ਖੇਡਾਂ ਵਿੱਚ ਆਧਾਰਸ਼ਿਲਾ ਸਕੂਲ ਦਾ ਸ਼ਾਨਦਾਰ ਦਬਦਬਾ: ਜੂਡੋ ਮੁਕਾਬਲੇ ਵਿੱਚ ਜਿੱਤਿਆਂ ਪਹਿਲਾ ਸਥਾਨ

Spread the love
ਪੱਟੀ ਸਦੀਕ, 27 ਅਗਸਤ (ਪੱਤਰ ਪ੍ਰੇਰਕ)- ਆਧਾਰਸ਼ਿਲਾ ਸਕੂਲ ਦੇ ਵਿਦਿਆਰਥੀਆਂ ਨੇ ਖੇਡ ਜਗਤ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਕੂਲ ਦੇ ਹੋਣਹਾਰ ਵਿਦਿਆਰਥੀਆਂ ਵੱਲੋਂ ਲਗਾਤਾਰ ਹਾਸਲ ਕੀਤੀਆਂ ਜਾ ਰਹੀਆਂ ਇਹ ਜਿੱਤਾਂ ਸੰਸਥਾ ਦੇ ਮਜ਼ਬੂਤ ਖੇਡ ਸੱਭਿਆਚਾਰ ਅਤੇ ਨਿਰੰਤਰ ਮਿਹਨਤ ਦਾ ਪ੍ਰਤੀਕ ਹਨ।ਇਸੇ ਲੜੀ ਤਹਿਤ, ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲੇ ਵਿੱਚ ਆਧਾਰਸ਼ਿਲਾ ਸਕੂਲ ਦੇ ਖਿਡਾਰੀ ਨੇ ਵਿਲੱਖਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਨੇ ਸੱਤਵੀਂ ਜਮਾਤ ਦੇ ਜੇਤੂ ਵਿਦਿਆਰਥੀ ਅਯਾਨ ਤਿੰਨਾ ਨੂੰ ਇਸ ਪ੍ਰਾਪਤੀ ‘ਤੇ ਨਿੱਘੀ ਵਧਾਈ ਦਿੱਤੀ ਹੈ। ਪ੍ਰਬੰਧਕਾਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਕੂਲ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਤਰ ਵਿੱਚ ਅੱਗੇ ਵਧਾਉਣ ਅਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਹਮੇਸ਼ਾ ਯਤਨਸ਼ੀਲ ਹੈ, ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *