ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਮੰਗ ਨੇ ਫੜਿਆ ਜ਼ੋਰ   3 ਮਹੀਨਿਆਂ ਵਿੱਚ ਉਹ ਕੰਮ ਕੀਤੇ ਜੋ 5 ਸਾਲਾਂ ਵਿੱਚ ਨਹੀਂ ਹੋਏ- ਸੁਖਦੀਪ ਸੋਨੀ

Spread the love
ਮਾਛੀਵਾੜਾ ਸਾਹਿਬ,7 ਜੁਲਾਈ (ਸੁੱਚਾ ਬੰਗੜ)-ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਅੰਦਰ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਇਸੇ ਲੜੀ ਵਿੱਚ ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਵਾਰ ਫਿਰ ਮੁੱਖ ਮੰਤਰੀ ਦੇ ਅਹੁਦੇ ਦਾ ਚਿਹਰਾ ਐਲਾਨਣ ਦੀ ਮੰਗ ਜ਼ੋਰ ਫੜ ਰਹੀ ਹੈ। ਇਸ ਸਬੰਧੀ ਸੋਸ਼ਲ ਮੀਡੀਆ ਬਲਾਕ  ਮਾਛੀਵਾੜਾ ਸਾਹਿਬ ਕਾਂਗਰਸ ਪਾਰਟੀ ਦੇ ਇਨਚਾਰਜ ਸੁਖਦੀਪ ਸਿੰਘ ਸੋਨੀ ਨੇ ਕਿਹਾ ਕਿ ਪੰਜਾਬ ਦੀ ਜਨਤਾ ਅਤੇ ਖਾਸ ਤੌਰ ’ਤੇ ਰਵਿਦਾਸੀਆ ਭਾਈਚਾਰਾ ਚਰਨਜੀਤ ਸਿੰਘ ਚੰਨੀ ਨੂੰ 2027 ਵਿੱਚ ਮੁੱਖ ਮੰਤਰੀ ਵਜੋਂ ਦੇਖਣਾ ਚਾਹੁੰਦਾ ਹੈ। ਸੁਖਦੀਪ ਸੋਨੀ ਨੇ ਕਿਹਾ ਕਿ ਸਾਲ 2022 ਵਿੱਚ ਜਦੋਂ ਚਰਨਜੀਤ ਸਿੰਘ ਚੰਨੀ ਸਿਰਫ਼ ਤਿੰਨ ਮਹੀਨਿਆਂ ਲਈ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ, ਤਾਂ ਉਨ੍ਹਾਂ ਨੇ ਉਹ ਇਤਿਹਾਸਕ ਫੈਸਲੇ ਲਏ ਜੋ ਪਿਛਲੀਆਂ ਸਰਕਾਰਾਂ ਪੰਜ ਸਾਲਾਂ ਦੇ ਕਾਰਜਕਾਲ ਵਿੱਚ ਵੀ ਨਹੀਂ ਕਰ ਸਕੀਆਂ। ਉਨ੍ਹਾਂ ਦੇ ਕਾਰਜਕਾਲ ਦੌਰਾਨ ਆਮ ਲੋਕਾਂ ਨੂੰ ਰਾਹਤ ਦੇਣ ਵਾਲੇ ਅਤੇ ਜ਼ਮੀਨੀ ਪੱਧਰ ’ਤੇ ਅਸਰ ਪਾਉਣ ਵਾਲੇ ਫੈਸਲੇ ਲਏ ਗਏ ਸਨ। ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਦੀ ਸਾਦਗੀ, ਜ਼ਮੀਨ ਨਾਲ ਜੁੜੀ ਸੋਚ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਨੀਤੀ ਕਾਰਨ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਉਨ੍ਹਾਂ ਲਈ ਖਾਸ ਥਾਂ ਬਣੀ ਹੈ। ਇਸੇ ਕਰਕੇ ਅੱਜ ਪੂਰੇ ਪੰਜਾਬ ਵਿੱਚੋਂ ਆਵਾਜ਼ਾਂ ਉੱਠ ਰਹੀਆਂ ਹਨ ਕਿ 2027 ਦੀਆਂ ਚੋਣਾਂ ਵਿੱਚ ਕਾਂਗਰਸ ਪਾਰਟੀ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨੇ।ਉਹਨਾਂ ਨੇ ਕਿਹਾ ਕਿ ਰਵਿਦਾਸੀਆ ਭਾਈਚਾਰੇ ਸਮੇਤ ਪੰਜਾਬ ਦੇ ਹਰ ਵਰਗ ਨੂੰ ਚੰਨੀ ਸਾਹਿਬ ਤੋਂ ਵੱਡੀਆਂ ਉਮੀਦਾਂ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਪਾਰਟੀ ਹਾਈਕਮਾਨ ਚੰਨੀ ਨੂੰ ਫਿਰ ਤੋਂ ਅਗਵਾਈ ਸੌਂਪਦੀ ਹੈ ਤਾਂ ਕਾਂਗਰਸ ਪਾਰਟੀ ਪੰਜਾਬ ਵਿੱਚ ਮਜ਼ਬੂਤੀ ਨਾਲ ਵਾਪਸੀ ਕਰੇਗੀ। ਫਿਲਹਾਲ ਪਾਰਟੀ ਵੱਲੋਂ 2027 ਦੀਆਂ ਚੋਣਾਂ ਸਬੰਧੀ ਕਿਸੇ ਵੀ ਚਿਹਰੇ ਦੇ ਨਾਂ ਦਾ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ, ਪਰ ਹਲਕਾ ਸਮਰਾਲਾ
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *