ਗੋਨਿਆਣਾ ਰੋਡ ਤੇ ਵਿਅਕਤੀ ਦੇ ਘਰ ਪੈਟਰੋਲ ਬੰਬ ਨਾਲ ਹਮਲਾ- ਭਾਜਪਾ ਆਗੂ ਗੋਰਾ ਪਠੇਲਾ ਨੇ ਸੁਣੀ ਪੀੜਤ ਪਰਿਵਾਰ ਦੀ ਆਪਬੀਤੀ- ਇੰਸਾਫ ਦੁਆਉਣ ਦਾ ਦਿੱਤਾ ਭਰੋਸਾ-

Spread the love
ਸ੍ਰੀ ਮੁਕਤਸਰ ਸਾਹਿਬ, 08 ਅਗਸਤ (ਮਨਜੀਤ ਸਿੱਧੂ) – ਗੋਨਿਆਣਾ ਰੋਡ ਗਲੀ ਨੰਬਰ 29 ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਤਾਰਾ ਚੰਦ ਨਾਮ ਦੇ ਵਿਅਕਤੀ ਦੇ ਘਰ ਪੈਟਰੋਲ ਬੰਬ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਰਾਜੇਸ਼ ਗੋਰਾ ਪਠੇਲਾ ਨੇ ਉਜਾਗਾਰ ਕੀਤਾ ਹੈ। ਗੋਰਾ ਪਠੇਲਾ ਤੇ ਹੋਰ ਵਰਕਰਾਂ ਵੱਲੋਂ ਪੀੜਤ ਤਾਰਾ ਚੰਦ ਦੇ ਗ੍ਰਹਿ ਦਾ ਦੌਰਾ ਕੀਤਾ ਗਿਆ ਤੇ ਉਸ ਦੀ ਆਾਪਬੀਤੀ ਸੁਣੀ ਗਈ। ਇਸ ਮੌਕੇ ਤਾਰਾ ਚੰਦ ਨੇ ਗੋਰਾ ਪਠੇਲਾ ਤੇ ਹੋਰਾਂ ਨੂੰ ਦੱਸਿਆ ਕਿ ਬੀਤੇ ਦਿਨੀਂ ਉਸਦੇ ਗ੍ਰਹਿ ਵਿਖੇ ਪੈਟਰੋਲ ਬੰਬ ਨਾਲ ਹਮਲਾ ਹੋਇਆ ਪਰ ਪੁਲਿਸ ਵੱਲੋਂ ਸ਼ਿਕਾਇਤ ਦੇਣ ਦੇ ਬਾਵਜੂਦ ਦੋਸ਼ੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ। ਜਿਸ ਤੇ ਗੋਰਾ ਪਠੇਲਾ ਨੇ ਪੁਲਿਸ ਪ੍ਰਸ਼ਾਸਨ ਨੂੰ ਵੀ ਤੁਰੰਤ ਇਸ ਮਸਲੇ ਤੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਤੇ ਪੀੜਤ ਪਰਿਵਾਰ ਨੂੰ ਮਦਦ ਦਾ ਭਰੋਸਾ ਦੁਆਇਆ। ਇਸ ਮੌਕੇ ਜਗਦੀਸ਼ ਸਿੰਘ, ਹਨੀ ਕਾਉਣੀ ਸਮੇਤ ਹੋਰ ਭਾਜਪਾ ਵਰਕਰ ਵੀ ਮੌਜੂਦ ਸਨ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *