ਕਾਰਜ ਸਾਧਕ ਅਫਸਰ ਰੰਧਾਵਾ ਵੱਲੋਂ ਮੀਟ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ

Spread the love
ਕਾਰਜ ਸਾਧਕ ਅਫਸਰ ਰੰਧਾਵਾ ਵੱਲੋਂ ਮੀਟ ਦੀਆਂ ਦੁਕਾਨਾਂ ਦੀ ਕੀਤੀ ਚੈਕਿੰਗ
ਜਗਰਾਉਂ, 29 ਨਵੰਬਰ ( ਜਸਵਿੰਦਰ ਸਿੰਘ ਡਾਂਗੀਆ)ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਜਗਰਾਉਂ ਨਗਰ ਕੌਂਸਲ ਪ੍ਰਧਾਨ ਜਤਿੰਦਰ ਪਾਲ ਰਾਣਾ ਅਤੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਰੰਧਾਵਾ ਵੱਲੋਂ ਅੱਜ ਅਚਾਨਕ ਮੀਟ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ | ਜਿਸ ਵਿੱਚ ਪਾਇਆ ਗਿਆ ਕਿ ਇਹ ਦੁਕਾਨਾਂ ਬਿਨਾ ਲਾਇੰਸੈਂਸ ਤੋ ਚੱਲ ਰਹੀਆ ਹਨ ਅਤੇ ਇਹਨਾਂ ਨੂੰ ਸਰਕਾਰ ਦੀਆਂ ਹਦਾਇਤਾ ਮੁਤਾਬਿਕ ਸਲਾਟਰ ਹਾਉਸ ਵਿੱਚ ਹੀ ਕੱਟ ਕੇ ਵੇਚਣ ਲਈ ਦੁਕਾਨਾਂ ਵਿੱਚ ਲਿਆਦਾਂ ਨੇ ਜਾਵੇ ਅਤੇ ਅਪਾਰਦਰਸ਼ੀ ਢੰਗ ਨਾਲ ਰੱਖ ਕੇ ਵੇਚਿਆ ਜਾਵੇ ਅਤੇ ਦੁਕਾਨਾਂ ਦੇ ਆਸ-ਪਾਸ ਸਫਾਈ ਦਾ ਧਿਆਨ ਰੱਖਿਆ ਜਾਵੇ ਤਾਂ ਜੋ ਆਮ ਪਬਲਿਕ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਕਾਰਜ ਸਾਧਕ ਅਫਸਰ ਵੱਲੋਂ ਮੀਟ ਵਿਕਰੇਤਾਵਾਂ ਨੂੰ ਸਰਕਾਰ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਸਖਤ ਤਾੜਣਾ ਕੀਤੀ ਗਈ। ਇਸ ਮੌਕੇ ਕਲਰਕ ਹਰੀਸ਼ ਕੁਮਾਰ, ਅਮਰਪਾਲ ਸਿੰਘ, ਤਾਰਕ, ਗੁਰਪ੍ਰੀਤ ਸਿੰਘ, ਜਗਮੋਹਨ
ਸਿੰਘ, ਜਸਪ੍ਰੀਤ ਸਿੰਘ, ਹੀਰਾ ਸਿੰਘ, ਨਰਿੰਦਰ ਕੁਮਾਰ, ਹਰਦੀਪ ਸਿੰਘ ਢੋਲਣ, ਦਵਿੰਦਰ ਸਿੰਘ ਗਰਚਾ, ਅਰੁਣ ਗਿੱਲ, ਰਵੀ ਗਿੱਲ, ਸਤਨਾਮ ਸਿੰਘ ਗਰੇਵਾਲ ਆਦਿ ਸ਼ਾਮਿਲ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *