ਕੁਰਾਲੀ ‘ਚ ਆਜ਼ਾਦੀ ਦਿਹਾੜੇ ‘ਤੇ ਨਵੇਕਲੀ ਪਹਿਲ   ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਸੀਨੀਅਰ ਸਿਟੀਜ਼ਨ ਤੇ ਸਾਬਕਾ ਕੌਂਸਲਰ ਰਾਣਾ ਨਰਪਾਲ ਸਿੰਘ ਨੂੰ ਕੀਤਾ ਸਨਮਾਨਿਤ 

Spread the love
ਕੁਰਾਲੀ 16ਅਗਸਤ (ਜਗਦੇਵ ਸਿੰਘ ):ਆਜ਼ਾਦੀ ਦਿਵਸ ਦੇ ਸ਼ੁਭ ਅਵਸਰ ‘ਤੇ ਨਗਰ ਕੌਂਸਲ  ਪ੍ਰਧਾਨ ਬਹਾਦਰ ਸਿੰਘ ਓਕੇ ਦੀ ਅਗਵਾਈ ਹੇਠ ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਦੀ ਟੀਮ ਨੇ ਇੱਕ ਸ਼ਲਾਘਾਯੋਗ ਤੇ ਨਵੇਕਲੀ ਪਹਿਲਕਦਮੀ ਕੀਤੀ। ਟੀਮ ਨੇ ਸ਼ਹਿਰ ਦੇ ਪੁਰਾਣੇ ਬਾਬਾ ਬੋਹੜ ਸਿਆਸਤਦਾਨ, ਸੀਨੀਅਰ ਸਿਟੀਜ਼ਨ ਅਤੇ ਸਾਬਕਾ ਕੌਂਸਲਰ (ਟਰਮ 1979) ਰਾਣਾ ਨਰਪਾਲ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਵਿਸ਼ੇਸ਼ ਮਾਣ-ਸਨਮਾਨ ਕੀਤਾ।ਇਸ ਦੌਰਾਨ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੇ ਰਾਜਨੀਤਿਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਰਾਣਾ ਨਰਪਾਲ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਂਟ ਕੀਤਾ। ਕੌਂਸਲ ਪ੍ਰਧਾਨ ਨੇ ਆਖਿਆ ਕਿ ਬਜ਼ੁਰਗ ਸਾਡਾ ਅਸਲ ਸਰਮਾਇਆ ਅਤੇ ਮਾਰਗਦਰਸ਼ਕ ਹਨ।  ਜਿਨ੍ਹਾਂ ਦੇ ਅਨੁਭਵ ਤੋਂ ਸਾਨੂੰ ਹਮੇਸ਼ਾ ਪ੍ਰੇਰਨਾ ਲੈਂਦੇ ਰਹਿਣਾ ਚਾਹੀਦਾ ਹੈ। ਸ਼ਹਿਰ ਵਾਸੀਆਂ ਵਲੋਂ ਕੌਂਸਲ ਪ੍ਰਧਾਨ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ।ਸਨਮਾਨ ਤੋਂ ਬਾਅਦ ਸਾਬਕਾ ਕੌਂਸਲਰ ਰਾਣਾ ਨਰਪਾਲ ਸਿੰਘ ਨੇ ਆਪਣੀ ਟਰਮ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਨੂੰ ਆਪਣਾ ਆਸ਼ੀਰਵਾਦ ਦਿੰਦਿਆਂ ਸ਼ਹਿਰ ਦੇ ਬਹੁ-ਪੱਖੀ ਵਿਕਾਸ ਲਈ ਨਿਰੰਤਰ ਕੰਮ ਕਰਨ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਰਾਣਾ ਨਰਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ, ਕੌਂਸਲਰ ਰਾਣਾ ਰਾਜੇਸ਼ ਰਾਠੌਰ ਅਤੇ ਰਾਣਾ ਅਜੈ ਰਾਠੌਰ ਨੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਇਸੇ ਦੌਰਾਨ ਕੌਂਸਲ ਦਫ਼ਤਰ ਵਿਖੇ ਸੀਨੀਅਰ ਸਿਟੀਜਨ ਤੇ ਸਮਾਜ ਸੇਵੀ ਰਾਮਦੇਵ ਬਾਂਸਲ , ਸਕੂਲੀ ਵਿਦਿਆਰਥੀਆਂ, ਕੌਂਸਲ ਦੇ ਸਟਾਫ਼ ਆਦਿ ਪਤਵੰਤਿਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਮੀਤ ਪ੍ਰਧਾਨ ਸ੍ਰੀਮਤੀ ਸ਼ਮਾਂ ਕਾਲੀਆ,ਕੌਂਸਲਰ ਸ਼ਾਲੂ ਧੀਮਾਨ ਦੇ ਪਤੀ ਹੈਪੀ ਧੀਮਾਨ, ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਕੌਂਸਲਰ ਰਾਜੇਸ਼ ਰਾਠੌਰ, ਅਜੇ ਰਾਠੌਰ, ਸਾਬਕਾ ਕੌਂਸਲਰ ਨੰਦੀਪਾਲ ਬਾਂਸਲ, ਸਾਬਕਾ ਕੌਂਸਲਰ ਵੀਨੂੰ ਕਾਲੀਆ, ਕੌਂਸਲਰ ਅਸ਼ਵਨੀ ਸ਼ਰਮਾ, ਕ੍ਰਿਸ਼ਨ ਕਾਲੀਆ, ਅਨਿਲ ਪ੍ਰੈਸ਼ਰ, ਮਨੋਜ ਗੁਪਤਾ, ਤੇਜ਼ੀ ਬਾਜਵਾ, ਕੌਂਸਲਰ ਜੀਤਾ ਅਤੇ ਬਿਕਰਮ ਸਿੰਘ ਬਿਕਾ ਰਾਠੌਰ ਸਮੇਤ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *