ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ  ਨਾਲ ਮਨਾਇਆ ਗਿਆ 

Spread the love
ਸ਼੍ਰੀ ਕੀਰਤਪੁਰ ਸਾਹਿਬ 24 ਜੁਲਾਈ (ਮਨਦੀਪ)=ਇਤਿਹਾਸਿਕ ਧਰਤੀ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਖਤ ਸ਼੍ਰੀ ਕੇਸਗੜ ਸਾਹਿਬ ਛਤਰ ਛਾਇਆ ਹੇਠ  ਮੀਰੀ-ਪੀਰੀ ਦਿਵਸ  ਸ਼ਰਧਾ ਅਤੇ ਸਤਿਕਾਰ  ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿੱਚ ਭਾਈ ਹਰਭਜਨ  ਸਿੰਘ , ਭਾਈ ਵਿਸ਼ਾਲਦੀਪ  ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਪਤਾਲਪੁਰੀ ਸਾਹਿਬ  ਵੱਲੋਂ ਰਸਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਕਵੀਸ਼ਰ ਭਾਈ ਜਗਦੀਪ ਸਿੰਘ ਵੜੈਚ ਦੇ ਕਵੀਸ਼ਰੀ ਜਥੇ ਵੱਲੋਂ ਕਵੀਸ਼ਰੀ ਵਾਰਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਸਬੰਧੀ ਸੰਗਤਾਂ ਨੂੰ ਜਾਣਕਾਰੀ ਦਿੱਤੀ ਗਈ  । ਇਸ ਮੌਕੇ ਭਾਈ ਕਮਲਜੀਤ ਸਿੰਘ ਗ੍ਰੰਥੀ ਗੁਰਦੁਆਰਾ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵੱਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਸੰਬੰਧੀ ਜਾਣਕਾਰੀ ਦਿੱਤੀ ਅਤੇ ਗੁਰੂ ਸਾਹਿਬ ਜੀ ਦੁਆਰਾ ਦਰਸਾਏ ਹੋਏ ਮਾਰਗ ਤੇ ਚੱਲਣ ਲਈ ਆਈਆ ਸੰਗਤਾਂ ਨੂੰ ਪ੍ਰੇਰਿਤ ਕੀਤਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  ਵੱਲੋਂ ਗੁਰੂ ਕਾ  ਅਤੁੱਟ ਲੰਗਰ ਵੀ ਲਗਾਇਆ ਗਿਆ,ਇਸ ਮੌਕੇ  ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ,ਭਾਈ ਅਮਰਜੀਤ ਸਿੰਘ ਜਿੰਦਵੜੀ ਮੈਨੇਜਰ ਗੁਰਦੁਆਰਾ ਸ਼੍ਰੀ ਪਤਾਲਪੁਰੀ ਸਾਹਿਬ, ਭਾਈ ਜਰਨੈਲ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਸ਼ੀਸ਼ ਮਹਿਲ  ਸਾਹਿਬ, ਭਾਈ ਭੁਪਿੰਦਰ ਸਿੰਘ ਇੰਚਾਰਜ ਰਾਗ , ਗੁਰਮੀਤ ਸਿੰਘ ਟੀਨਾ ਪ੍ਰਧਾਨ ਨਗਰ ਪੰਚਾਇਤ ਕੀਰਤਪੁਰ ਸਾਹਿਬ,ਬੀਬੀ ਪਰਮਜੀਤ ਕੌਰ ਨਰੂਲਾ ਪ੍ਰਧਾਨ ਇਸਤਰੀ ਸਤਿਸੰਗ ਸਭਾ, ਗੁਰਮੁਖ ਸਿੰਘ ਰਿਕਾਰਡ ਕੀਪਰ, ਸੁਰਿੰਦਰ ਸਿੰਘ ਰਾਜਾ, ਭਾਈ ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ ਭੋਗਲ   ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *