ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਣ ਭਗਤ ਦੇ ਕਿਸਾਨ ਆਗੂ ਗੁਰਜੀਤ ਸਿੰਘ ਢਿੱਲੋਂ ਦੇ ਚਾਚੇ ਦੀ ਦੁਸ਼ਹਿਰੇ ਦੀ ਹੋਈ ਅੰਤਿਮ ਅਰਦਾਸ  ਵੱਖ-ਵੱਖ ਜੋਨ ਦੇ ਕਿਸਾਨ ਆਗੂਆਂ ਨੇ ਗੁਰਜੀਤ ਸਿੰਘ ਢਿੱਲੋਂ ਦੇ ਚਾਚੇ ਦੇ ਭੋਗ ਤੇ ਸਰਧਾਂਜਲੀ ਭੇਟ ਕੀਤੀ 

Spread the love
ਸਰਾਏ ਅਮਾਨਤ ਖਾਂ, 16 ਜੁਲਾਈ (ਗੁਰਸ਼ਰਨ ਸਿੰਘ ਔਲਖ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੈਣ ਭਗਤ ਇਕਾਈ ਸਰਾਏ ਅਮਾਨਤ ਖਾਂ ਦੇ ਸਕੱਤਰ ਗੁਰਜੀਤ ਸਿੰਘ ਢਿੱਲੋਂ ਦੇ ਚਾਚਾ ਕਸ਼ਮੀਰ ਸਿੰਘ ਜੋ ਕੁਝ ਦਿਨ ਪਹਿਲਾਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ ਉਹਨਾਂ ਦੀ ਅੰਤਿਮ ਅਰਦਾਸ ਵਿੱਚ ਜੋਨ ਆਗੂ ਕੁਲਦੀਪ ਸਿੰਘ ਔਲਖ, ਜੋਨ ਆਗੂ ਗੁਰਦੇਵ ਸਿੰਘ ਡੱਡਵਾਲ,ਪ੍ਰਧਾਨ ਸਤਵਿੰਦਰ ਸਿੰਘ ਬਾਠ, ਸ਼ਮਸ਼ੇਰ ਸਿੰਘ ਡੱਡਵਾਲ, ਦਿਲਬਾਗ ਸਿੰਘ ਸਾਂਘਣੀਆ, ਗੁਰਮੁੱਖ ਸਿੰਘ ਸਾਘਣੀਆ, ਤਜਿੰਦਰ ਸਿੰਘ ਬਾਈ, ਸੁਖਵਿੰਦਰ ਸਿੰਘ ਔਲਖ, ਗੁਰਦੇਵ ਸਿੰਘ ਰਾਝਾ,ਸਤਨਾਮ ਸਿੰਘ ਐੱਸਟੀਡੀ, ਮੰਗਲ ਸਿੰਘ ਰਟੌਲ,ਜਗਦੀਪ ਸਿੰਘ ਲਾਡੀ,ਸਾਬਕਾ ਸਰਪੰਚ ਲਖਵਿੰਦਰ ਸਿੰਘ, ਤੇਜਪਾਲ ਸਿੰਘ ਤੇਜਾ ਅਤੇ ਹੋਰ ਵੱਡੀ ਗਿਣਤੀ ਵਿੱਚ ਜੋਨ ਅਤੇ ਇਕਾਈਆਂ ਵਿੱਚੋਂ ਕਿਸਾਨ ਆਗੂਆਂ ਨੇ ਹਾਜ਼ਰੀ ਭਰੀ ਤੇ ਉਨ੍ਹਾਂ ਦੇ ਬੇਟੇ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਰਧਾਂਜਲੀ ਭੇਟ ਕੀਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *