ਕਾਰ ਦਾ ਸਤੁੰਨਲ ਵਿਗੜਨ ਨਾਲ ਕਾਰ ਬੈਕਾਬੂ ਹੋ ਕੇ ਪਲਟੀਆਂ ਖਾਂਦੀ ਹੋਈ ਖਤਾਨਾਂ ਵਿੱਚ ਜਾ ਡਿੱਗੀ  ਕਾਰ ਸਵਾਰ ਲੜਕੀ ਜਖ਼ਮੀ   ਜਾਨੀ ਨੁਕਸਾਨ ਦਾ ਬਚਾਅ  ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ 

Spread the love
ਬਲਾਚੌਰ 18 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) =ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪੁੱਲ ਸੁੱਜੋਂਵਾਲ ਦੇ ਸਾਹਮਣੇ ਰਾਜਨ ਢਾਬੇ ਦੇ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਕਿ ਉਨ੍ਹਾਂ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਤਾਂ ਉਨਾਂ ਨੇ ਤਰੁੰਤ ਜਾ ਕੇ ਦੇਖਿਆ ਕਿ ਇੱਕ ਸਵਿਫਟ ਡਿਜਾਇਰ ਕਾਰ ਜਿਸ ਦਾ ਨੰਬਰ ਪੀ ਬੀ 01ਈ2640 ਜਿਸ ਨੂੰ ਅਮਨਦੀਪ ਸਿੰਘ ਪੁੱਤਰ ਸ਼ੇਰ ਸਿੰਘ ਪਤਾ ਮੂਸਾਪੁਰ ਰੋਡ ਸੰਤ ਨਗਰ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਚਲਾ ਰਿਹਾ ਸੀ ਜਦੋਂ ਇਹ ਉਪਰੋਕਤ ਸਥਾਨ ਤੇ ਪਹੁੰਚੀਆਂ ਤਾਂ   ਅਚਾਨਕ ਕਾਰ ਸੰਤੁਲਨ ਵਿਗੜ ਗਿਆ ਜਿਸ ਨਾਲ ਕਾਰ ਬੈਕਾਬੂ ਹੋ ਕੇ ਪਲਟੀਆਂ ਖਾਂਦੀ ਹੋਈ ਖਤਾਨਾਂ ਵਿੱਚ ਜਾ ਡਿੱਗੀ ਹਾਦਸੇ ਕਾਰ ਚਾਲਕ ਦਾ ਵਾਲ ਵਾਲ ਬਚਾਅ ਹੋ ਗਿਆ ਕਾਰ ਸਵਾਰ ਲੜਕੀ ਵਿਸ਼ਾਲੀ ਸਪੁੱਤਰੀ ਹਰਮੇਸ਼ ਲਾਲ ਪਿੰਡ ਬਹਿਰਾਮ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਜਖ਼ਮੀ ਹੋ ਗਈ ਜਿਸ ਨੂੰ ਨੈਸ਼ਨਲ ਹਾਈਵੇ ਅਥਾਰਟੀ ਦੀ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਬਲਾਚੌਰ ਦੇ ਸਿਵਲ ਹਸਪਤਾਲ  ਵਿਖੇ ਦਾਖਲ ਕਰਵਾਇਆ ਗਿਆ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਵਲੋਂ ਸਿਟੀ ਥਾਣਾ ਬਲਾਚੌਰ ਅਤੇ ਕੰਟ੍ਰੋਲਰ ਰੂਮ ਨਵਾਂਸ਼ਹਿਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *