ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

Spread the love
 ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਜਿਨਾਂ ਨੂੰ ਸਕੂਲ ਦੇ ਚੇਅਰਮੈਨ  ਬਾਬਾ ਬੂਟਾ ਸਿੰਘ, ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆਂ ਪ੍ਰਿੰਸੀਪਲ ਮਨਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੋਰਾਨ ਬਲਾਕ ਸਹਿਣਾ ਤਹਿਤ ਸਕੂਲ ਤੇ ਵਿਦਿਆਰਥੀਆਂ ਨੇ ਗੋਲਾ 200 ਮੀਟਰ, 600 ਮੀਟਰ ਅਤੇ 300 ਮੀਟਰ ਡਿਸਕਸ ਲੋਂਗਜੰਪ ਵਿੱਚ ਪਹਿਲੀਆਂ ਪੁਜੀਸ਼ਨਾਂ ਹਾਸਲ ਕਰਕੇ ਜਿ਼ਲੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਸਕੂਲ ਦੀ ਮੈਨੇਜਮੈਂਟ ਅਤੇ ਸਟਾਫ ਵੱਲੋਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜੇਕਰ ਜੋ ਹੈ ਕਿ ਸਕੂਲ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਦੇ ਚੇਅਰਮੈਨ ਬਾਬਾ ਬੂਟਾ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਇਆਂ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਜਿਨਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਚੰਗੀ ਭੂਮਿਕਾ ਨਿਭਾਉਂਦੇ ਹੋਏ ਆਪਣੇ ਸਕੂਲ ਦਾ ਨਾਂ ਰੋਸ਼ਨ ਕੀਤਾ। ਇਸ ਮੌਕੇ ਵਿਦਿਆਰਥੀ ਅਤੇ ਸਮੂਹ ਸਟਾਫ ਹਾਜ਼ਰ ਸਨ।
  • Related Posts

    ਮਿਸ਼ਨ 2027 ਤਹਿਤ 10ਵਾਂ ਮੁਫ਼ਤ ਸਹਾਇਕ ਉਪਕਰਣ ਵੰਡ ਕੈਂਪ, ਲਗਭਗ 100 ਲੋੜਵੰਦਾਂ ਤੱਕ ਪਹੁੰਚੀ ਸਹਾਇਤਾ : ਅਰਸ਼ ਸੱਚਰ ਹਰ ਪਿੰਡ, ਹਰ ਵਾਰਡ ਅਤੇ ਹਰ ਲੋੜਵੰਦ ਪਰਿਵਾਰ ਤੱਕ ਸੇਵਾ ਪਹੁੰਚਾਉਣ ਦਾ ਸੰਕਲਪ

    Spread the love

    Spread the loveਫਰੀਦਕੋਟ, 17 ਸਤੰਬਰ (ਮਨਜੀਤ ਸਿੰਘ ਢੱਲਾ)- “ਲੋਕਾਂ ਦੀ ਸੇਵਾ, ਲੋਕਾਂ ਦਾ ਵਿਸ਼ਵਾਸ-ਮਿਸ਼ਨ 2027” ਦੇ ਸੰਕਲਪ ਤਹਿਤ ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਫਰੀਦਕੋਟ ਦੇ ਸੀਨੀਅਰ ਆਗੂ ਅਰਸ਼ ਸੱਚਰ…

    21 ਸਾਲਾ ਨੌਜਵਾਨ ਦੀ ਸੜਕ ਹਾਦਸੇ ‘ਚ ਦਰਦਨਾਕ ਮੌਤ, ਪਿੰਡ ‘ਚ ਸੋਗ ਦੀ ਲਹਿਰ

    Spread the love

    Spread the love ਮਾਛੀਵਾੜਾ ਸਾਹਿਬ, 17 ਸਤੰਬਰ (ਸੁੱਚਾ ਬੰਗੜ) – ਸਥਾਨਕ ਪਿੰਡ ਸ਼ੇਰਪੁਰ ਬੇਟ ਦੇ ਇੱਕ 21 ਸਾਲਾ ਗਰੀਬ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਣ ਦੀ ਦੁਖਦਾਈ ਖਬਰ…

    Leave a Reply

    Your email address will not be published. Required fields are marked *