ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ  ਪੰਜਾਬ ਸਰਕਾਰ ਵੱਲੋਂ ਬਿਨਾਂ ਸਿਫ਼ਾਰਸ਼ ਅਤੇ ਬਿਨਾਂ ਰਿਸ਼ਵਤਖੋਰੀ ਦੇ ਯੋਗ ਉਮੀਦਵਾਰਾਂ ਨੂੰ ਨੌਕਰੀਆਂ ਦੇਣ ਦਾ ਸਿਲਸਲਾ ਜਾਰੀ

Spread the love
ਜੰਡਿਆਲਾ ਗੁਰੂ, 18 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ   ) – ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਆਪਣੇ ਹਲਕਾ ਜੰਡਿਆਲਾ ਗੁਰੂ ਵਿਖੇ ਸਥਿਤ ਦਫ਼ਤਰ ਵਿੱਚ ਮਿਸ਼ਨ ਪੋਸ਼ਣ 2.0 ਅਤੇ ਆਂਗਣਵਾੜੀ ਸਰਵਿਸਿਜ਼ ਸਕੀਮ ਅਧੀਨ ਨਵੀਆਂ ਚੁਣੀਆਂ ਗਈਆਂ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ, ਯੋਗਤਾ ਆਧਾਰਿਤ ਅਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਰਿਸ਼ਵਤਖੋਰੀ ਦੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਵਚਨਬੱਧਤਾ ਹੈ ਕਿ ਹਰ ਯੋਗ ਉਮੀਦਵਾਰ ਨੂੰ ਉਸ ਦੀ ਮਿਹਨਤ ਅਤੇ ਯੋਗਤਾ ਦੇ ਆਧਾਰ ‘ਤੇ ਰੁਜ਼ਗਾਰ ਦਾ ਮੌਕਾ ਮਿਲੇ।ਉਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਸੇਵਾ ਭਾਵਨਾ ਨਾਲ ਨਿਭਾਉਣ ਅਤੇ ਮਿਸ਼ਨ ਪੋਸ਼ਣ 2.0 ਤਹਿਤ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਔਰਤਾਂ ਦੀ ਸਿਹਤ ਅਤੇ ਪੋਸ਼ਣ ਸਬੰਧੀ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਰੁਜ਼ਗਾਰ ਦੇ ਮੌਕੇ ਵਧਾਉਣ ਦੇ ਨਾਲ-ਨਾਲ ਲੋਕ ਭਲਾਈ ਦੀਆਂ ਸਕੀਮਾਂ ਨੂੰ ਵੀ ਪੂਰੀ ਪਾਰਦਰਸ਼ਤਾ ਨਾਲ ਲਾਗੂ ਕਰ ਰਹੀ ਹੈ।

ਇਸ ਮੌਕੇ ਸੰਬੰਧਿਤ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *