ਈਐਮਓ ਐਮਰਜਸੀ ਮੈਡੀਕਲ ਡਾਕਟਰ ਵੀ ਤੈਨਾਤ ਕੀਤੇ ਗਏ ਹਨ। ਜਿਸ ਨਾਲ ਰਾਤ ਸਮੇਂ ਵੀ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਇਸ ਮੌਕੇ ਆਲ ਇੰਡੀਆ ਕਿਸਾਨ ਫੈਡਰੇਸ਼ਨ ਦੇ ਸੀਨੀਅਰ ਆਗੂ ਪਵਨ ਕੁਮਾਰ ਸੋਗਲਪੁਰ, ਭਾਰਤੀ ਕਿਸਾਨ ਯੂਨੀਅਨ ਪੁਆਦ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ, ਜਗਤਾਰ ਸਿੰਘ ਖਜਾਨਚੀ, ਗੁਰਦੀਪ ਸਿੰਘ ਰੁੜਕੀ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਅਕਸਰ ਹੀ ਹਲਕਾ ਘਨੌਰ ਦੇ ਲੋਕਾਂ ਦੀ ਮੰਗ ਸੀ ਕਿ ਰਾਜ ਸਮੇਂ ਐਮਰਜੈਂਸੀ ਵਿੱਚ ਡਾਕਟਰਾਂ ਦੀ ਤੈਨਾਤੀ ਕੀਤੀ ਜਾਵੇ ਅਤੇ ਲੋਕਾਂ ਦੀ ਮੰਗ ਨੂੰ ਦੇਖਦਿਆਂ ਹੋਇਆਂ ਇੱਕ ਮੰਗ ਪੱਤਰ ਉਹਨਾਂ ਵੱਲੋਂ ਦਿੱਤਾ ਗਿਆ ਸੀ ਜਿਸ ਤੇ ਦੋ ਨਵੇਂ ਡਾਕਟਰਾਂ ਦੀ ਤੈਨਾਤੀ ਰਾਤ ਸਮੇਂ ਐਮਰਜੈਂਸੀ ਵਿੱਚ ਕੀਤੀ ਗਈ ਹੈ।
ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾ ਦੇਣਾ ਸਰਕਾਰ ਦਾ ਮੁੱਖ ਉਦੇਸ਼ :- ਵਿਕੀ ਘਨੌਰਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਹਲਕਾ ਘਨੌਰ ਦੇ ਜੰਮਪਲ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਸਿਹਤ ਮੰਤਰੀ ਡਾ. ਬਲਵੀਰ ਸਿੰਘ ਦੀ ਅਗਵਾਈ ਹੇਠ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਅਤੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਿਨ ਰਾਤ ਇੱਕ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਹਲਕੇ ਦੇ ਕੁਝ ਮੋਹਤਬਾਰ ਵਿਅਕਤੀਆਂ ਦੇ ਵੱਲੋਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਘਨੌਰ ਹੈਲਥ ਕਮਿਊਨਿਟੀ ਸੈਂਟਰ ਵਿੱਚ ਰਾਤ ਸਮੇਂ ਐਮਰਜੈਂਸੀ ਵਿੱਚ ਡਾਕਟਰ ਨਹੀਂ ਹੁੰਦੇ। ਜਿਸ ਤੇ ਤੁਰੰਤ ਸਿਵਲ ਸਰਜਨ ਪਟਿਆਲਾ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ ਸੰਪਰਕ ਕੀਤਾ ਗਿਆ ਅਤੇ ਪਹਿਲ ਦੇ ਅਧਾਰ ਦੇ ਉੱਪਰ ਘਨੌਰ ਕਮਿਊਨਿਟੀ ਹੈਲਥ ਸੈਂਟਰ ਵਿੱਚ ਰਾਤ ਸਮੇਂ ਦੋ ਡਾਕਟਰਾਂ ਦੀ ਤੈਨਾਤੀ ਕੀਤੀ ਗਈ ਹੈ ਉਹਨਾਂ ਕਿਹਾ ਕਿ ਬਾਕੀ ਰਹਿਣ ਦੇ ਖਾਲੀ ਪਦਾ ਨੂੰ ਵੀ ਜਲਦੀ ਭਰਿਆ ਜਾਵੇਗਾ।Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…
Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

