ਗੁਰਦੁਆਰਾ ਗੁਰੂਸਰ ਕਾਉਂਕੇ ਵਿਖੇ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਤੇ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ

Spread the love
ਜਗਰਾਉਂ17 ਅਗਸਤ( ਜਸਵਿੰਦਰ ਸਿੰਘ ਡਾਂਗੀਆ ) ਸ੍ਰੀ ਹਜ਼ੂਰ ਸਾਹਿਬ ਵਿਖੇ ਮਾਤਾ ਸਾਹਿਬ ਕੌਰ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਅਕਾਲੀ ਆਗੂਆਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ। ਇਸ ਘਟਨਾ ਨੂੰ ਮੰਦਭਾਗੀ ਕਰਾਰ ਦਿੰਦਿਆਂ ਅੱਜ ਗੁਰਦੁਆਰਾ ਗੁਰੂਸਰ ਕਾਉਂਕੇ, ਪਾਤਸ਼ਾਹੀ ਛੇਵੀਂ ਵਿਖੇ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ, ਚੜ੍ਹਦੀ ਕਲਾ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਵਿਸ਼ੇਸ਼ ਅਰਦਾਸ ਕੀਤੀ ਗਈ। ਇਹ ਅਰਦਾਸ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਐੱਸ.ਆਰ. ਕਲੇਰ ਅਤੇ ਗੁਰਚਰਨ ਸਿੰਘ ਗਰੇਵਾਲ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੀ ਪਵਿੱਤਰ ਧਰਤੀ ’ਤੇ ਵਾਪਰੀ ਇਹ ਘਟਨਾ ਬੇਹੱਦ ਗੰਭੀਰ ਅਤੇ ਦੁਖਦਾਈ ਹੈ, ਜਿਸ ਦੀ ਹਰ ਪੱਧਰ ’ਤੇ ਨਿੰਦਾ ਹੋਣੀ ਚਾਹੀਦੀ ਹੈ।ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਅਤੇ ਸਿੱਖ ਕੌਮ ਦੇ ਹੱਕਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਕੀਤੇ ਜਾ ਰਹੇ ਯਤਨਾਂ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਪਾਰਟੀ ਆਪਣੇ ਸਿਧਾਂਤਾਂ ਅਤੇ ਪੰਥਕ ਸੋਚ ’ਤੇ ਦ੍ਰਿੜ੍ਹਤਾ ਨਾਲ ਕਾਇਮ ਰਹੇਗੀ।ਆਗੂਆਂ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਵਾਪਰੀ ਘਟਨਾ ਦੌਰਾਨ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਸੁਖਬੀਰ ਸਿੰਘ ਬਾਦਲ ਦੀ ਜਾਨ ਬਚੀ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਪੂਰਨ ਸਿਹਤਯਾਬੀ ਅਤੇ ਲੰਮੀ ਉਮਰ ਲਈ ਅਰਦਾਸ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਤੰਦਰੁਸਤੀ ਬਖਸ਼ਣ ਅਤੇ ਪੰਥ ਤੇ ਪੰਜਾਬ ਦੀ ਸੇਵਾ ਕਰਨ ਲਈ ਚੜ੍ਹਦੀ ਕਲਾ ਪ੍ਰਦਾਨ ਕਰਨ। ਇਸ ਮੌਕੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ, ਜਥੇਬੰਦਕ ਸਕੱਤਰ; ਸਾਬਕਾ ਚੇਅਰਮੈਨ ਦੀਦਾਰ ਸਿੰਘ ਮਲਕ; ਪੀ.ਏ.ਸੀ. ਮੈਂਬਰ ਤੇ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ; ਪੀ.ਏ.ਸੀ. ਮੈਂਬਰ ਦੀਪਇੰਦਰ ਸਿੰਘ ਭੰਡਾਰੀ; ਪੀ.ਏ.ਸੀ. ਮੈਂਬਰ ਦਵਿੰਦਰਜੀਤ ਸਿੰਘ ਸਿੱਧੂ ਕੌਂਸਲਰ; ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ; ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ; ਸੀਨੀਅਰ ਅਕਾਲੀ ਆਗੂ ਹਰੀ ਸਿੰਘ ਕਾਉਂਕੇ; ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਜਤਿੰਦਰ ਸਿੰਘ ਜੱਟ ਗਰੇਵਾਲ; ਮੈਨੇਜਰ ਗੁਰਪ੍ਰੀਤ ਸਿੰਘ ਕਾਉਂਕੇ; ਯੂਥ ਆਗੂ ਗਗਨਦੀਪ ਸਿੰਘ ਸਰਨਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *