ਗੁੱਗਾ ਜਾਹਰ ਵੀਰ ਦਾ 30ਵਾਂ ਸਾਲਾਨਾ ਭੰਡਾਰਾ 19 ਸਤੰਬਰ ਨੂੰ ਸਵੇਰੇ ਕੀਰਤਨ ਤੇ ਹਵਨ, ਦੁਪਹਿਰ ਨੂੰ ਭੰਡਾਰਾ, ਸ਼ਾਮ ਨੂੰ ਬੱਚਿਆਂ ਦੀਆਂ ਕੁਸ਼ਤੀਆਂ ਤੇ ਜਾਗਰਣ 

Spread the love
ਸ੍ਰੀ ਕੀਰਤਪੁਰ ਸਾਹਿਬ,17 ਸਤੰਬਰ,(ਮਨਦੀਪ) =ਗੁੱਗਾ ਜਾਹਰ ਵੀਰ ਪ੍ਰਬੰਧਕ ਕਮੇਟੀ ਭਟੋਲੀ ਕੀਰਤਪੁਰ ਸਾਹਿਬ ਵੱਲੋਂ ਸਮੂਹ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਗੁੱਗਾ ਜਾਹਰ ਵੀਰ ਨੂੰ ਸਮਰਪਿਤ 30ਵਾਂ ਸਾਲਾਨਾ ਭੰਡਾਰਾ ਅਤੇ ਧਾਰਮਿਕ ਸਮਾਗਮ 19 ਸਤੰਬਰ 2026 ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਧਾਨ  ਅਤੇ ਹੋਰ ਆਗੂਆਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਟੋਲੀ ਵਿਖੇ ਸਥਿਤ ਗੁੱਗਾ ਜਾਹਰ ਵੀਰ ਦੇ  ਮੰਦਰ (ਗੁੱਗਾ ਮਾੜੀ) ਵਿੱਚ  ਧਾਰਮਿਕ ਪ੍ਰੋਗਰਾਮ ਅਤੇ ਭੰਡਾਰਾ ਕਰਵਾਇਆ ਜਾ ਰਿਹਾ ਹੈ, ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਸਵੇਰੇ 10 ਵਜੇ ਕੀਰਤਨ ਅਤੇ ਹਵਨ ਨਾਲ ਹੋਵੇਗੀ। ਇਸ ਉਪਰੰਤ ਦੁਪਹਿਰ ਕਰੀਬ 1 ਵਜੇ ਗੁਗਾ ਜਾਹਰ ਵੀਰ ਨੂੰ ਸਮਰਪਿਤ ਭੰਡਾਰਾ ਸ਼ੁਰੂ ਕੀਤਾ ਜਾਵੇਗਾ,  ਕਮੇਟੀ ਆਗੂਆਂ ਨੇ ਕਿਹਾ ਕਿ ਭੰਡਾਰੇ ਦੀਆਂ ਤਿਆਰੀਆਂ ਲਈ ਪ੍ਰਬੰਧਕਾਂ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੰਗਤ ਦੀ ਸਹੂਲਤ ਲਈ ਵੱਖ-ਵੱਖ ਜ਼ਿੰਮੇਵਾਰੀਆਂ ਆਗੂਆਂ ਅਤੇ ਸੇਵਾਦਾਰਾਂ ਨੂੰ ਸੌਂਪੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਸ਼ਾਮ ਕਰੀਬ 5 ਵਜੇ ਬੱਚਿਆਂ ਦੀਆਂ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਕੁਸ਼ਤੀਆਂ ਵਿੱਚ ਇਲਾਕੇ ਦੇ ਬੱਚੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ ਅਤੇ ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚਿਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਸ ਤੋਂ ਬਾਅਦ ਸ਼ਾਮ ਸਮੇਂ ਗੁੱਗਾ ਜਾਹਰ ਵੀਰ ਦਾ ਜਾਗਰਣ ਵੀ ਕਰਵਾਇਆ ਜਾਵੇਗਾ। ਪ੍ਰਬੰਧਕਾਂ ਨੇ ਦੱਸਿਆ ਕਿ ਜਾਗਰਨ ਦੌਰਾਨ ਸ਼ਰਧਾਲੂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਗਾ ਜਾਹਰ ਵੀਰ ਦਾ ਆਸ਼ੀਰਵਾਦ ਪ੍ਰਾਪਤ ਕਰਨਗੇ। ਕਮੇਟੀ ਵੱਲੋਂ ਸਮੂਹ ਇਲਾਕਾ ਵਾਸੀਆਂ ਨੂੰ ਪਰਿਵਾਰਾਂ ਸਮੇਤ ਸਮਾਗਮ ਵਿੱਚ ਪਹੁੰਚ ਕੇ ਧਾਰਮਿਕ ਸਮਾਗਮ ਅਤੇ ਭੰਡਾਰੇ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਮੌਕੇ ਪ੍ਰਧਾਨ ਦਰਸ਼ਨ ਸਿੰਘ ਬੱਬੂ,ਕੈਸ਼ੀਅਰ ਰਿੰਟਾ ਡੱਬ, ਸੈਕਟਰੀ  ਜਸਪਾਲ ਸਿੰਘ ਪਾਲਾ, ਸੈਕਟਰੀ ਪਰਮਜੀਤ ਸਿੰਘ ਸੋਨੂ, ਹਰਮਿੰਦਰ ਪਾਲ ਸਿੰਘ, ਹਰਪਾਲ ਸਿੰਘ, ਮਹਿੰਦਰ ਪਾਲ ਸਿੰਘ, ਬਲਜਿੰਦਰ ਸਿੰਘ, ਪਰਮਜੀਤ ਸਿੰਘ ਆਸ਼ੂ ਸਮੇਤ ਹੋਰ ਕਮੇਟੀ ਮੈਂਬਰ ਅਤੇ ਸੇਵਾਦਾਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *