ਗੁਰਦੁਆਰਾ ਲੰਗਰ ਸਾਹਿਬ ਬਾਬਾ ਨਿਧਾਨ ਸਿੰਘ ਜੀ (ਸ੍ਰੀ ਹਜ਼ੂਰ ਸਾਹਿਬ ਨੰਦੇੜ) ਵਿਖੇ ਸਰਬੱਤ ਦੇ ਭਲੇ ਲਈ ਰੱਖਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਏ ਭੋਗ ਸਰਬੱਤ ਦੇ ਭਲੇ ਦੀ ਅਰਦਾਸ ਸਿੱਖ ਧਰਮ ਦਾ ਮੁੱਢਲਾ ਸਿਧਾਂਤ ਹੈ : ਬਾਬਾ ਅਮਰੀਕ ਸਿੰਘ ਜੀ

Spread the love
ਫੱਤੂਢੀਂਗਾ 8 ਕੁਲਵਿੰਦਰ ਸਿੰਘ =ਡੇਰਾ ਬਾਬਾ ਭਾਈ ਹਰਜੀ ਸਾਹਿਬ ਖੁਖਰੈਣ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲਿਆਂ ਵੱਲੋਂ ਸਰਬੱਤ ਦੇ ਭਲੇ ਲਈ ਗੁਰਦੁਆਰਾ ਲੰਗਰ ਸਾਹਿਬ ਬਾਬਾ ਨਿਧਾਨ ਸਿੰਘ ਜੀ (ਸ੍ਰੀ ਹਜ਼ੂਰ ਸਾਹਿਬ ਨੰਦੇੜ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਮਿਤੀ 5 ਅਗਸਤ ਦਿਨ ਬੁੱਧਵਾਰ ਨੂੰ ਰਖਾਇਆ ਗਿਆ ਸੀ, ਜਿਨ੍ਹਾਂ ਦੇ ਭੋਗ ਮੰਗਲਵਾਰ ਨੂੰ ਸਵੇਰੇ 8 ਵਜੇ ਪਾਏ ਗਏ ਤੇ ਸਰਬੱਤ ਦੇ ਭਲੇ, ਕੌਮ ਦੀ ਚੜ੍ਹਦੀ ਕਲਾ, ਆਪਸੀ ਭਾਈਚਾਰਕ ਸਾਂਝ ਅਤੇ ਮਾਨਵਤਾ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕੀਤੀ ਗਈ । ਇਸ ਮੌਕੇ ਸੰਤ ਬਾਬਾ ਅਮਰੀਕ ਸਿੰਘ ਜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਮਨੁੱਖ ਨੂੰ ਗੁਰਬਾਣੀ ਨਾਲ ਜੁੜ ਕੇ ਨਾਮ ਸਿਮਰਨ ਕਰਨਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਸਾਨੂੰ ਆਪਸੀ ਭਾਈਚਾਰਾ, ਸੇਵਾ, ਨਿਮਰਤਾ, ਸੱਚਾਈ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦੀਆਂ ਹਨ । ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਆਪਣੇ ਜੀਵਨ ਵਿੱਚ ਗੁਰੂ ਘਰ ਨਾਲ ਪ੍ਰੇਮ ਜੋੜਨ, ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਅਤੇ ਸਮਾਜ ਵਿੱਚ ਫੈਲ ਰਹੀਆਂ ਬੁਰਾਈਆਂ ਤੋਂ ਦੂਰ ਰਹਿਣ ਦਾ ਯਤਨ ਕਰਨ । ਉਨ੍ਹਾਂ ਅੱਗੇ ਕਿਹਾ ਕਿ ਸਰਬੱਤ ਦੇ ਭਲੇ ਦੀ ਅਰਦਾਸ ਸਿੱਖ ਧਰਮ ਦਾ ਮੁੱਢਲਾ ਸਿਧਾਂਤ ਹੈ ਅਤੇ ਹਰ ਸਿੱਖ ਨੂੰ ਸਮੁੱਚੀ ਮਨੁੱਖਤਾ ਦੀ ਭਲਾਈ ਲਈ ਅਰਦਾਸ ਕਰਨੀ ਚਾਹੀਦੀ ਹੈ । ਉਹਨਾਂ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਹੋਏ ਨਾਮ ਜਪਣ, ਵੰਡ ਛਕਣ ਤੇ ਧਰਮ ਦੀ ਕਿਰਤ ਕਰਨ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੱਤੀ ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *