ਕਿਸ਼ੋਰ ਸਿੱਖਿਆ ਅਧੀਨ ਜ਼ਿਲ੍ਹਾ ਪੱਧਰੀ ਫੋਕ ਡਾਂਸ ਮੁਕਾਬਲਿਆਂ ’ਚ ਹੈਬਤਪੁਰ ਦੇ ਵਿਦਿਆਰਥੀਆਂ ਦੀ ਝੰਡੀ

Spread the love
ਕਪੂਰਥਲਾ, 18 ਅਗਸਤ ( ਕੌੜਾ )- ਕਿਸ਼ੋਰ ਸਿੱਖਿਆ ਪ੍ਰੋਗਰਾਮ ਅਧੀਨ ਜ਼ਿਲ੍ਹਾ ਪੱਧਰੀ ਫੋਕ ਡਾਂਸ ਮੁਕਾਬਲੇ ਲਾਇਲਪੁਰ ਖਾਲਸਾ ਕਾਲਜ ਅਰਬਨ ਅਸਟੇਟ ਵਿਖੇ ਕਰਵਾਏ ਗਏ।  ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜੇਸ਼ ਕੁਮਾਰ ਭੱਲਾ (ਸਟੇਟ ਅਵਾਰਡੀ) ਅਤੇ ਡਿਸਟਰਿਕਟ ਐਕਟੀਵਿਟੀ ਇੰਚਾਰਜ ਸ੍ਰੀ ਸੁਨੀਲ ਬਜਾਜ ਦੀ ਯੋਗ ਅਗਵਾਈ ਹੇਠ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਕੁੱਲ 13 ਟੀਮਾਂ ਨੇ ਭਾਗ ਲਿਆ।ਸਰਕਾਰੀ ਹਾਈ ਸਮਾਰਟ ਸਕੂਲ ਹੈਬਤਪੁਰ ਦੇ ਵਿਦਿਆਰਥੀਆਂ ਨੇ ਸਕੂਲ ਮੁਖੀ ਸ੍ਰੀ ਜਗਜੀਤ ਸਿੰਘ ਦੀ ਯੋਗ ਰਹਿਨੁਮਾਈ ਅਤੇ ਸ੍ਰੀਮਤੀ ਸੁਰਜੀਤ ਕੌਰ ਪੰਜਾਬੀ ਮਿਸਟ੍ਰੈਸ ਦੀ ਅਗਵਾਈ ਹੇਠ ਫੋਕ ਡਾਂਸ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ। ਵਿਦਿਆਰਥੀਆਂ ਦੀ ਪੇਸ਼ਕਾਰੀ ਨੇ ਦਰਸ਼ਕਾਂ ਅਤੇ ਜੱਜਾਂ ਦਾ ਵਿਸ਼ੇਸ਼ ਧਿਆਨ ਖਿੱਚਿਆ। ਸ਼ਾਨਦਾਰ ਮੁਕਾਬਲੇ ਤੋਂ ਬਾਅਦ ਹੈਬਤਪੁਰ ਸਕੂਲ ਦੀ ਟੀਮ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ।ਇਸ ਮੌਕੇ ਸਕੂਲ ਮੁਖੀ ਸ੍ਰੀ ਜਗਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਵੱਲੋਂ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਖੇਡਾਂ, ਸੱਭਿਆਚਾਰਕ ਅਤੇ ਹੋਰ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਭਾਗੀਦਾਰੀ ਨੂੰ ਵੀ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ, ਤਾਂ ਜੋ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਹੋ ਸਕੇ।ਉਨ੍ਹਾਂ ਨੇ ਸ੍ਰੀਮਤੀ ਸੁਰਜੀਤ ਕੌਰ ਦੀ ਵਿਸ਼ੇਸ਼ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਿਹਨਤ, ਲਗਨ ਅਤੇ ਯੋਗ ਅਗਵਾਈ ਸਦਕਾ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਸਾਬਾਸ਼ ਦਿੱਤੀ।ਇਸ ਮੌਕੇ ਗਗਨਦੀਪ ਸਿੰਘ, ਜਗਦੀਪ ਸਿੰਘ ਜੰਮੂ, ਜਗਜੀਤ ਸਿੰਘ ਸੌਰਭ ਚੋਪੜਾ ਅਤੇ ਅਮਿਤਪਾਲ ਸਿੰਘ  ਆਦਿ ਹਾਜ਼ਰ ਸਨ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *