ਗੁਰਦੁਆਰਾ ਸੰਤ ਨਿਵਾਸ ਬੀੜ ਸਹਿਬ ਵਿਖੇ ਸਾਲਾਨਾ ਬਾਬਾ ਬੁੱਢਾ ਜੀ ਦੇ ਸਾਲਨਾ ਜੋੜ ਮੇਲੇ ਸਬੰਧੀ ਇਲਾਕੇ ਦੇ ਪੰਚਾ-ਸਰਪੰਚਾਂ ਦੀ ਮੀਟਿੰਗ 21 ਸਤੰਬਰ ਨੂੰ  ਹੋਵੇਗੀ-  ਜਥੇਦਾਰ ਬਾਬਾ ਭੋਲਾ ਸਿੰਘ

Spread the love
ਝਬਾਲ 16  ਸਤੰਬਰ (ਮੱਖਣ ਮਨੋਜ )-ਮਾਝੇ ਦੇ ਇਤਿਹਾਸਕ ਪਵਿੱਤਰ ਅਸਥਾਨ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਲਾਨਾ ਦੋ ਦਿਨਾਂ ਜੋੜ ਮੇਲਾ ਜੋਂ ਕਿ ਹਰ ਸਾਲ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ ਵਿਖੇ ਬਾਬਾ ਸੰਤੋਖ ਸਿੰਘ ਜੀ ਬੀੜ ਸਾਹਿਬ ਵਾਲਿਆਂ ਦੀ ਅਗਵਾਈ ਵਿੱਚ ਹਰ ਸਾਲ ਮਨਾਇਆ ਜਾਂਦਾ ਹੈ ਮੇਲੇ ਦੀਆ ਤਿਆਰੀਆ ਨੂੰ ਲੈ ਕੇ ਇਲਾਕੇ ਦੇ ਪੰਚਾ-ਸਰਪੰਚਾ ਮੋਹਤਬਰਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨਾਲ ਵਿਚਾਰ ਵਿਟਾਂਦਰਾ ਕਰਨ ਲਈ ਜ਼ਰੂਰੀ ਮੀਟਿੰਗ 21 ਸਤੰਬਰ ਦਿਨ ਸਨੈ ਨੂੰ ਗੁਰਦੁਆਰਾ ਸੰਤ ਨਿਵਾਸ ਬੀੜ ਸਾਹਿਬ ਦੇ ਦੀਵਾਨ ਹਾਲ ਵਿਖੇ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦੇਂਦਿਆਂ ਗੁਰਦੁਆਰਾ ਸੰਤ ਨਿਵਾਸ ਦੇ ਸੇਵਾਦਾਰ ਜਥੇਦਾਰ ਬਾਬਾ ਭੋਲਾ ਸਿੰਘ ਬੀੜ ਸਾਹਿਬ ਵਾਲਿਆਂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਪਤਵੰਤੇ ਪਹੁੰਚ ਕੇ ਸਾਲਾਨਾ ਜੋੜ ਮੇਲੇ ਦੇ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕਰਨਗੇ ।ਉਹਨਾਂ ਇਲਾਕੇ ਦੀ ਸੰਗਤ ਨੂੰ ਹੁੰਮ ਹੁਮਾ ਕੇ ਪਹੁੰਚਣ ਦੀ ਅਪੀਲ ਕੀਤੀ।
  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *