ਖਾਤਿਆਂ ਚ ਟੂ-ਟੂ ਘਟੀ, ਇਨਵਰਟਰਾਂ ਦੀ ਟੂ-ਟੂ ਵਧੀ-ਭਾਜਪਾ ਆਗੂ ਅਸ਼ੋਕ ਬਾਂਠ 

Spread the love
ਨਵਾਂਸ਼ਹਿਰ 14 ਸਤੰਬਰ ( ਜਤਿੰਦਰ ਪਾਲ ਸਿੰਘ ਕਲੇਰ ) ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਜ਼ਿਲ੍ਹਾ ਇੰਚਾਰਜ (ਰਿਟਾਇਰਡ ਆਈ ਪੀ ਐਸ) ਅਸ਼ੋਕ ਬਾਂਠ ਰੱਤੇਵਾਲ ਨੇ ਪੰਜਾਬ ਵਿੱਚ ਲੱਗ ਰਹੇ ਬਿਜਲੀ ਦੇ ਲੰਬੇ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਤਿੱਖਾ ਵਿਅੰਗ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਬਿਜਲੀ ਸਬੰਧੀ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ ਅਤੇ ਲੋਕਾਂ ਨੂੰ ਖ਼ਾਸ ਕਰਕੇ ਰਾਤ ਸਮੇਂ ਬਿਜਲੀ ਦੇ ਲੰਬੇ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਸ਼ੋਕ ਬਾਂਠ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਹਾਲਾਤ ਇਹ ਹਨ ਕਿ ਲੋਕਾਂ ਨੂੰ ਆਪਣੇ ਘਰਾਂ ਵਿੱਚ ਬਿਜਲੀ ਦੀ ਉਡੀਕ ਕਰਨੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਦਿਨ ਭਰ ਕੰਮਕਾਜ ਕਰਨ ਤੋਂ ਬਾਅਦ ਜਦੋਂ ਲੋਕ ਰਾਤ ਨੂੰ ਘਰਾਂ ਵਿੱਚ ਆਰਾਮ ਕਰਨ ਲਈ ਪਹੁੰਚਦੇ ਹਨ ਤਾਂ ਕਈ ਇਲਾਕਿਆਂਵਿੱਚ ਬਿਜਲੀ ਗੁੱਲ ਹੁੰਦੀ ਹੈ। ਲੰਬੇ ਬਿਜਲੀ ਕੱਟਾਂ ਕਾਰਨ ਬੱਚਿਆਂ, ਬਜ਼ੁਰਗਾਂ, ਮਜ਼ਦੂਰਾਂ, ਵਪਾਰੀਆਂ ਅਤੇ ਆਮ ਪਰਿਵਾਰਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਦੇ ਮੌਸਮ ਵਿੱਚ ਬਿਜਲੀ ਦੇ ਕੱਟ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਰਹੇ ਹਨ। ਅਸ਼ੋਕ ਬਾਂਠ ਨੇ ਵਿਅੰਗ ਕਰਦਿਆਂ ਕਿਹਾ ਕਿ ਲੋਕਾਂ ਦੇ ਖਾਤਿਆਂ ਚ ਟੂ-ਟੂ ਘਟੀ, ਪਰ ਇਨਵਰਟਰਾਂ ਦੀ ਟੂ-ਟੂ ਵਧੀ ਹੈ। ਉਨ੍ਹਾਂ ਕਿਹਾ ਕਿਨਿਰਵਿਘਨ ਬਿਜਲੀ ਦੀ ਘਰਾਂ ਵਿੱਚ ਇਨਵਰਟਰ ਅਤੇ ਹੋਰ ਬੈਂਕ ਅੱਪ ਸਿਸਟਮ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਿਜਲੀ ਸਬੰਧੀ ਵੱਡੇ-ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਲੋਕ ਸਰਕਾਰ ਦੇ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਵਿੱਚ ਫ਼ਰਕ ਮਹਿਸੂਸ ਕਰ ਰਹੇ ਹਨ। ਬਾਂਠ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਕੱਟਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *