ਕਾਰ ਅਤੇ ਮੋਟਰਸਾਈਕਲ ਦੀ ਟੱਕਰ ਮੋਟਰਸਾਈਕਲ ਚਾਲਕ ਗੰਭੀਰ ਜਖਮੀ 

Spread the love
ਨਵਾਂਸ਼ਹਿਰ /ਕਾਠਗੜ੍ਹ 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ ) ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਪਨਿਆਲੀ ਕਲਾਂ ਅੱਡੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਕੁਲਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਐਮ ਡੀ ਟੀ ਡਿਵਾਇਜ ਨਵਾਂਸ਼ਹਿਰ ਤੋਂ ਸੂਚਨਾ ਮਿਲੀ ਕਿ ਪਿੰਡ ਪਨਿਆਲੀ ਕਲਾਂ ਦੇ ਕੋਲ ਐਕਸੀਡੈਂਟ ਹੋ ਗਿਆ ਹੈ ਤਾਂ ਉਹਨਾਂ ਨੇ ਤਰੁੰਤ ਆਪਣੀ ਟੀਮ ਨਾਲ ਮੌਕੇ ਤੇ ਜਾ ਕੇ ਦੇਖਿਆ ਕਿ ਇੱਕ ਸਫਾਰੀ ਗੱਡੀ ਜਿਸ ਦਾ ਨੰਬਰ  (ਸੀ ਐਚ 01ਬੀ ਜੇ 9453)ਜਿਸ ਨੂੰ  ਓਂਕਾਰ ਸਿੰਘ ਪੁੱਤਰ ਸੁਰਿੰਦਰਪਾਲ ਸਿੰਘ ,ਵਾਸੀ ਖਰੜ ਚਲਾ ਰਿਹਾ ਸੀ ਜੋ ਕਿ ਰੋਪੜ੍ਹ ਸਾਇਡ ਤੋਂ ਬਲਾਚੌਰ ਜਾ ਰਹੇ ਸੀ ਜਦੋਂ ਇਹ ਕਾਰ ਪਨਿਆਲੀ ਕੱਟ ਕੋਲ ਦੇ ਕੋਲ ਪਹੁੰਚੀ ਤਾਂ ਸਾਹਮਣੇ ਤੋਂ ਗਲਤ ਦਿਸ਼ਾ ਤੋਂ ਇੱਕ ਮੋਟਰਸਾਈਕਲ ਜਿਸ ਦਾ ਨੰਬਰ ਇਕ  ਪੀ ਬੀ 20ਬੀ 0732  ਜਿਸ ਨੂੰ  ਨਛੱਤਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਿੰਡ ਪਨਿਆਲੀ ਕਲਾਂ ਚਲਾ ਰਿਹਾ ਸੀ , ਜਦੋਂ ਉਪਰੋਕਤ ਸਥਾਨ ਤੇ ਪਹੁੰਚੇ ਤਾਂ ਕਾਰ ਅਤੇ ਮੋਟਰਸਾਈਕਲ ਦੀ ਆਪਸ ਵਿੱਚ ਟੱਕਰ ਸਿੱਧੀ ਟੱਕਰ ਹੋ ਗਈ ਜਿਸ ਵਿੱਚ ਮੋਟਰਸਾਈਕਲ ਸਵਾਰ ਨੂੰ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ ਜਿਸ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਰੋਪੜ੍ਹ ਦੇ ਸਰਕਾਰੀ ਹਸਪਤਾਲ ਵਿਖੇ ਗਿਆ ਦਾਖਲ ਕਰਵਾਇਆ ਗਿਆ।ਐਸ ਐਸ ਐਫ ਦੀ ਟੀਮ ਵਲੋਂ ਮੋਟਰਸਾਈਕਲ ਅਤੇ ਕਾਰ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ।ਹਾਦਸੇ ਵਿੱਚ ਕਾਰ ਅਤੇ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਨੁਕਸਾਨੇ ਗਏ ਐਸ ਐਸ ਐਫ ਦੀ ਟੀਮ ਵਲੋਂ ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਥਾਣਾ ਕਾਠਗੜ੍ਹ ਨੂੰ ਸੂਚਿਤ ਕਰ ਦਿੱਤਾ ਹੈ
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *