ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਨਵੇਂ ਸਰੋਵਰ ਦੀ ਕਾਰਸੇਵਾ ਆਰੰਭ  

Spread the love
ਮਾਛੀਵਾੜਾ ਸਾਹਿਬ, 19 ਅਗਸਤ (ਸੁੱਚਾ ਬੰਗੜ) ਗੁਰਦੁਆਰਾ ਸ੍ਰੀ ਝਾੜ ਸਾਹਿਬ ਪਾਤਸ਼ਾਹੀ ਦਸਵੀਂ ਵਿਖੇ ਸੋਮਵਾਰ ਨੂੰ ਇਤਿਹਾਸਕ ਦਿਨ ਵੇਖਣ ਨੂੰ ਮਿਲਿਆ। ਧੰਨ ਧੰਨ ਬਾਬਾ ਪਿਆਰਾ ਸਿੰਘ ਜੀ ਦੇ ਚਰਨ ਸੇਵਕ ਅਤੇ ਸੱਚਖੰਡਵਾਸੀ ਬਾਬਾ ਅਜੀਤ ਸਿੰਘ ਜੀ ਕਾਰਸੇਵਾ ਵਾਲੇ ਦੇ ਅਨੁਆਈ ਬਾਬਾ ਕਸ਼ਮੀਰ ਸਿੰਘ ਜੀ ਵੱਲੋਂ ਗੁਰੂ ਘਰ ਵਿਖੇ ਨਵਾਂ ਸਰੋਵਰ ਬਣਾਉਣ ਦੀ ਮਹਾਨ ਕਾਰਸੇਵਾ ਆਰੰਭ ਕਰ ਦਿੱਤੀ ਗਈ ਹੈ। ਇਸ ਕਾਰਸੇਵਾ ਦੀ ਸ਼ੁਰੂਆਤ ਪੰਜ ਸਿੰਘ ਸਾਹਿਬਾਨਾਂ ਵੱਲੋਂ ਅਰਦਾਸ ਉਪਰੰਤ ਟੱਕ ਲਗਾ ਕੇ ਕੀਤੀ ਗਈ। ਗੁਰਬਾਣੀ ਦੇ ਪਵਿੱਤਰ ਧੁਨੀ ਅਤੇ “ਬੋਲੇ ਸੋ ਨਿਹਾਲ” ਦੇ ਜੈਕਾਰਿਆਂ ਨਾਲ ਸਮੁੱਚਾ ਗੁਰਦੁਆਰਾ ਕੰਪਲੈਕਸ ਗੂੰਜ ਉੱਠਿਆ।  ਇਸ ਪਾਵਨ ਮੌਕੇ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ  ਸਰਬੰਸ ਸਿੰਘ ਮਾਣਕੀ,  ਸ. ਜਸਵੀਰ ਸਿੰਘ ਮੰਗਲੀ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਮੈਨੇਜਰ, ਸ. ਜਸਵੀਰ ਸਿੰਘ, ਗੁਰਦੁਆਰਾ ਸਾਹਿਬ ਝਾੜ ਸਾਹਿਬ ਦੇ ਇੰਚਾਰਜ ਅਤੇ ਪ੍ਰਧਾਨ ਸ. ਗੁਰਜੀਤ ਸਿੰਘ, ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਅਤੇ ਬਾਬਾ ਕਸ਼ਮੀਰ ਸਿੰਘ ਕਾਰਸੇਵਾ ਵਾਲੇ ਝਾੜ ਸਾਹਿਬ ਗੇਟ ਵਾਲੇ ਮੁੱਖ ਤੌਰ ‘ਤੇ ਹਾਜ਼ਰ ਸਨ।ਵੱਡੀ ਗਿਣਤੀ ਵਿੱਚ ਇਕੱਠੀ ਹੋਈ ਸੰਗਤ ਨੇ ਕਾਰਸੇਵਾ ਦੀ ਸ਼ੁਰੂਆਤ ਵਿੱਚ ਸੇਵਾ ਕਰਕੇ ਆਪਣਾ ਯੋਗਦਾਨ ਪਾਇਆ। ਇਸ ਮੌਕੇ ਬਾਬਾ ਕਸ਼ਮੀਰ ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲਈ ਬਹੁਤ ਵੱਡਾ ਸਨਮਾਨ ਹੈ ਕਿ ਉਨ੍ਹਾਂ ਨੂੰ ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਸਰੋਵਰ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ ਗੁਰੂ ਘਰ ਦੀ ਡਿਊਟੀ ਦੀ ਸੇਵਾ ਬੜੀ ਸ਼ਰਧਾ ਨਾਲ ਕੀਤੀ ਗਈ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਅਗਵਾਈ ਹੇਠ ਜੰਡ ਸਾਹਿਬ ਸਮੇਤ ਪੰਜਾਬ ਦੇ ਕਈ ਇਤਿਹਾਸਕ ਗੁਰਦੁਆਰਿਆਂ ਵਿੱਚ ਕਾਰਸੇਵਾ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦੀ ਸੇਵਾ ਨਾਲ ਹੀ ਜੀਵਨ ਦੀ ਸਾਰਥਕਤਾ ਹੈ।ਨਵੇਂ ਸਰੋਵਰ ਦੀ ਕਾਰਸੇਵਾ ਸ਼ੁਰੂ ਹੋਣ ਦੀ ਖਬਰ ਸੁਣਦਿਆਂ ਹੀ ਇਲਾਕੇ ਭਰ ਦੀਆਂ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ। ਰੋਜ਼ਾਨਾ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਪਹੁੰਚ ਕੇ ਇਸ ਪਵਿੱਤਰ ਸੇਵਾ ਵਿੱਚ ਹਿੱਸਾ ਲੈ ਰਹੀਆਂ ਹਨ ਅਤੇ ਬਾਬਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *