ਗੜ੍ਹੇਮਾਰੀ ਨਾਲ ਪ੍ਰਭਾਵਿਤ ਕਿਸਾਨਾਂ ਤੇ ਖੇਤ ਮਜ਼ਦੂਰ ਪਰਿਵਾਰਾਂ ਲਈ ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਓਂ ਵੱਲੋਂ 102 ਕੁਵਿੰਟਲ ਕਣਕ ਭੇਜੀ

Spread the love
ਜਗਰਾਓਂ, 11 ਜੁਲਾਈ: ( ਜਸਵਿੰਦਰ ਸਿੰਘ ਡਾਂਗੀਆ )  ਪੰਜਾਬ ਵਿੱਚ ਹੋਈ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਕਿਸਾਨਾਂ ਅਤੇ ਖੇਤ ਮਜ਼ਦੂਰ ਪਰਿਵਾਰਾਂ ਦੀ ਸਹਾਇਤਾ ਲਈ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਕਣਕ ਸੇਵਾ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਓਂ ਵੱਲੋਂ 102 ਕੁਵਿੰਟਲ ਕਣਕ ਰਾਹਤ ਵਜੋਂ ਭੇਜੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਆਰ. ਕਲੇਰ (ਸਾਬਕਾ ਵਿਧਾਇਕ), ਕੋਰ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਤੇ ਹਲਕਾ ਇੰਚਾਰਜ ਜਗਰਾਓਂ ਨੇ ਕਿਹਾ ਕਿ ਗੜ੍ਹੇਮਾਰੀ ਕਾਰਨ ਵੱਡੀ ਗਿਣਤੀ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਜਿਸ ਨਾਲ ਖੇਤ ਮਜ਼ਦੂਰ ਪਰਿਵਾਰ ਵੀ ਪ੍ਰਭਾਵਿਤ ਹੋਏ ਹਨ। ਅਜਿਹੇ ਔਖੇ ਸਮੇਂ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹਨਾ ਸ਼੍ਰੋਮਣੀ ਅਕਾਲੀ ਦਲ ਦੀ ਸਮਾਜਿਕ ਅਤੇ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਦੁੱਖ-ਸੁੱਖ ਵਿੱਚ ਸਾਥ ਨਿਭਾਉਂਦਾ ਆਇਆ ਹੈ ਅਤੇ ਭਵਿੱਖ ਵਿੱਚ ਵੀ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਵਚਨਬੱਧ ਰਹੇਗਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ਇਹ ਸੇਵਾ ਸਿਰਫ਼ ਰਾਹਤ ਸਮੱਗਰੀ ਤੱਕ ਸੀਮਤ ਨਹੀਂ, ਸਗੋਂ ਪ੍ਰਭਾਵਿਤ ਪਰਿਵਾਰਾਂ ਨਾਲ ਏਕਤਾ ਅਤੇ ਹੌਸਲੇ ਦਾ ਪ੍ਰਤੀਕ ਵੀ ਹੈ।ਐੱਸ. ਆਰ. ਕਲੇਰ ਨੇ ਸਮੂਹ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ 102 ਕੁਵਿੰਟਲ ਕਣਕ ਪ੍ਰਭਾਵਿਤ ਪਰਿਵਾਰਾਂ ਲਈ ਭੇਜੀ ਜਾ ਰਹੀ ਹੈ । ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਇਹ ਉਪਰਾਲਾ ਲੋੜਵੰਦ ਪਰਿਵਾਰਾਂ ਲਈ ਰਾਹਤ ਦਾ ਸਾਧਨ ਬਣੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਲੋਕ ਸੇਵਾ ਦੇ ਆਪਣੇ ਮਿਸ਼ਨ ਨੂੰ ਅੱਗੇ ਵੀ ਇਸੇ ਤਰ੍ਹਾਂ ਜਾਰੀ ਰੱਖੇਗਾ। ਇਸ ਮੌਕੇ ਸਾਬਕਾ ਚੇਅਰਮੈਨ ਸ ਕਮਲਜੀਤ ਸਿੰਘ ਮੱਲਾ, SGPC ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸੀਨੀਅਰ ਅਕਾਲੀ ਆਗੂ ਮਲਕੀਤ ਸਿੰਘ ਹਠੂਰ, ਸਾਬਕਾ ਚੇਅਰਮੈਨ ਸ ਦੀਦਾਰ ਸਿੰਘ ਮਲਕ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਪ੍ਰਧਾਨ ਜਤਿੰਦਰ ਸਿੰਘ ਸਿੱਧਵਾਂ ਖੁਰਦ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਪ੍ਰਧਾਨ ਬੂਟਾ ਸਿੰਘ ਭੰਮੀਪੁਰਾ, ਪ੍ਰਧਾਨ ਹਰਦੇਵ ਸਿੰਘ ਬੌਬੀ, ਸੀਨੀਅਰ ਅਕਾਲੀ ਆਗੂ ਦੀਪ ਇੰਦਰ ਸਿੰਘ ਭੰਡਾਰੀ, ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਬੱਸੂਵਾਲ, IT ਵਿੰਗ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੱਸੂਵਾਲ, ਗੁਰਸ਼ਰਨ ਸਿੰਘ ਅਗਵਾੜ ਲੋਪੋ ਕਲਾ, ਅਕਾਲੀ ਆਗੂ ਜਗਰੂਪ ਸਿੰਘ ਕੋਠੇ ਅੱਠ ਚੱਕ, ਨੰਬਰਦਾਰ ਗੋਪਾਲ ਸਿੰਘ ਪਾਲਾ ਭੰਮੀਪੁਰਾ ।
  • Related Posts

    ਅਨੁਸੂਚਿਤ ਜਾਤੀ ਦੇ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਲਈ 27 ਜੁਲਾਈ ਨੂੰ ਹੋਵੇਗੀ ਕੌਂਸਲਿੰਗ

    Spread the love

    Spread the loveਸਿਖਲਾਈ ਉਪਰੰਤ ਕਰਜ਼ਾ ਕੇਸ ‘ਤੇ 33.33 ਫ਼ੀਸਦੀ ਸਬਸਿਡੀ ਮਿਲੇਗੀ: ਨਿਰਵੈਰ ਸਿੰਘ ਬਰਾੜ ਫ਼ਰੀਦਕੋਟ, 13 ਜੁਲਾਈ (ਗੁਰਦੀਪ ਸਿੰਘ ਢਿੱਲੋਂ ) ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ ਕੈਬਨਿਟ ਮੰਤਰੀ…

    ਐਸ ਆਈ ਆਰ ਡਿਊਟੀ ਬਦਲੇ ਦੋ ਰਾਖਵੀਆਂ ਛੁੱਟੀਆਂ ਦਿੱਤੀਆਂ ਜਾਣ: ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ ਛੁੱਟੀਆਂ ਦੋਰਾਨ ਕੰਮ ਕਰਨ ਵਾਲੇ ਬੀ.ਐਲ.ਓ ਨੂੰ ਕਮਾਈ ਛੁੱਟੀਆਂ ਦਿੱਤੀਆਂ ਜਾਣ: ਭਗਵੰਤ ਭਟੇਜਾ

    Spread the love

    Spread the loveਪੱਟੀ ਸਦੀਕ, 13 ਜੁਲਾਈ (ਬਲਕਰਨ ਸਿੰਘ ਮਸ਼ਾਲ)- ਗੋਰਮਿੰਟ ਟੀਚਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਫਾਜ਼ਿਲਕਾ ਦੇ ਸਰਪ੍ਰਸਤ ਭਗਵੰਤ ਭਟੇਜਾ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸੋਰੇਵਾਲਾ,ਨਿਸ਼ਾਂਤ ਅਗਰਵਾਲ ਨੇ ਪੰਜਾਬ ਸਰਕਾਰ ਸਿੱਖਿਆ…

    Leave a Reply

    Your email address will not be published. Required fields are marked *