ਘੱਟ ਤਨਖ਼ਾਹ ਅਤੇ ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ ਸਫਾਈ ਕਰਮਚਾਰੀਆਂ ਦਾ ਰੋਸ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਜਮ ਕੇ ਕੀਤੀ ਨਾਰੇਬਾਜੀ

Spread the love
ਸਮਰਾਲਾ, 23 ਜੁਲਾਈ (ਮੁਕੇਸ਼ ਵਰਮਾ):=ਸਫਾਈ ਕਰਮਚਾਰੀ ਯੂਨੀਅਨ ਪੰਜਾਬ ਅਤੇ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਸੰਘਰਸ਼ ਜਾਰੀ ਰੱਖਿਆ ਗਿਆ। ਅੱਜ ਸਮਰਾਲਾ ਦੇ ਨਗਰ ਕੌਂਸਲ ਤੋਂ ਲੈ ਕੇ ਮੇਨ ਚੌਂਕ ਤੱਕ ਸਫਾਈ ਕਰਮ ਜਾ ਰਹੀ ਆ ਨੇ ਹੱਥ ਵਿੱਚ ਕਾਲੀਆਂ ਝੰਡੀਆਂ ਫੜ ਰੋਸ ਪ੍ਰਦਰਸ਼ਨ ਕੀਤਾ। ਸਫਾਈ ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੁਤਲਾ ਅਰਥੀ ਦੇ ਰੂਪ ਵਿੱਚ ਚੁੱਕਿਆ ਹੋਇਆ ਸੀ ਜਿਸ ਨੂੰ ਸਮਰਾਲਾ ਦੇ ਮੇਨ ਚੌਂਕ ਵਿੱਚ ਰੋਸ ਪ੍ਰਦਰਸ਼ਨ ਤੋਂ ਬਾਅਦ ਅੱਗ ਲਾ ਦਿੱਤੀ ਗਈ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਸਫਾਈ ਕਰਮਚਾਰੀ ਸਾਲਾਂ ਤੋਂ ਘੱਟ ਤਨਖ਼ਾਹ ‘ਤੇ ਸੇਵਾਵਾਂ ਨਿਭਾ ਰਹੇ ਹਨ ਅਤੇ ਮੌਜੂਦਾ 10 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਨਾਲ ਪਰਿਵਾਰ ਦਾ ਗੁਜ਼ਾਰਾ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ।ਯੂਨੀਅਨ ਨੇ ਮੰਗ ਕੀਤੀ ਕਿ ਸਫਾਈ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਤਨਖ਼ਾਹ ਵਿੱਚ ਵਾਧਾ ਕੀਤਾ ਜਾਵੇ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਉਨ੍ਹਾਂ ਨੂੰ ਵੀ ਦਿੱਤੀਆਂ ਜਾਣ। ਆਗੂਆਂ ਨੇ ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਨਾਲ ਹੋਈ ਕਥਿਤ ਸਖ਼ਤੀ ਦੀ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਅੰਦੋਲਨ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਲੋਕਤੰਤਰਿਕ ਢੰਗ ਨਾਲ ਚੱਲ ਰਿਹਾ ਹੈ।ਉਨ੍ਹਾਂ ਦਾਅਵਾ ਕੀਤਾ ਕਿ ਕਿਸੇ ਵੀ ਕਰਮਚਾਰੀ ਨੇ ਜਾਣਬੁੱਝ ਕੇ ਕੂੜਾ ਨਹੀਂ ਸੁੱਟਿਆ। ਹੜਤਾਲ ਕਾਰਨ ਸ਼ਹਿਰਾਂ ਵਿੱਚ ਕੂੜਾ ਚੁੱਕਣ ਦਾ ਕੰਮ ਪ੍ਰਭਾਵਿਤ ਹੋਇਆ ਹੈ, ਜਿਸ ਕਾਰਨ ਕੂੜਾ ਇਕੱਠਾ ਹੋ ਰਿਹਾ ਹੈ।ਯੂਨੀਅਨ ਆਗੂਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਫਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਨ ਅਤੇ ਸਰਕਾਰ ਨੂੰ ਗੱਲਬਾਤ ਰਾਹੀਂ ਇਸ ਮਸਲੇ ਦਾ ਜਲਦੀ ਹੱਲ ਕੱਢਣ ਲਈ ਕਹਿਣ। ਉਨ੍ਹਾਂ ਕਿਹਾ ਕਿ ਸਮਾਜ ਦੇ ਨੁਮਾਇੰਦਿਆਂ ਨੂੰ ਵੀ ਕਰਮਚਾਰੀਆਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸੁਰਿੰਦਰ ਸਿੰਘ (ਮਾਸਟਰ) ਪ੍ਰਧਾਨ ਸਫਾਈ ਸੇਵਕ ਯੂਨੀਅਨ ਸਮਰਾਲਾ, ਮੰਗਤ ਰਾਏ ਮੱਟੂ ਵਾਈਸ ਪ੍ਰਧਾਨ, ਰਘਵੀਰ ਲਾਲ ਬੈਂਸ, ਗੁਰਪ੍ਰੀਤ ਸਿੰਘ ਮਾਣਕੀ, ਮਨਪ੍ਰੀਤ ਸਿੰਘ, ਕਰਮਜੀਤ ਧਾਮੀ, ਦਿਲਪ੍ਰੀਤ ਸਿੰਘ, ਸੁਖਚੈਨ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।
  • Related Posts

    ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਲਾਪਤਾ ਮਹਿਲਾ ਆਪਣੇ ਪਰਿਵਾਰ ਨਾਲ ਮੁੜ ਮਿਲੀ ਕਮਿਊਨਟੀ ਹੋਮ ਅਤੇ ਸਖੀ ਵਨ ਸਟਾਪ ਸੈਂਟਰ ਦੇ ਸਾਂਝੇ ਉਪਰਾਲਿਆਂ ਨਾਲ ਪੱਛਮੀ ਬੰਗਾਲ ਦੇ ਪਰਿਵਾਰ ਨਾਲ ਕਰਵਾਇਆ ਸੰਪਰਕ

    Spread the love

    Spread the love ਅੰਮ੍ਰਿਤਸਰ, 24 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  =ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਅਧੀਨ ਚੱਲ ਰਹੀ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ, ਮਜੀਠਾ ਰੋਡ,…

    ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੀਰੀ ਪੀਰੀ ਦਿਵਸ ਸ਼ਰਧਾ  ਨਾਲ ਮਨਾਇਆ ਗਿਆ 

    Spread the love

    Spread the love ਸ਼੍ਰੀ ਕੀਰਤਪੁਰ ਸਾਹਿਬ 24 ਜੁਲਾਈ (ਮਨਦੀਪ)=ਇਤਿਹਾਸਿਕ ਧਰਤੀ ਕੀਰਤਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਤਖਤ ਸ਼੍ਰੀ ਕੇਸਗੜ ਸਾਹਿਬ ਛਤਰ ਛਾਇਆ…

    Leave a Reply

    Your email address will not be published. Required fields are marked *