ਕੋਟਕਪੂਰਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸਾਂ ਰਵਾਨਾ

Spread the love

ਫ਼ਰੀਦਕੋਟ, 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਦੇ ਗੁਰੂ ਤੇਗ ਬਹਾਦਰ ਨਗਰ ਵਾਰਡ ਨੰਬਰ 9 ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੱਜ ਫੈਕਟਰੀ ਰੋਡ ਨੇੜੇ ਹਰੀ ਨੌ ਰੋਡ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਸ਼ਰਧਾਲੂਆਂ ਨੂੰ ਲੈ ਕੇ ਰਵਾਨਾ ਹੋਈ ਹੈ।ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨੂੰ ਵੀ ਦੇਸ਼ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਹਜ਼ਾਰਾਂ ਸ਼ਰਧਾਲੂ ਲੈ ਰਹੇ ਹਨ ਅਤੇ ਲੋਕਾਂ ਵਿੱਚ ਇਸ ਪ੍ਰਤੀ ਭਾਰੀ ਉਤਸ਼ਾਹ ਹੈ।ਸਪੀਕਰ ਸ. ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ, ਸੁਰੱਖਿਅਤ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਲਈ ਵਚਨਬੱਧ ਹੈ ਅਤੇ ਹਰ ਵਰਗ ਦੀ ਭਲਾਈ ਲਈ ਅਜਿਹੀਆਂ ਲੋਕ-ਪੱਖੀ ਯੋਜਨਾਵਾਂ ਲਗਾਤਾਰ ਲਾਗੂ ਕਰ ਰਹੀ ਹੈ।ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸ. ਗੁਰਮੀਤ ਸਿੰਘ,ਸੰਜੀਵ ਕਾਲੜਾ,ਪਰਮਜੀਤ ਮੱਕੜ, ਸ਼ਮਸ਼ੇਰ ਸਿੰਘ, ਗੁਰਭੇਜ ਸਿੰਘ,ਬਾਬੂ ਲਾਲ,ਸ਼ਮਿੰਦਰ ਸਿੰਘ,ਕਰਨਵੀਰ ਸਿੰਘ,ਮਹਿਕਪ੍ਰੀਤ ਕੌਰ,ਗੋਰਾ ਬਾਬਾ, ਮਨਦੀਪ ਸਿੰਘ,ਸੇਵਕ ਸਿੰਘ ਗਿੱਲ,ਰਾਮ ਸਿੰਘ,ਗੁਰਮੀਤ ਸਿੰਘ,ਯਾਦਵਿੰਦਰ ਸਿੰਘ,ਗੁਰਵਿੰਦਰ ਸਿੰਘ,ਗੁਰਤੇਜ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *