ਗੁਰੂ ਨਾਨਕ ਕਾਲਜ ਵਿਖੇ ਨਿਊ ਏਜ਼ ਟੀਚਿੰਗ ਤਕਨੀਕਾਂ ਨਾਲ ਸੰਬੰਧਿਤ ਤਿੰਨ ਰੋਜ਼ਾ ਵਰਕਸ਼ਾਪ ਸੰਪੰਨ-

Spread the love
ਸ਼੍ਰੀ ਮੁਕਤਸਰ ਸਾਹਿਬ, 31 ਜੁਲਾਈ (ਮਨਜੀਤ ਸਿੱਧੂ):- ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਆਈ ਸੀ ਟੀ ਸੈੱਲ ਵੱਲੋਂ ਆਈ ਸੀ ਟੀ ਅਕੈਡਮੀ ਗੌਰਮੈਂਟ ਆਫ਼ ਤਮਿਲਨਾਡੂ ਮਿਨਿਸਟਰੀ ਆਫ਼ ਇਨਫੋਰਮੇਸ਼ਨ ਟੈਕਨਾਲੋਜੀ ਅਤੇ ਡਿਜ਼ੀਟਲ ਸਰਵਿਸ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ। ਵਰਕਸ਼ਾਪ ਦੇ ਤੀਸਰੇ ਦਿਨ  ਮੁੱਖ ਵਕਤਾ  ਬਾਬਰ ਨਾਜ਼ਰ ਬਤੌਰ ਰਿਲੇਸ਼ਨਸ਼ਿਪ ਮੈਨੇਜਰ ਵੱਲੋਂ ਕਿਸੇ ਵੀ ਵਿਦਿਆਰਥੀ ਜਾਂ ਸਿੱਖਣ ਵਾਲੇ ਦੀ ਮਾਨਸਿਕਤਾ, ਲੋੜਾਂ ਅਤੇ ਪਿਛੋਕੜ ਨੂੰ ਸਮਝਣ ਲਈ ਕੁਝ ਵਿਹਾਰਿਕ ਨੁਕਤੇ ਸਾਂਝੇ ਕੀਤੇ। ਉਹਨਾਂ ਨੇ ਦੱਸਿਆ ਕਿ ਇੱਕ ਵਧੀਆ ਸਪੀਕਰ ਜਾਂ ਪ੍ਰੈਜ਼ੈਂਟਰ ਕਿਵੇਂ ਬਣਿਆ ਜਾਵੇ, ਜੋ ਆਪਣੀ ਗੱਲ ਨੂੰ ਸਾਫ਼ ਅਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਸਾਹਮਣੇ ਰੱਖ ਸਕੇ। ਇਸ ਸੈਸ਼ਨ ਵਿੱਚ ਖੋਜ ਕੀਤੀ ਗਈ ਕਿ ਉਮਰਦਰਾਜ਼ ਲੋਕ ਜਾਂ ਨੌਕਰੀਪੇਸ਼ਾ ਬਾਲਗ ਕਿਵੇਂ ਸਿੱਖਦੇ ਹਨ, ਕਿਉਂਕਿ ਉਨ੍ਹਾਂ ਦੇ ਸਿੱਖਣ ਦਾ ਤਰੀਕਾ ਬੱਚਿਆਂ ਨਾਲੋਂ ਬਿਲਕੁਲ ਵੱਖਰਾ ਹੁੰਦਾ ਹੈ। ਵਰਕਸ਼ਾਪ ਵਿੱਚ ਭਾਗੀਦਾਰਾਂ ਨੂੰ ਉਨ੍ਹਾਂ ਦੀ ਨਿੱਜੀ ਸਿੱਖਣ ਸ਼ੈਲੀ ਦੀ ਪਛਾਣ ਕਰਨ ਵਿੱਚ ਮਦਦ ਕੀਤੀ ਗਈ। ਸਭ ਤੋਂ ਵੱਡੀ ਚੁਣੌਤੀ ਕਲਾਸ ਜਾਂ ਸੈਸ਼ਨ ਦੌਰਾਨ ਸਾਰਿਆਂ ਦਾ ਧਿਆਨ ਬਣਾਈ ਰੱਖਣਾ ਹੁੰਦਾ ਹੈ। ਇਸ ਦੇ ਲਈ ਕਈ ਨਵੇਂ ਡਿਜ਼ੀਟਲ ਟੂਲਸ ਅਤੇ ਗਤੀਵਿਧੀਆਂ  ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਹਰ ਕੋਈ ਸਰਗਰਮ ਰਹੇ।  ਇਸ ਤੋਂ ਇਲਾਵਾ ਬਲੂਮ ਦੀ ਵਰਗੀਕਰਨ ਪ੍ਰਣਾਲੀ  ਨੂੰ ਵਿਸਥਾਰ ਵਿੱਚ ਸਮਝਾਇਆ ਗਿਆ।ਬਲੂਮ ਦੀ ਵਰਗੀਕਰਨ ਪ੍ਰਣਾਲੀ ਵਿਦਿਅਕ ਟੀਚਿਆਂ ਅਤੇ ਉਦੇਸ਼ਾਂ ਨੂੰ ਸ਼੍ਰੇਣੀਬੱਧ ਕਰਨ ਲਈ ਇੱਕ ਢਾਂਚਾ ਹੈ। ਇਸਨੂੰ ਸਿੱਖਿਆ-ਸ਼ਾਸਤਰੀਆਂ ਦੀ ਮਦਦ ਲਈ ਬਣਾਇਆ ਗਿਆ ਸੀ ਤਾਂ ਜੋ ਉਹ ਅਜਿਹਾ ਪਾਠਕ੍ਰਮ ਅਤੇ ਮੁਲਾਂਕਣ ਤਿਆਰ ਕਰ ਸਕਣ ਜੋ ਉੱਚ-ਪੱਧਰੀ ਸੋਚ ਨੂੰ ਉਤਸ਼ਾਹਿਤ ਕਰਦੇ ਹਨ।ਮੰਚ  ਸੰਚਾਲਣ ਦੀ ਭੂਮਿਕਾ ਡਾ. ਰੁਪਿੰਦਰਪਾਲ ਕੌਰ ਵੱਲੋਂ ਨਿਭਾਈ ਗਈ। ਆਈ. ਸੀ .ਟੀ ਸੈੱਲ ਦੇ ਕੋਆਰਡੀਨੇਟਰ ਡਾ. ਅਮਨਪ੍ਰੀਤ ਕੌਰ ਸਹਾਇਕ ਪ੍ਰੋਫੈਸਰ ਕੰਪਿਊਟਰ ਸਾਇੰਸ ਵਿਭਾਗ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨਾਂ ਨੇ ਇਸ ਵਰਕਸ਼ਾਪ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਕਾਲਜ ਪ੍ਰਿੰਸੀਪਲ ਪ੍ਰੋ. ਸਰਬਜੀਤ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਵੇਂ ਯੁਗ ਵਿੱਚ ਅਧਿਆਪਨ ਦੇ ਤਰੀਕਿਆਂ ਵਿੱਚ ਤਬਦੀਲੀ ਦੀ ਅਹਿਮ ਲੋੜ ਹੈ। ਅਧਿਆਪਨ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਭਾਵਨਾਤਮਕ ਰੂਪ ਵਿੱਚ ਜੋੜਣਾ ਵੀ ਜ਼ਰੂਰੀ ਹੈ। ਉਹਨਾਂ ਨੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *