ਕਿਸਾਨ ਨਰਮੇ ਦੀ ਫ਼ਸਲ ਨੂੰ ਹਾਨੀਕਾਰਕ ਕੀੜਿਆਂ ਤੋਂ ਬਚਾਉਣ ਲਈ ਸੁਚੇਤ ਰਹਿਣ – ਡਾ. ਗੁਰਪ੍ਰੀਤ ਸਿੰਘ

Spread the love

ਜ਼ਿਲ੍ਹੇ ਵਿੱਚ ਨਰਮੇ ਦੀ ਨਿਗਰਾਨੀ ਲਈ 15 ਸਰਵੇਖਣ ਟੀਮਾਂ ਸਰਗਰਮ

ਫ਼ਰੀਦਕੋਟ, 14 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਗੁਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਫ਼ਰੀਦਕੋਟ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਰਮੇ ਦੀ ਫ਼ਸਲ ਨੂੰ ਕੀੜੇ-ਮਕੌੜਿਆਂ ਤੋਂ ਬਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਤਹਿਤ ਜ਼ਿਲ੍ਹਾ, ਬਲਾਕ ਅਤੇ ਸਰਕਲ ਪੱਧਰ ‘ਤੇ ਕੁੱਲ 15 ਸਰਵੇਖਣ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਨਰਮੇ ਦੀ ਫ਼ਸਲ ਦਾ ਹਫ਼ਤਾਵਾਰੀ ਸਰਵੇਖਣ ਕਰਕੇ ਕੀੜਿਆਂ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੀਆਂ ਹਨ। ਇਸ ਦੇ ਨਾਲ ਹੀ ਪਿੰਡ ਪੱਧਰ ਤੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਸਰਬਪੱਖੀ ਕੀਟ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਲੜੀ ਤਹਿਤ ਡਾ. ਗੁਰਪ੍ਰੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਨਰਮੇ ਦੀ ਫ਼ਸਲ ਦਾ ਨਿਰੰਤਰ ਸਰਵੇਖਣ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮੇਂ ਸਿਰ ਨਿਗਰਾਨੀ ਅਤੇ ਸਹੀ ਪ੍ਰਬੰਧਨ ਨਾਲ ਨਰਮੇ ਦੀ ਫ਼ਸਲ ਨੂੰ ਕੀੜਿਆਂ ਤੋਂ ਬਚਾ ਕੇ ਵਧੀਆ ਝਾੜ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮੇਂ ਹਰਾ ਤੇਲਾ ਅਤੇ ਚਿੱਟੀ ਮੱਖੀ ਦੇ ਹਮਲੇ ਪ੍ਰਤੀ ਵਿਸ਼ੇਸ਼ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਕੀੜਿਆਂ ਦੀ ਗਿਣਤੀ ਆਰਥਿਕ ਨੁਕਸਾਨ ਦੀ ਹੱਦ ਤੋਂ ਵੱਧ ਜਾਵੇ ਤਾਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਹੀ ਵਰਤੋਂ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਦੇ ਸ਼ੁਰੂਆਤੀ ਹਮਲੇ ਦੀ ਸਥਿਤੀ ਵਿੱਚ ਨਿੰਮ ਆਧਾਰਿਤ ਘੋਲ ਜਾਂ ਹੋਰ ਸਿਫ਼ਾਰਸ਼ਸ਼ੁਦਾ ਜੈਵਿਕ ਉਤਪਾਦਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ, ਜਦਕਿ ਹਮਲਾ ਵੱਧਣ ਦੀ ਸਥਿਤੀ ਵਿੱਚ ਸਿਫ਼ਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹਰੇ ਤੇਲੇ ਦੀ ਰੋਕਥਾਮ ਲਈ ਵੀ ਕੇਵਲ ਸਿਫ਼ਾਰਸ਼ਸ਼ੁਦਾ ਕੀਟਨਾਸ਼ਕਾਂ ਦੀ ਵਰਤੋਂ ਕੀਤੀ ਜਾਵੇ ਅਤੇ ਕਿਸੇ ਵੀ ਦਵਾਈ ਦੀ ਵਰਤੋਂ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਹੀ ਕੀਤੀ ਜਾਵੇ। ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿੱਚ ਗੁਲਾਬੀ ਸੁੰਡੀ ਦੇ ਸੰਭਾਵਿਤ ਹਮਲੇ ਪ੍ਰਤੀ ਵੀ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਨਰਮੇ ਦੇ ਫੁੱਲ ਭੰਬੀਰੀਆਂ ਦਾ ਰੂਪ ਧਾਰਨ ਕਰਨ ਲੱਗਣ ਤਾਂ ਇਹ ਗੁਲਾਬੀ ਸੁੰਡੀ ਦੇ ਹਮਲੇ ਦਾ ਸੰਕੇਤ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਕਿਸਾਨ ਤੁਰੰਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਸਿਫ਼ਾਰਸ਼ ਕੀਤੇ ਕੀਟਨਾਸ਼ਕਾਂ ਦੀ ਵਰਤੋਂ ਕਰਨ। ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਭੂਪੇਸ਼ ਜੋਸ਼ੀ, ਡਾ. ਖੁਸ਼ਵੰਤ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਰਾਜਵੀਰ ਸਿੰਘ ਅਤੇ ਖੇਤੀਬਾੜੀ ਸਬ-ਇੰਸਪੈਕਟਰ ਡਾ. ਮਨਦੀਪ ਸਿੰਘ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *