ਖੂਹੀ ਸਾਹਿਬ ਗੁਰਦੁਆਰੇ ਨੇੜੇ ਸੀਵਰੇਜ ਦੀ ਨਿਕਾਸੀ ਨਾ ਹੋਣ ‘ਤੇ ਕਾਲੋਨੀ ਵਾਸੀਆਂ ਦਾ ਰੋਸ ਪ੍ਰਦਰਸ਼ਨ

Spread the love
ਜੰਡਿਆਲਾ ਗੁਰੂ, 22 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ ) ਜੰਡਿਆਲਾ ਗੁਰੂ ਦੇ ਵੈਰੋਵਾਲ ਰੋਡ ਸਥਿਤ ਗੁਰਦੁਆਰਾ ਖੂਹੀ ਸਾਹਿਬ ਨੇੜੇ ਵਸਦੀ ਕਾਲੋਨੀ ਦੇ ਵਸਨੀਕਾਂ ਨੇ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਤਿੱਖਾ ਰੋਸ ਪ੍ਰਗਟਾਇਆ।ਰੋਸ ਪ੍ਰਦਰਸ਼ਨ ਦੌਰਾਨ ਕਾਲੋਨੀ ਵਾਸੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ ਪਿਛਲੇ ਕਰੀਬ ਚਾਰ ਸਾਲਾਂ ਤੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਅਤੇ ਅਧਿਕਾਰੀਆਂ ਦੇ ਚੱਕਰ ਕੱਟ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੈਬਨਿਟ ਮੰਤਰੀ ਨੂੰ ਵੀ ਮੌਕੇ ‘ਤੇ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਸੀ। ਉਸ ਵੇਲੇ ਭਰੋਸਾ ਦਿੱਤਾ ਗਿਆ ਸੀ ਕਿ ਜਲਦੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ।ਵਸਨੀਕਾਂ ਨੇ ਦੋਸ਼ ਲਾਇਆ ਕਿ ਜਦੋਂ ਵੀ ਮੀਂਹ ਪੈਂਦਾ ਹੈ ਤਾਂ ਬਰਸਾਤੀ ਪਾਣੀ ਅਤੇ ਨਾਲੀਆਂ ਦਾ ਗੰਦਾ ਪਾਣੀ ਗੁਰਦੁਆਰਾ ਖੂਹੀ ਸਾਹਿਬ ਦੇ ਅੰਦਰ ਤੱਕ ਦਾਖਲ ਹੋ ਜਾਂਦਾ ਹੈ। ਇਸ ਕਾਰਨ ਸੰਗਤ ਦੇ ਪੈਰਾਂ ਨਾਲ ਗੰਦਾ ਪਾਣੀ ਦਰਬਾਰ ਸਾਹਿਬ ਅੰਦਰ ਤੱਕ ਪਹੁੰਚਦਾ ਹੈ, ਜਿਸ ਨਾਲ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ।ਉਨ੍ਹਾਂ ਦੱਸਿਆ ਕਿ ਕਰੀਬ 15-16 ਘਰਾਂ ਦੇ ਸਾਹਮਣੇ ਬਣੀ ਨਿਕਾਸੀ ਨੂੰ ਅੱਗੇ ਰਹਿੰਦੇ ਕੁਝ ਲੋਕਾਂ ਵੱਲੋਂ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸੀਵਰੇਜ ਦਾ ਪਾਣੀ ਸੜਕਾਂ ‘ਤੇ ਖੜ੍ਹਾ ਰਹਿੰਦਾ ਹੈ। ਮੀਂਹ ਦੌਰਾਨ ਇਹੀ ਗੰਦਾ ਪਾਣੀ ਘਰਾਂ ਵਿੱਚ ਦਾਖਲ ਹੋ ਜਾਂਦਾ ਹੈ, ਜਿਸ ਨਾਲ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।ਕਾਲੋਨੀ ਵਾਸੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਮੰਤਰੀ, ਨਗਰ ਕੌਂਸਲ ਪ੍ਰਧਾਨ, ਸ਼ਹਿਰੀ ਪ੍ਰਧਾਨ ਡਿੰਪੀ ਅਤੇ ਸਬੰਧਤ ਐਸ.ਡੀ.ਓ. ਨੂੰ ਵੀ ਕਈ ਵਾਰ ਲਿਖਤੀ ਦਰਖ਼ਾਸਤਾਂ ਦਿੱਤੀਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਕਿਸੇ ਪੱਧਰ ‘ਤੇ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ।ਰੋਸ ਪ੍ਰਗਟਾਉਂਦੇ ਹੋਏ ਵਸਨੀਕਾਂ ਨੇ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਸੀਵਰੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਪੱਕਾ ਹੱਲ ਕਰਕੇ ਜਲਦ ਤੋਂ ਜਲਦ ਕੰਮ ਸ਼ੁਰੂ ਕੀਤਾ ਜਾਵੇ, ਤਾਂ ਜੋ ਕਾਲੋਨੀ ਵਾਸੀਆਂ ਅਤੇ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਨੂੰ ਇਸ ਗੰਭੀਰ ਸਮੱਸਿਆ ਤੋਂ ਰਾਹਤ ਮਿਲ ਸਕੇ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *