ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵੱਲੋਂ ਪੁਲਿਸ ਅਧਿਕਾਰੀ ਰਜੇਸ਼ ਕੁਮਾਰ ਛਿੱਬਰ ਦਾ ਵਿਸ਼ੇਸ਼ ਸਨਮਾਨ

Spread the love
ਬਰਨਾਲਾ ਬਲਵੰਤ ਸਿੰਘ ਸਿੱਧੂ 11 ਜੁਲਾਈ 2026  ਪਿਛਲੇ ਦਿਨੀਂ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਸ੍ਰੀ ਸੋਮ ਪ੍ਰਕਾਸ਼ ਨੇ ਪੰਜਾਬ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀ ਸ੍ਰੀ ਰਜੇਸ਼ ਕੁਮਾਰ ਛਿੱਬਰ ਦਾ ਉਨ੍ਹਾਂ ਦੀਆਂ ਸ਼ਾਨਦਾਰ ਅਤੇ ਮਿਸਾਲੀ ਸੇਵਾਵਾਂ ਲਈ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਸ੍ਰੀ ਰਜੇਸ਼ ਕੁਮਾਰ ਛਿੱਬਰ ਨੇ ਆਪਣੇ ਪੂਰੇ ਸੇਵਾ-ਕਾਲ ਦੌਰਾਨ ਇਮਾਨਦਾਰੀ, ਨਿਰਪੱਖਤਾ ਅਤੇ ਪੂਰੀ ਸਮਰਪਣ ਭਾਵਨਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਹ ਇੱਕ ਅਨਥੱਕ ਮਿਹਨਤੀ, ਡਿਊਟੀ ਪ੍ਰਤੀ ਪਾਬੰਦ, ਦਲੇਰ ਅਤੇ ਇਨਸਾਫ਼ਪਸੰਦ ਪੁਲਿਸ ਅਧਿਕਾਰੀ ਵਜੋਂ ਜਾਣੇ ਜਾਂਦੇ ਹਨ। ਸਟੇਜ ਤੋ ਮਨਿਸਟਰ ਸਾਹਿਬ ਨੇ  ਕਿਹਾ ਕਿ ਖਾੜਕੂਵਾਦ ਦੇ ਸਭ ਤੋਂ ਔਖੇ ਦੌਰ ਦੌਰਾਨ ਵੀ ਸ੍ਰੀ ਛਿੱਬਰ ਨੇ ਆਪਣੀਆਂ ਡਿਊਟੀਆਂ ਬੇਖ਼ੌਫ਼ ਹੋ ਕੇ ਨਿਭਾਈਆਂ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿੰਦੇ ਹੋਏ ਹਮੇਸ਼ਾ ਸੱਚ ਅਤੇ ਇਨਸਾਫ਼ ਦਾ ਸਾਥ ਦਿੱਤਾ। ਉਨ੍ਹਾਂ ਨੇ ਕਦੇ ਵੀ ਕਿਸੇ ਨਾਲ ਧੱਕੇਸ਼ਾਹੀ ਜਾਂ ਬੇਇਨਸਾਫ਼ੀ ਨਹੀਂ ਕੀਤੀ, ਸਗੋਂ ਹਰ ਵਰਗ ਦੇ ਲੋਕਾਂ ਨਾਲ ਨਿਰਪੱਖ ਅਤੇ ਮਨੁੱਖਤਾ ਭਰਿਆ ਵਿਵਹਾਰ ਕੀਤਾ। ਸ੍ਰੀ ਸੋਮ ਪ੍ਰਕਾਸ਼ ਕੇਂਦਰੀ ਮੰਤਰੀ ਨੇ ਕਿਹਾ ਕਿ ਸ੍ਰੀ ਰਜੇਸ਼ ਕੁਮਾਰ ਛਿੱਬਰ ਦੀ ਸਭ ਤੋਂ ਵੱਡੀ ਖ਼ੂਬੀ ਇਹ ਹੈ ਕਿ ਉਹ ਵੱਡੇ ਤੋਂ ਵੱਡੇ ਅਤੇ ਗੁੰਝਲਦਾਰ ਮਸਲਿਆਂ ਨੂੰ ਵੀ ਸੂਝ-ਬੂਝ, ਸਬਰ ਅਤੇ ਸਿਆਣਪ ਨਾਲ ਸੁਲਝਾਉਣ ਦੀ ਸਮਰੱਥਾ ਰੱਖਦੇ ਹਨ। ਉਨ੍ਹਾਂ ਦੀਆਂ ਲੋਕ-ਹਿਤੈਸ਼ੀ ਸੇਵਾਵਾਂ ਅਤੇ ਦੇਸ਼ ਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਦਿੱਤੇ ਅਮੁੱਲੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਇਸ ਵੱਕਾਰੀ ਸੰਸਥਾ ਵੱਲੋਂ ਸ੍ਰੀ ਰਜੇਸ਼ ਕੁਮਾਰ ਛਿੱਬਰ ਨੂੰ ਸਨਮਾਨਿਤ ਕਰਨਾ ਸਾਡੇ ਲਈ ਮਾਣ ਅਤੇ ਖੁਸ਼ੀ ਦੀ ਗੱਲ ਹੈ। ਅਜਿਹੇ ਇਮਾਨਦਾਰ, ਕਰਤੱਵਨਿਸ਼ਠ ਅਤੇ ਲੋਕ-ਹਿਤੈਸ਼ੀ ਅਧਿਕਾਰੀਆਂ ਦਾ ਸਨਮਾਨ ਕਰਕੇ ਅਸੀਂ ਖ਼ੁਦ ਵੀ ਮਾਣ ਮਹਿਸੂਸ ਕਰਦੇ ਹਾਂ ਅੱਜ ਕੱਲ ਸ੍ਰੀ ਰਜੇਸ਼ ਕੁਮਾਰ ਛਿੱਬਰ ਐਸਪੀ ਸੰਗਰੂਰ ਸੇਵਾ ਨਿਭਾ ਰਹੇ ਹਨ ਜਿਨਾ ਤੇ ਪੂਰਾ ਪੰਜਾਬ ਮਾਣ ਮਹਿਸੂਸ ਕਰਦੈ  ਪੰਜਾਬ ਸਰਕਾਰ ਵੀ ਉੱਨਾਂ ਦਾ 26 ਜਨਵਰੀ ਤੇ ਵਿਸ਼ੇਸ਼ ਸਨਮਾਨ ਕਰਨ ਜਾ ਰਹੀ ਹੈ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *