ਕ੍ਰਿਕਟ ਇਤਿਹਾਸ ਵਿੱਚ ਨਵਾਂ ਕੀਰਤੀਮਾਨ, ਇੱਕ ਪਾਰੀ ਵਿੱਚ ਬਣੀਆਂ 534 ਦੌੜਾਂ

Spread the love
ਅੰਮ੍ਰਿਤਸਰ, 3 ਅਗਸਤ (ਮਨਜੀਤ ਸਿੰਘ ਸਿੰਘ )=ਪੰਜਾਬ ਸਟੇਟ ਸੀਨੀਅਰ ਕ੍ਰਿਕਟ ਟੂਰਨਾਮੈਂਟ ਤਹਿਤ ਅੱਜ ਏ.ਜੀ.ਏ. ਗਾਂਧੀ ਗਰਾਊਂਡ ਵਿਖੇ ਅੰਮ੍ਰਿਤਸਰ ਅਤੇ ਤਰਨ ਤਾਰਨ ਦੀਆਂ ਟੀਮਾਂ ਵਿਚਾਲੇ ਇੱਕ ਰੋਜ਼ਾ ਕ੍ਰਿਕਟ ਮੈਚ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਰਨ ਤਾਰਨ ਨੂੰ 220 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ।ਇਸ ਮੈਚ ਦੌਰਾਨ ਅੰਮ੍ਰਿਤਸਰ ਦੇ ਉਭਰਦੇ ਸਿਤਾਰੇ ਅਤੇ ਭਾਰਤੀ ਕ੍ਰਿਕਟ ਟੀਮ ਦੇ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੇ ਆਪਣੇ ਘਰੇਲੂ ਮੈਦਾਨ ‘ਤੇ ਖੇਡਦਿਆਂ ਸਿਰਫ਼ 91 ਗੇਂਦਾਂ ਵਿੱਚ ਤੂਫ਼ਾਨੀ 233 ਦੌੜਾਂ ਬਣਾਈਆਂ। ਆਪਣੀ ਇਸ ਯਾਦਗਾਰ ਪਾਰੀ ਦੌਰਾਨ ਉਨ੍ਹਾਂ ਨੇ 25 ਛੱਕੇ ਅਤੇ 15 ਚੌਕੇ ਜੜੇ। ਟੀਮ ਦੇ ਕਪਤਾਨ ਅਭਿਨਵ ਸ਼ਰਮਾ ਨੇ 51 ਦੌੜਾਂ ਅਤੇ ਅਭੈ ਚੌਧਰੀ ਨੇ ਸ਼ਾਨਦਾਰ 93 ਦੌੜਾਂ ਦਾ ਯੋਗਦਾਨ ਪਾਇਆ।ਇਸ ਮੌਕੇ ਏ.ਜੀ.ਏ. ਗਾਂਧੀ ਗਰਾਊਂਡ, ਅੰਮ੍ਰਿਤਸਰ ਦੇ ਸਕੱਤਰ ਸਾਗਰ ਮਹਿਰਾ ਨੇ ਅੰਮ੍ਰਿਤਸਰ ਦੀ ਟੀਮ ਅਤੇ ਅਭਿਸ਼ੇਕ ਸ਼ਰਮਾ ਨੂੰ ਇਸ ਇਤਿਹਾਸਕ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਸਿਰਫ਼ ਅੰਮ੍ਰਿਤਸਰ ਹੀ ਨਹੀਂ, ਸਗੋਂ ਪੂਰੇ ਵਿਸ਼ਵ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਭਿਸ਼ੇਕ ਸ਼ਰਮਾ ਆਪਣੇ ਘਰੇਲੂ ਮੈਦਾਨ ‘ਤੇ ਆਏ, ਆਪਣੇ ਪੁਰਾਣੇ ਸਾਥੀਆਂ ਨਾਲ ਖੇਡੇ ਅਤੇ ਟੀਮ ਲਈ ਵੱਡਾ ਯੋਗਦਾਨ ਪਾਉਂਦਿਆਂ ਅਜਿਹਾ ਕੀਰਤੀਮਾਨ ਸਥਾਪਤ ਕੀਤਾ, ਜੋ ਆਪਣੇ ਆਪ ਵਿੱਚ ਵਿਸ਼ਵ ਪੱਧਰੀ ਰਿਕਾਰਡ ਹੈ।ਇਸ ਦੌਰਾਨ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਅਤੇ ਸਮਾਜ ਸੇਵੀ ਸੌਰਭ ਸੇਠ, ਜੋ ਮੈਚ ਦਾ ਆਨੰਦ ਮਾਣਨ ਲਈ ਵਿਸ਼ੇਸ਼ ਤੌਰ ‘ਤੇ ਪਹੁੰਚੇ ਹੋਏ ਸਨ, ਨੇ ਵੀ ਅੰਮ੍ਰਿਤਸਰ ਦੀ ਟੀਮ ਅਤੇ ਅਭਿਸ਼ੇਕ ਸ਼ਰਮਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *