾਇਤੀ ਧਰਮਸ਼ਾਲਾ ਵਿਖੇ ਵਿਸ਼ਾਲ ਮੈਡੀਕਲ ਜਾਂਚ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਕਰੀਬ 700 ਲੋਕਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਗਈ। ਮਾਹਿਰ ਡਾਕਟਰਾਂ ਵੱਲੋਂ ਅੱਖਾਂ, ਹੱਡੀਆਂ ਅਤੇ ਜੋੜਾਂ, ਸਰਵਾਈਕਲ, ਗੋਡਿਆਂ ਸਮੇਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਕੇ ਮਰੀਜ਼ਾਂ ਨੂੰ ਲੋੜੀਂਦੀ ਸਲਾਹ ਦਿੱਤੀ ਗਈ। ਲੋੜ ਅਨੁਸਾਰ ਖੂਨ ਦੀ ਜਾਂਚ ਵੀ ਕੀਤੀ ਗਈ। ਕੈਂਪ ਦੀ ਖਾਸ ਗੱਲ ਇਹ ਰਹੀ ਕਿ ਕਰੀਬ 350 ਲੋੜਵੰਦ ਮਰੀਜ਼ਾਂ ਨੂੰ ਮੌਕੇ ’ਤੇ ਮੁਫ਼ਤ ਐਨਕਾਂ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਭਾਈ ਜਸ਼ਨ ਚਹਿਲ ਨੇ ਕਿਹਾ ਕਿ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਇਸ ਉਪਰਾਲੇ ਦਾ ਮੁੱਖ ਮਕਸਦ ਹੈ ਅਤੇ ਭਵਿੱਖ ਵਿੱਚ ਵੀ ਸ੍ਰੀ ਮੁਕਤਸਰ ਸਾਹਿਬ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ। ਕੈਂਪ ਵਿੱਚ ਪਹੁੰਚੇ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਭਾਈ ਜਸ਼ਨ ਚਹਿਲ ਦਾ ਧੰਨਵਾਦ ਕੀਤਾ। ਇਸ ਮੌਕੇ ‘ਤੇ ਐਡਵੋਕੇਟ ਗੁਰਵਿੰਦਰ ਢਿੱਲੋਂ, ਜਸ਼ਮਨ ਕਾਨਿਆਂਵਾਲੀ, ਜਸਕਰਨ ਸਿੰਘ, ਸਨਮ ਬੱਤਰਾ, ਗੁਰਮੀਤ ਕਾਨਿਆਂਵਾਲੀ, ਲੱਡੂ, ਹਰਿੰਦਰਪਾਲ ਸਿੰਘ ਬਾਵਾ, ਸਿਮਰਨ ਬਾਵਾ, ਅਮਨ ਬਰਾੜ ਅਤੇ ਜਗਪਾਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਏ.ਆਈ. ਟੂਲਜ਼ ਸਬੰਧੀ ਸੈਮੀਨਾਰ

    Spread the love

    Spread the loveਫੱਤੂਢੀਂਗਾ28 ਕੁਲਵਿੰਦਰ ਸਿੰਘ =ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਹੇਠ ਬੀ.ਸੀ.ਏ. ਦੀਆਂ ਵਿਦਿਆਰਥਣਾਂ ਨੂੰ ਏ.ਆਈ. ਦੀਆਂ ਆਧੁਨਿਕ…

    Leave a Reply

    Your email address will not be published. Required fields are marked *